ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਬਠਿੰਡਾ ਦੀਆਂ ਲੜਕੀਆਂ ਨੇ ਗੱਡੇ ਜਿੱਤ ਦੇ ਝੰਡੇ
ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀਂ ਖੇਡ ਸਟੇਡੀਅਮ ਵਿਚ ਚੱਲ ਰਹੀਆਂ ਤਿੰਨ ਰੋਜ਼ਾ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੋਏ ਅੰਡਰ-14 ਲੜਕੀਆਂ ਦੇ ਸਰਕਲ ਸਟਾਇਲ ਕਬੱਡੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ ਦੀਆਂ ਲੜਕੀਆਂ ਨੇ ਜਿੱਤ ਦੇ ਝੰਡੇ ਗੱਡਦਿਆਂ ਪਹਿਲੇ ਸਥਾਨ ‘ਤੇ ਰਹਿ ਕੇ ਸੋਨ ਤਗਮਾ ਜਿੱਤਿਆ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਜਦਕਿ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਦੂਜੇ ਅਤੇ ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ ਹੈ।
ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀਂ ਖੇਡ ਸਟੇਡੀਅਮ ਵਿਚ ਚੱਲ ਰਹੀਆਂ ਤਿੰਨ ਰੋਜ਼ਾ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੋਏ ਅੰਡਰ-14 ਲੜਕੀਆਂ ਦੇ ਸਰਕਲ ਸਟਾਇਲ ਕਬੱਡੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ ਦੀਆਂ ਲੜਕੀਆਂ ਨੇ ਜਿੱਤ ਦੇ ਝੰਡੇ ਗੱਡਦਿਆਂ ਪਹਿਲੇ ਸਥਾਨ ‘ਤੇ ਰਹਿ ਕੇ ਸੋਨ ਤਗਮਾ ਜਿੱਤਿਆ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਜਦਕਿ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਦੂਜੇ ਅਤੇ ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ ਹੈ। ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਕਰਦਿਆਂ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਨੇ ਖਿਡਾਰਨਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਮਾਂ-ਖੇਡ ਹੈ ਅਤੇ ਬਠਿੰਡਾ ਦੀਆਂ ਧੀਆਂ ਵਲੋਂ ਇਸ ਖੇਡ ਵਿਚ ਮੱਲਾਂ ਮਾਰਨਾ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਚਮਕੌਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਦਾ ਬੁੱਕੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਗਦੀਸ਼ ਕੁਮਾਰ ਜੱਗੀ ਜ਼ਿਲ੍ਹਾ ਸਕੱਤਰ, ਪ੍ਰਿੰਸੀਪਲ ਲਵਲੀਨ ਕੌਰ, ਹੈੱਡਮਿਸਟ੍ਰੈਸ ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। ਡੀਈਓ ਰਾਜੀਵ ਕੁਮਾਰ ਛਾਬੜਾ, ਚਮਕੌਰ ਸਿੰਘ ਸਿੱਧੂ ਅਤੇ ਜਸਵੀਰ ਸਿੰਘ ਗਿੱਲ ਨੇ ਜੇਤੂ ਖਿਡਾਰਨਾਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਵਾਦ ਦਿੱਤੀ। ਉਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਵਾਲੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਲੈਕਚਰਾਰ ਵਰਿੰਦਰ ਬਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ, ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।