13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਕਾਂਗਰਸ ਦਾ 2027 ਚੋਣ ਮਨੋਰਥ ਪੱਤਰ ਚੋਣ ਵਾਅਦਿਆਂ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਵੱਲ ਲਿਜਾਣ ਦਾ ਠੋਸ ਸੰਕਲਪ ਹੋਵੇਗਾ-ਰਣਬੀਰ ਸਿੰਘ ਸ਼ੇਖਪੁਰਾ

ਸੀਂਗੋ ਮੰਡੀ, 13 ਨਵੰਬਰ (ਪ੍ਰਿੰਸ ਗਰਗ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਚੋਣਾਂ 2027 ਦੇ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦੇਣ ਲਈ ਇਕ ਜ਼ਰੂਰੀ ਮੀਟਿੰਗ ਪੰਜਾਬ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਕਮੇਟੀ 2027 ਦੇ ਚੇਅਰਮੈਨ ਡਾ: ਅਮਰ ਸਿੰਘ, ਸਹਿ ਚੇਅਰਮੈਨ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ, ਹਰਦਿਆਲ ਸਿੰਘ ਕੰਬੋਜ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟ ਭਾਈ, ਐਡਵੋਕੇਟ ਰਾਜਨ ਗਰਗ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਬਠਿੰਡਾ ਵਲੋਂ ਪਿਛਲੇ ਦਿਨੀਂ ਬਠਿੰਡਾ ਵਿਖੇ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਮਨੋਰਥ ਪੱਤਰ 2027 ਦੀ ਕਮੇਟੀ ਲਈ ਰਣਬੀਰ ਸਿੰਘ ਸ਼ੇਖ਼ਪੁਰਾ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਪੰਜਾਬ ਦੇ ਹਰ ਵਰਗ ਦੀ ਅਵਾਜ਼ ਕਮੇਟੀ ਦੇ ਸਾਹਮਣੇ ਉਠਾਉਂਦੀਆਂ ਪੰਜਾਬ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ, ਹੱਕਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਵਿਸਥਾਰ ਪੂਰਵਕ ਸੁਝਾਅ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 14-11-2026
ਸੀਂਗੋ ਮੰਡੀ, 13 ਨਵੰਬਰ (ਪ੍ਰਿੰਸ ਗਰਗ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਚੋਣਾਂ 2027 ਦੇ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦੇਣ ਲਈ ਇਕ ਜ਼ਰੂਰੀ ਮੀਟਿੰਗ ਪੰਜਾਬ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਕਮੇਟੀ 2027 ਦੇ ਚੇਅਰਮੈਨ ਡਾ: ਅਮਰ ਸਿੰਘ, ਸਹਿ ਚੇਅਰਮੈਨ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ, ਹਰਦਿਆਲ ਸਿੰਘ ਕੰਬੋਜ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟ ਭਾਈ, ਐਡਵੋਕੇਟ ਰਾਜਨ ਗਰਗ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਬਠਿੰਡਾ ਵਲੋਂ ਪਿਛਲੇ ਦਿਨੀਂ ਬਠਿੰਡਾ ਵਿਖੇ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਮਨੋਰਥ ਪੱਤਰ 2027 ਦੀ ਕਮੇਟੀ ਲਈ ਰਣਬੀਰ ਸਿੰਘ ਸ਼ੇਖ਼ਪੁਰਾ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਪੰਜਾਬ ਦੇ ਹਰ ਵਰਗ ਦੀ ਅਵਾਜ਼ ਕਮੇਟੀ ਦੇ ਸਾਹਮਣੇ ਉਠਾਉਂਦੀਆਂ ਪੰਜਾਬ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ, ਹੱਕਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਵਿਸਥਾਰ ਪੂਰਵਕ ਸੁਝਾਅ ਪੇਸ਼ ਕੀਤੇ। ਸੇਖ਼ਪੁਰਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਮਹਿਗਾਈ, ਕਿਸਾਨੀ ਸੰਕਟ ਅਤੇ ਅਤੇ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿਚ ਕਾਂਗਰਸ ਪਾਰਟੀ ਦਾਂ 2027 ਦਾਂ ਚੋਣ ਮਨੋਰਥ ਪੱਤਰ ਚੋਣ ਵਾਅਦਿਆਂ ਦਾ ਦਸਤਾਵੇਜ਼ ਨਹੀਂ ਸਗੋਂ ਪੰਜਾਬ ਨੂੰ ਮੁੜ ਤਰੱਕੀ ਵੱਲ ਲਿਜਾਣ ਦਾ ਠੋਸ ਸੰਕਲਪ ਹੋਵੇਗਾ। ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਸਖ਼ਤ ਕਾਰਵਾਈ, ਆਮ ਲੋਕਾਂ ਦੀ ਸੁਰੱਖਿਆ, ਮਹਿੰਗਾਈ ਤੋਂ ਰਾਹਤ, ਕਿਸਾਨਾਂ ਦੀ ਆਮਦਨ ਵਿਚ ਵਾਧਾ, ਔਰਤਾਂ ਦੀ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ, ਨੌਜਵਾਨਾਂ ਲਈ ਰੋਜ਼ਗਾਰ, ਮਜ਼ਦੂਰਾਂ ਦੀ ਭਲਾਈ ਅਤੇ ਮਾਲਵਾ ਖੇਤਰ ਦੇ ਵਿਸ਼ੇਸ਼ ਵਿਕਾਸ ਨੂੰ ਚੋਣ ਮਨੋਰਥ ਪੱਤਰ ਦੀਆਂ ਪ੍ਰਮੁੱਖ ਤਰਜੀਹਾਂ ਬਣਾਉਣ ਦੀ ਮੰਗ ਰੱਖੀ। ਮਾਨ ਨੇ ਕਿਸਾਨੀ ਸੰਕਟ ਦੇ ਹੱਲ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੇ ਪੋਸਤ ਸਮੇਤ ਰਵਾਇਤੀ ਔਸ਼ਧੀ ਫ਼ਸਲਾਂ ਦੀ ਕਾਨੂੰਨੀ ਖੇਤੀ ਦੀ ਸੰਭਾਵਨਾ ਦਾ ਵਿਗਿਆਨਕ ਅਤੇ ਆਰਥਿਕ ਅਧਿਐਨ ਕਰਵਾਉਣ ਦਾ ਸੁਝਾਅ ਵੀ ਦਿੱਤਾ, ਤਾਂ ਜੋ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਤਲਾਸ਼ੇ ਜਾ ਸਕਣ ਅਤੇ ਜਨਤਕ ਸਿਹਤ ਤੇ ਕਾਨੂੰਨੀ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣੇ।
Ad Position 22
No active advertisement
ਪਿਛਲੀ ਖ਼ਬਰ ਚੋਰੀਆਂ, ਲੁੱਟਾਂ-ਖੋਹਾਂ, ਨਸ਼ੇ ਅਤੇ ਕਤਲ ਰੋਕਣ ਲਈ ਚੋਣ ਕਮਿਸ਼ਨ ਸਮੂਹ ਪਾਰਟੀਆਂ ਤੋਂ ਲਵੇ ਲਿਖਤੀ ਪੱਤਰ- ਸਰੂਪ ਸਿੰਘ ਸਿੱਧੂ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਬਠਿੰਡਾ ਦੀਆਂ ਲੜਕੀਆਂ ਨੇ ਗੱਡੇ ਜਿੱਤ ਦੇ ਝੰਡੇ
Ad Position 24