13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚੋਰੀਆਂ, ਲੁੱਟਾਂ-ਖੋਹਾਂ, ਨਸ਼ੇ ਅਤੇ ਕਤਲ ਰੋਕਣ ਲਈ ਚੋਣ ਕਮਿਸ਼ਨ ਸਮੂਹ ਪਾਰਟੀਆਂ ਤੋਂ ਲਵੇ ਲਿਖਤੀ ਪੱਤਰ- ਸਰੂਪ ਸਿੰਘ ਸਿੱਧੂ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਲਗਾਤਾਰ ਵਧ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ, ਨਸ਼ਿਆਂ ਦੇ ਕਾਰੋਬਾਰ ਅਤੇ ਕਤਲ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੰਭੀਰ ਸਮੱਸਿਆਵਾਂ ਨੂੰ ਰੋਕਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।

Ad Position 21
No active advertisement
ਵਾਅਦੇ ਪੂਰੇ ਕਰਨ ਵਿਚ ਅਸਫਲ ਰਹਿਣ ਵਾਲੀ ਪਾਰਟੀ ਦੀ ਮਾਨਤਾ ਕੀਤੀ ਜਾਵੇ ਰੱਦ 14-11-2026
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਲਗਾਤਾਰ ਵਧ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ, ਨਸ਼ਿਆਂ ਦੇ ਕਾਰੋਬਾਰ ਅਤੇ ਕਤਲ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੰਭੀਰ ਸਮੱਸਿਆਵਾਂ ਨੂੰ ਰੋਕਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।ਸਰੂਪ ਸਿੰਘ ਸਿੱਧੂ ਕਿਹਾ ਕਿ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰਦੀਆਂ ਹਨ, ਪਰ ਸਰਕਾਰ ਬਣਨ ਤੋਂ ਬਾਅਦ ਨਸ਼ੇ ਖ਼ਤਮ ਕਰਨ ਵਿਚ ਅਸਫਲ ਸਾਬਿਤ ਹੁੰਦੀਆਂ ਆ ਰਹੀਆਂ ਸਨ। ਸ੍ਰ.ਸਿੱਧੂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਤੋਂ ਚੋਰੀਆਂ, ਲੁੱਟਾਂ-ਖੋਹਾਂ, ਨਸ਼ਿਆਂ ਅਤੇ ਕਤਲ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਨੀਤੀ ਅਤੇ ਸਮਾਂਬੱਧ ਕਾਰਵਾਈ ਸਬੰਧੀ ਲਿਖਤੀ ਪੱਤਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਸਿਰਫ਼ ਚੋਣਾਂ ਸਮੇਂ ਵਾਅਦੇ ਕਰਨ ਦੀ ਬਜਾਏ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਵੀ ਤੈਅ ਕਰਨੀ ਚਾਹੀਦੀ ਹੈ।ਉਨ੍ਹਾਂ ਸੁਝਾਅ ਦਿੱਤਾ ਕਿ ਜਿਹੜੀ ਵੀ ਪਾਰਟੀ ਆਪਣੇ ਚੋਣ ਵਾਅਦਿਆਂ ਅਨੁਸਾਰ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਅਸਫਲ ਰਹਿੰਦੀ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਸ ਦੀ ਮਾਨਤਾ ਰੱਦ ਕਰਨ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਸਿਆਸੀ ਮੁੱਦਾ ਬਣਾਉਣ ਦੀ ਬਜਾਏ ਇਸ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਜਿਉਂਦ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਨੇਪਰੇ ਚੜ੍ਹਿਆ ਅਗਲੀ ਖ਼ਬਰ ਪੰਜਾਬ ਕਾਂਗਰਸ ਦਾ 2027 ਚੋਣ ਮਨੋਰਥ ਪੱਤਰ ਚੋਣ ਵਾਅਦਿਆਂ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਵੱਲ ਲਿਜਾਣ ਦਾ...
Ad Position 24