13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੇਂਟ ਜ਼ੇਵੀਅਰਜ ਸਕੂਲ ਵਿਖੇ ਤਿੰਨ ਦਿਨਾਂ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਰਾਮਪੁਰਾ ਫੂਲ, 13 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸੇਂਟ ਜ਼ੇਵੀਅਰਜ ਸਕੂਲ ਵਿਖੇ ਤਿੰਨ ਦਿਨਾਂ ਸਪੋਰਟਸ ਮੀਟ (ਖੇਡ ਸਮਾਗਮ) ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ, ਮੈਨੇਜਰ ਫਾਦਰ ਆਂਦਰੇ ਫਰਨਾਂਡਿਜ, ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਅਤੇ ਮੈਡਮ ਅੰਜੂ ਬਾਲਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 14-11-2026
ਰਾਮਪੁਰਾ ਫੂਲ, 13 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸੇਂਟ ਜ਼ੇਵੀਅਰਜ ਸਕੂਲ ਵਿਖੇ ਤਿੰਨ ਦਿਨਾਂ ਸਪੋਰਟਸ ਮੀਟ (ਖੇਡ ਸਮਾਗਮ) ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ, ਮੈਨੇਜਰ ਫਾਦਰ ਆਂਦਰੇ ਫਰਨਾਂਡਿਜ, ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਅਤੇ ਮੈਡਮ ਅੰਜੂ ਬਾਲਾ ਨੇ ਕੀਤੀ। ਇਸ ਖੇਡ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਐਡਵੋਕੇਟ ਪਵਨ ਕੁਮਾਰ ਗਰਗ ਵਲੋਂ ਅਸਮਾਨ ਵਿਚ ਰੰਗ ਬਿਰੰਗੇ ਗੁਬਾਰੇ ਛੱਡ ਕੇ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ। ਜਿਸ ਦੀ ਸਲਾਮੀ ਮੁੱਖ ਮਹਿਮਾਨ ਪਵਨ ਕੁਮਾਰ ਐਡਵੋਕੇਟ ਨੇ ਲਈ। ਇਸ ਖੇਡ ਮੀਟ ਦੇ ਪਹਿਲੇ ਦਿਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ 100 ਮੀਟਰ, 200 ਮੀਟਰ, ਰਿਲੇਅ ਰੇਸ, ਸਪੂਨ ਦੌੜ, ਮਟਕਾ ਦੌੜ ਅਤੇ ਰੱਸਾਕਸ਼ੀ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਖੇਡ ਭਾਵਨਾ ਨਾਲ ਇਹਨਾਂ ਖੇਡਾਂ ਵਿਚ ਹਿੱਸਾ ਲਿਆ। ਪਹਿਲੇ ਦਿਨ ਓਵਰ ਆਲ ਟਰਾਫ਼ੀ ਸਫਾ ਇਅਰ ਹਾਊਸ ਨੇ ਜਿੱਤੀ। ਖੇਡ ਸਮਾਗਮ ਦੇ ਦੂਜੇ ਦਿਨ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ ਜੂਨੀਅਰ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ। ਜੂਨੀਅਰ ਵਿਦਿਆਰਥੀਆਂ ਨੇ ਮੁੱਖ ਮਹਿਮਾਨਾਂ ਨੂੰ ਛੋਟੇ-ਛੋਟੇ ਹਰੇ ਬੂਟੇ ਭੇਂਟ ਕਰਕੇ ਸਵਾਗਤ ਕੀਤਾ। ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਦੇ ਨਾਲ-ਨਾਲ ਸੱਭਿਆਚਾਰਕ ਡਾਂਸ ਪੇਸ਼ ਕੀਤਾ ਗਿਆ। ਖੇਡ ਸਮਾਗਮ ਦੇ ਤੀਜੇ ਦਿਨ ਜਮਾਤ ਨਰਸਰੀ ਤੋਂ ਯੂ.ਕੇ.ਜੀ. ਨੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਦੇ ਤੌਰ ’ਤੇ ਦਵਿੰਦਰ ਕੁਮਾਰ ਫੂਲ ਟਾਊਨ ਕਲੱਬ ਹਾਜ਼ਰ ਰਹੇ। ਨੰਨ੍ਹੇ ਬੱਚਿਆਂ ਲਈ ਕੈਂਡੀ ਰੇਸ, ਸਕੂਬੀ-ਡੂਬੀ ਰੇਸ, ਵੂਬਲ ਐਂਡ ਬੇਲੈਂਸ ਰੇਸ, ਗਰੁੱਪ ਰੇਸ ਆਦਿ ਮੁਕਾਬਲੇ ਕਰਵਾਏ। ਸਮਾਗਮ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਦਵਿੰਦਰ ਕੁਮਾਰ, ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਵਿਦਿਆਰਥੀਆਂ ਨੂੰ ਤਮਗੇ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ। ਓਵਰ ਆਲ ਟਰਾਫ਼ੀ ਜਿੱਤਣ ਵਾਲੇ ਹਾਊਸ ਨੂੰ ਸ਼ਾਨਦਾਰ ਟਰਾਫ਼ੀ ਭੇਂਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਰਵ ਆਂਗਣਵਾੜੀ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 16 ਨੂੰ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਜਿਉਂਦ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਨੇਪਰੇ ਚੜ੍ਹਿਆ
Ad Position 24