13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 61 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ, 13 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਵਲੋਂ ਭਗੌੜੇ ਅਪਰਾਧੀਆਂ ਖ਼ਿਲਾਫ਼ ਕੀਤੀ ਕਾਰਵਾਈ ਦੌਰਾਨ ਪਿਛਲੇ ਦੋ ਮਹੀਨਿਆਂ ਵਿਚ 61 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਲੋੜੀਦੇ 49 ਅਤੇ ਨਸ਼ਾ ਤਸਕਰੀ ਨਾਲ ਸਬੰਧਿਤ ਐਨ.

Ad Position 21
No active advertisement
ਅਜੀਤ ਡੈਸਕ 14-11-2026
ਬਠਿੰਡਾ, 13 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਵਲੋਂ ਭਗੌੜੇ ਅਪਰਾਧੀਆਂ ਖ਼ਿਲਾਫ਼ ਕੀਤੀ ਕਾਰਵਾਈ ਦੌਰਾਨ ਪਿਛਲੇ ਦੋ ਮਹੀਨਿਆਂ ਵਿਚ 61 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਲੋੜੀਦੇ 49 ਅਤੇ ਨਸ਼ਾ ਤਸਕਰੀ ਨਾਲ ਸਬੰਧਿਤ ਐਨ.ਡੀ.ਪੀ.ਐਸ. ਐਕਟ ਦੇ ਮਾਮਲਿਆਂ ਵਿਚ ਲੋੜੀਂਦੇ 12 ਭਗੌੜੇ ਸ਼ਾਮਿਲ ਹਨ। ਐਸ.ਐਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਕਾਰਵਾਈ 2 ਸਤੰਬਰ 2026 ਤੋਂ 12 ਨਵੰਬਰ 2026 ਤੱਕ ਦੀ ઠ ਕੀਤੀ ਗਈ ਹੈ। ਪੁਲਿਸ ਅਨੁਸਾਰ ਧਾਰਾ 299 ਸੀ.ਆਰ.ਪੀ.ਸੀ. ਤਹਿਤ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਇਨ੍ਹਾਂ ਭਗੌੜੇ ਅਪਰਾਧੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਅਤੇ ਨਸ਼ਾ ਤਸਕਰੀ ਸਮੇਤ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਨੇ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਗੋਪਾਲ ਸਿੰਘ ਕੋਟਫੱਤਾ ਨੇ ਗਹਿਰੀ ਦੇਵੀ ਨਗਰ ਸਕੂਲ ’ਚ ਕੀਤਾ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ
Ad Position 24