13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਨੇ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤੀ

ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕੈਂਪਸ ਬਠਿੰਡਾ ਨੇ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਯੂਨੀਵਰਸਿਟੀ ਨੇ ਵੱਖ-ਵੱਖ ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਕ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਓਵਰਆਲ ਟਰਾਫ਼ੀ ਜਿੱਤੀ।

Ad Position 21
No active advertisement
ਅਜੀਤ ਡੈਸਕ 14-11-2026
ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕੈਂਪਸ ਬਠਿੰਡਾ ਨੇ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਯੂਨੀਵਰਸਿਟੀ ਨੇ ਵੱਖ-ਵੱਖ ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਕ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਓਵਰਆਲ ਟਰਾਫ਼ੀ ਜਿੱਤੀ।ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ‘ਜੁਗ ਜੁਗ ਜੀਵੇ ਪੰਜਾਬ’ ਦੇ ਥੀਮ ਅਧੀਨ ਕਰਵਾਇਆ ਤਿੰਨ ਰੋਜ਼ਾ ਯੁਵਕ ਮੇਲਾ ਪੰਜਾਬੀ ਵਿਰਸੇ ਅਤੇ ਨੌਜਵਾਨਾਂ ਦੀ ਸਿਰਜਣਾਤਮਿਕ ਪ੍ਰਤਿਭਾ ਦੇ ਰੰਗ ਬਿਖੇਰਦਾ ਹੋਇਆ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਸੰਪੰਨ ਹੋਇਆ। ਮੇਲੇ ਵਿਚ ਯੂਨੀਵਰਸਿਟੀ ਦੇ ਕਾਂਸਟੀਚੁਐਂਟ ਅਤੇ ਐਫੀਲੀਏਟਿਡ ਕਾਲਜਾਂ ਦੇ 1,200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਮਨੀਸ਼ ਕੁਮਾਰ, ਆਈ.ਏ.ਐਸ., ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਟਰਾਫ਼ੀਆਂ ਤੇ ਇਨਾਮ ਤਕਸੀਮ ਕੀਤੇ। ਆਸਵੰਤ ਸਿੰਘ ਧਾਲੀਵਾਲ, ਸੁਪਰਡੈਂਟ ਆਫ਼ ਪੁਲਿਸ (ਸਿਟੀ), ਬਠਿੰਡਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੇਲਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 246ਵੇਂ ਜਨਮ ਦਿਵਸ ਨੂੰ ਸਮਰਪਿਤ ਸੀ। ਵੱਖ-ਵੱਖ ਸ਼੍ਰੇਣੀਆਂ ਦੇ ਨਤੀਜਿਆਂ ਅਨੁਸਾਰ ਐਮ.ਆਰ.ਐਸ.ਪੀ.ਟੀ.ਯੂ. ਮੁੱਖ ਕੈਂਪਸ, ਬਠਿੰਡਾ ਨੇ ਡਾਂਸ, ਥੀਏਟਰ ਅਤੇ ਫਾਈਨ ਆਰਟਸ ਵਿਚ ਓਵਰਆਲ ਜੇਤੂ ਹੋਣ ਦਾ ਮਾਣ ਹਾਸਲ ਕੀਤਾ। ਜੱਜਾਂ ਵਿਚ ਪ੍ਰੋ. ਰਿਸ਼ੀ ਹਿਰਦੇਪਾਲ, ਡਾ. ਗੁਨਮਾਲਾ ਸੂਰੀ, ਪਰਮਜੀਤ ਕੌਰ ਬਰਾੜ (ਪਰਮ ਬਰਾੜ), ਰਾਜੀਵ ਅਰੋੜਾ, ਪ੍ਰੋ. (ਡਾ.) ਬ੍ਰਹਮਵੇਦ ਸ਼ਰਮਾ, ਪ੍ਰੋ. (ਡਾ.) ਨਰਿੰਦਰ ਸ਼ਰਮਾ, ਨਿਰਮਲ ਦਿਓਲ, ਪ੍ਰੋ. ਗੁਰਪ੍ਰੀਤ ਸਿੰਘ (ਸੋਨੀ), ਪ੍ਰੋ. (ਡਾ.) ਅਨੂਰੀਤ ਕੌਰ ਚੰਡੀ, ਜੋਤੀ ਚੌਧਰੀ, ਮਿਸ ਮਨੀਸ਼ਾ, ਡਾ. ਮਨਜੀਤ ਕੌਰ ਗਿੱਲ, ਡਾ. ਸਰਬਜੀਤ ਕੌਰ, ਵਿਨੋਦ ਖੁਰਾਣਾ, ਡਾ. ਸ਼ਸ਼ੀ ਕਾਲੜਾ, ਗੁਰਪ੍ਰੀਤ ਸਿੰਘ (ਆਰਟਿਸਟ), ਤਰਸੇਮ ਰਾਹੀ, ਡਾ. ਦਵਿੰਦਰ ਕੌਰ ਧੱਟ ਸ਼ਾਮਲ ਸਨ। ਆਬਜ਼ਰਵਰਾਂ ਵਜੋਂ ਜਸਮੇਰ ਸਿੰਘ ਧੱਟ, ਪ੍ਰੋ. (ਡਾ.) ਸਤਵੰਤ ਕੌਰ ਅਤੇ ਪ੍ਰੋ. (ਡਾ.) ਜਵੰਤ ਕੌਰ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਡਾ. ਭੁਪਿੰਦਰ ਸਿੰਘ ਧੋਟ ਨੂੰ ਯੂਨੀਵਰਸਿਟੀ ਦੀ ਸਥਾਪਨਾ ਤੋਂ ਲੈ ਕੇ 11 ਸਾਲਾਂ ਤੱਕ ਡਾਇਰੈਕਟਰ ਯੁਵਕ ਭਲਾਈ ਵਜੋਂ ਨਿਭਾਈਆਂ ਸਮਰਪਿਤ ਸੇਵਾਵਾਂ ਅਤੇ ਜੀ.ਜ਼ੈੱਡ.ਐੱਸ.ਸੀ.ਸੀ.ਈ.ਟੀ., ਬਠਿੰਡਾ ਵਿਖੇ ਕੋਆਰਡੀਨੇਟਰ ਸੱਭਿਆਚਾਰਕ ਗਤੀਵਿਧੀਆਂ ਵਜੋਂ ਇੱਕ ਦਹਾਕੇ ਤੋਂ ਵੱਧ ਸਮੇਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ। ਡਾਇਰੈਕਟਰ ਯੁਵਕ ਭਲਾਈ ਡਾ. ਇਕਬਾਲ ਸਿੰਘ ਬਰਾੜ ਨੇ ਆਪਣੀ ਟੀਮ ਨਾਲ ਇਸ ਮੇਲੇ ਦਾ ਤਾਲਮੇਲ ਕੀਤਾ। ਮੇਲੇ ਦੌਰਾਨ ਪ੍ਰਭਾਵਸ਼ਾਲੀ ਮੰਚ ਸੰਚਾਲਨ ਲਈ ਮਿਮਿਟ ਦੇ ਪ੍ਰੋ. ਗੁਰਪ੍ਰੀਤ ਸਿੰਘ ਸੋਨੀ ਅਤੇ ਪ੍ਰੋ. ਸੁਨੀਤਾ ਕੋਟਵਾਲ ਦੀ ਵੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਕੇਂਦਰ ਬੰਦ ਕਰਨ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 61 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
Ad Position 24