14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦੀਵਾਲੀ ਤੋਂ ਬਾਅਦ ਵਧੇ ਪ੍ਰਦੂਸ਼ਣ ਅਤੇ ਧੂੰਏਂ ਦੀ ਚਾਦਰ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ, ਆਵਾਜਾਈ ਪ੍ਰਭਾਵਿਤ

ਬਠਿੰਡਾ, 14 ਨਵੰਬਰ (ਅਵਤਾਰ ਸਿੰਘ ਕੈਂਥ)-ਦੀਵਾਲੀ ਦੇ ਤਿਉਹਾਰ ਤੋਂ ਬਾਅਦ ਵਾਤਾਵਰਣ ਵਿਚ ਫੈਲੇ ਜ਼ਹਿਰੀਲੇ ਧੂੰਏਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਹੋ ਗਈ ਹੈ। ਬਠਿੰਡਾ ਇਲਾਕੇ ਵਿਚ ਛਾਈ ਧੂੰਏਂ ਦੀ ਸੰਘਣੀ ਚਾਦਰ ਨੇ ਜਿੱਥੇ ਆਮ ਜਨ-ਜੀਵਨ ਦੀ ਰਫ਼ਤਾਰ ਨੂੰ ਮੱਠਾ ਪਾ ਦਿੱਤਾ ਹੈ, ਉੱਥੇ ਹੀ ਲੋਕਾਂ ਦੀ ਸਿਹਤ ’ਤੇ ਵੀ ਇਸ ਦਾ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਸਮਾਨ ’ਚ ਚੜ੍ਹਿਆ ਧੂੰਆਂ ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਤਸਵੀਰ: ਲਵਲੀ 15-11-2026
ਬਠਿੰਡਾ, 14 ਨਵੰਬਰ (ਅਵਤਾਰ ਸਿੰਘ ਕੈਂਥ)-ਦੀਵਾਲੀ ਦੇ ਤਿਉਹਾਰ ਤੋਂ ਬਾਅਦ ਵਾਤਾਵਰਣ ਵਿਚ ਫੈਲੇ ਜ਼ਹਿਰੀਲੇ ਧੂੰਏਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਹੋ ਗਈ ਹੈ। ਬਠਿੰਡਾ ਇਲਾਕੇ ਵਿਚ ਛਾਈ ਧੂੰਏਂ ਦੀ ਸੰਘਣੀ ਚਾਦਰ ਨੇ ਜਿੱਥੇ ਆਮ ਜਨ-ਜੀਵਨ ਦੀ ਰਫ਼ਤਾਰ ਨੂੰ ਮੱਠਾ ਪਾ ਦਿੱਤਾ ਹੈ, ਉੱਥੇ ਹੀ ਲੋਕਾਂ ਦੀ ਸਿਹਤ ’ਤੇ ਵੀ ਇਸ ਦਾ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਵਾ ਵਿਚ ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਰਾਹਗੀਰਾਂ ਅਤੇ ਆਮ ਲੋਕਾਂ ਦੀਆਂ ਅੱਖਾਂ ਵਿਚ ਜਲਣ (ਮੱਚਣ) ਅਤੇ ਸਾਹ ਲੈਣ ਵਿਚ ਦਿੱਕਤ ਵਰਗੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਦੇ ਸਮੇਂ ਧੂੰਏਂ ਕਾਰਨ ਵਿਜ਼ੀਬਿਲਟੀ (ਦਿਖਣ ਹੱਦ) ਘੱਟ ਜਾਣ ਕਰਕੇ ਸੜਕੀ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ, ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜ਼ਰੂਰੀ ਕਦਮ ਚੁੱਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਇਸ ਦਾ ਯੋਗ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੀ ਅਨਾਜ ਮੰਡੀ ’ਚੋਂ ਚੋਰੀ ਹੋਇਆ ਟਰੈਕਟਰ-ਟਰਾਲੀ ਬਰਾਮਦ, ਇਕ ਗ੍ਰਿਫ਼ਤਾਰ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਮਾਂ ਪੁੱਤਰ ਜ਼ਖ਼ਮੀ
Ad Position 24