14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ . ਸੀ . ਏ . ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 14 ਨਵੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ.

Ad Position 21
No active advertisement
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। 15-11-2026
ਤਲਵੰਡੀ ਸਾਬੋ, 14 ਨਵੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਬੰਧਕਾਂ ਦੱਸਿਆ ਕਿ ਨਤੀਜਿਆਂ ਅਨੁਸਾਰ ਕਾਲਜ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ ਅਤੇ ਰਜਨੀ ਕੌਰ ਨੇ 84-84 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਹਰਮਨ ਕੌਰ ਨੇ 83 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਹਰਪ੍ਰੀਤ ਕੌਰ ਨੇ 82 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਨਤੀਜੇ ‘ਤੇ ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਇੰਦਰਪ੍ਰੀਤ ਕੌਰ ਅਤੇ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥਣਾਂ ਲਈ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਸਫਲਤਾ ਹੋਰਨਾਂ ਵਿਦਿਆਰਥਣਾਂ ਲਈ ਵੀ ਪ੍ਰੇਰਨਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰਾਮਾਂ ਮੰਡੀ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਘਰ ਅੱਗੇ ਪਟਾਕੇ ਸੁੱਟਣ ਅਤੇ ਅਸਲ੍ਹੇ ਨਾਲ ਨੁਮਾਇਸ਼ ਕਰਕੇ ਫੋਟੂਆਂ ਭੇਜਣ ਦੇ ਦੋਸ਼ਾਂ ਹੇਠ ਇਕ ਨਾਮਜ਼ਦ
Ad Position 24