ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ
ਰਾਮਾਂ ਮੰਡੀ, 14 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਵਲੋਂ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਰਾਮਾਂ ਮੰਡੀ, 14 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਵਲੋਂ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਪੱਕਾ ਕਲਾ ਵਿਖੇ ਬਰਜਿੰਦਰ ਸਿੰਘ ਭਾਊ ਦੇ ਗ੍ਰਹਿ ਵਿਖੇ ਇਕ ਭਰਵੀਂ ਮੀਟਿੰਗ ਕੀਤੀ। ਜਿਸ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ। ਇਸ ਨੂੰ ਜਲਦੀ ਹੀ ਚੱਲਦਾ ਕਰਨ ਲਈ ਕਾਹਲੇ ਹਨ। ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਨੈਬ ਸਿੰਘ ਗੋਦਾਰਾ, ਸੁਖਵਿੰਦਰ ਸਿੰਘ, ਜਗਤਾਰ ਸਿੰਘ, ਬੋਗਾ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਮੁਹਤਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।