14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਗਿਆਨ ਕਾਂਗਰਸ ਵਿਚ ਮਹਿਮਾ ਸਰਜਾ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹੇ ‘ ਚੋਂ ਅੱਵਲ

ਮਹਿਮਾ ਸਰਜਾ, 14 ਨਵੰਬਰ (ਬਲਦੇਵ ਸੰਧੂ)- ਜ਼ਿਲ੍ਹਾ ਪੱਧਰੀ 32ਵੀਂ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ ਵਿਚ ਪੀ. ਐਮ.

Ad Position 21
No active advertisement
ਅਜੀਤ ਡੈਸਕ 15-11-2026
ਮਹਿਮਾ ਸਰਜਾ, 14 ਨਵੰਬਰ (ਬਲਦੇਵ ਸੰਧੂ)- ਜ਼ਿਲ੍ਹਾ ਪੱਧਰੀ 32ਵੀਂ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ ਵਿਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਬਠਿੰਡਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵਲੋਂ ਕਰਵਾਏ ਮੁਕਾਬਲੇ ਵਿਚ 92 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਗਿਆਰ੍ਹਵੀਂ ਮੈਡੀਕਲ ਦੀਆਂ ਨਵਦੀਪ ਕੌਰ ਅਤੇ ਜਸਲੀਨ ਸ਼ਰਮਾ ਨੇ ਗਾਈਡ ਅਧਿਆਪਕ ਬਲਜਿੰਦਰ ਸਿੰਘ ਲੈਕਚਰਾਰ ਬਾਇਓਲੋਜੀ ਦੀ ਅਗਵਾਈ ਹੇਠ ਧਾਤਵੀਂ ਕਣਾਂ ਦੇ ਜ਼ਹਿਰੀਲੇ ਪ੍ਰਭਾਵ ਵਿਸ਼ੇ ਤੇ ਪ੍ਰੋਜੈਕਟ ਤਿਆਰ ਕੀਤਾ। ਦੋਵਾਂ ਨੇ ਤਿੰਨ ਮਹੀਨੇ ਪਿੰਡ ਮਹਿਮਾ ਸਰਜਾ ਵਿਚ ਅਧਿਐਨ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਅਤੇ ਜ਼ਿਲ੍ਹਾ ਸਾਇੰਸ ਕੋਆਰਡੀਨੇਟਰ ਸੰਜੀਵ ਨਾਗਪਾਲ ਨੇ ਟੀਮ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਨਿਰਮਲਜੀਤ ਸਿੰਘ ਨੇ ਕਿਹਾ ਕਿ ਟੀਮ ਰਾਜ ਪੱਧਰੀ ਮੁਕਾਬਲੇ ਵਿਚ ਵੀ ਮੱਲ੍ਹਾਂ ਮਾਰੇਗੀ।
Ad Position 22
No active advertisement
ਪਿਛਲੀ ਖ਼ਬਰ ਬਾਲ ਦਿਵਸ ਅਮੀਰਾਂ ਦਾ , ਗ਼ਰੀਬਾਂ ਦੇ ਬੱਚਿਆਂ ਲਈ ਤਾਂ ਰੋਜ਼ੀ - ਰੋਟੀ ਦਾ ਸੰਕਟ - ਤਰਸੇਮ ਸਿੰਘ ਲਾਲੇਆਣਾ ਅਗਲੀ ਖ਼ਬਰ ਸੈਂਸਜ਼-2027 ਦੀ ਸਵੈ-ਗਣਨਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਨਗਰ ਨਿਗਮ ਬਠਿੰਡਾ ਵਲੋਂ ਵਿਸ਼ੇਸ਼ ਉਪਰਾਲੇ
Ad Position 24