14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਲ ਦਿਵਸ ਅਮੀਰਾਂ ਦਾ , ਗ਼ਰੀਬਾਂ ਦੇ ਬੱਚਿਆਂ ਲਈ ਤਾਂ ਰੋਜ਼ੀ - ਰੋਟੀ ਦਾ ਸੰਕਟ - ਤਰਸੇਮ ਸਿੰਘ ਲਾਲੇਆਣਾ

ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)- ਸਥਾਨਕ ਐਫਸੀਆਈ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਦਫ਼ਤਰ ਵਿਖੇ ਬਾਲ ਦਿਵਸ ਮੌਕੇ ਆਯੋਜਿਤ ਸਮਾਗਮ ਦੌਰਾਨ ਯੂਨੀਅਨ ਦੇ ਸਕੱਤਰ ਤਰਸੇਮ ਸਿੰਘ ਲਾਲੇਆਣਾ ਨੇ ਸਮਾਜਿਕ ਅਤੇ ਆਰਥਿਕ ਨਾ-ਬਰਾਬਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਬਾਲ ਦਿਵਸ ਦਾ ਅਸਲ ਆਨੰਦ ਤਾਂ ਅਮੀਰ ਪਰਿਵਾਰਾਂ ਦੇ ਬੱਚੇ ਹੀ ਮਾਣ ਰਹੇ ਹਨ, ਜਦਕਿ ਗਰੀਬ ਪਰਿਵਾਰਾਂ ਦੇ ਬੱਚੇ ਬੁਨਿਆਦੀ ਸਹੂਲਤਾਂ ਅਤੇ ਚੰਗੀ ਸਿੱਖਿਆ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਗਰੀਬ ਮਜ਼ਦੂਰ ਪਰਿਵਾਰਾਂ ਲਈ ਬੱਚਿਆਂ ਨੂੰ ਮਹਿੰਗੇ ਸਕੂਲਾਂ ਵਿਚ ਪੜ੍ਹਾਉਣਾ ਔਖਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-11-2026
ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)- ਸਥਾਨਕ ਐਫਸੀਆਈ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਦਫ਼ਤਰ ਵਿਖੇ ਬਾਲ ਦਿਵਸ ਮੌਕੇ ਆਯੋਜਿਤ ਸਮਾਗਮ ਦੌਰਾਨ ਯੂਨੀਅਨ ਦੇ ਸਕੱਤਰ ਤਰਸੇਮ ਸਿੰਘ ਲਾਲੇਆਣਾ ਨੇ ਸਮਾਜਿਕ ਅਤੇ ਆਰਥਿਕ ਨਾ-ਬਰਾਬਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਬਾਲ ਦਿਵਸ ਦਾ ਅਸਲ ਆਨੰਦ ਤਾਂ ਅਮੀਰ ਪਰਿਵਾਰਾਂ ਦੇ ਬੱਚੇ ਹੀ ਮਾਣ ਰਹੇ ਹਨ, ਜਦਕਿ ਗਰੀਬ ਪਰਿਵਾਰਾਂ ਦੇ ਬੱਚੇ ਬੁਨਿਆਦੀ ਸਹੂਲਤਾਂ ਅਤੇ ਚੰਗੀ ਸਿੱਖਿਆ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਗਰੀਬ ਮਜ਼ਦੂਰ ਪਰਿਵਾਰਾਂ ਲਈ ਬੱਚਿਆਂ ਨੂੰ ਮਹਿੰਗੇ ਸਕੂਲਾਂ ਵਿਚ ਪੜ੍ਹਾਉਣਾ ਔਖਾ ਹੋ ਗਿਆ ਹੈ। ਦੂਜੇ ਪਾਸੇ ਬਾਲ ਮਜ਼ਦੂਰੀ ‘ਤੇ ਪਾਬੰਦੀ ਕਾਰਨ ਬੱਚੇ ਕੰਮ ਵੀ ਨਹੀਂ ਕਰ ਸਕਦੇ। ਅਜਿਹੇ ਹਾਲਾਤ ਵਿਚ ਉਨ੍ਹਾਂ ਦੇ ਭਵਿੱਖ ਦੀ ਜ਼ਿੰਮੇਵਾਰੀ ਕੌਣ ਚੁੱਕੇਗਾ? ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਗਰੀਬ ਬੱਚੇ ਗਲਤ ਸੰਗਤ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਵੱਲ ਧੱਕੇ ਜਾਣ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ। ਕਈ ਬੱਚੇ ਗੁਜ਼ਾਰੇ ਲਈ ਭੀਖ ਮੰਗਣ ਤੱਕ ਮਜਬੂਰ ਹਨ। ਅਮੀਰਾਂ ਦੇ ਬਾਲ ਕਥਿਤ ਤੌਰ ‘ਤੇ ਮੋਟਰਸਾਈਕਲ, ਕਾਰਾਂ ਅਤੇ ਫ਼ੈਕਟਰੀਆਂ ਚਲਾ ਰਹੇ ਹਨ ਅਤੇ ਮਹਿੰਗੇ ਮੋਟਰ-ਸਾਈਕਲਾਂ ‘ਤੇ ਸਕੂਲ ਪੜ੍ਹਨ ਲਈ ਜਾਂਦੇ ਹਨ, ਉਨ੍ਹਾਂ ਤੇ ਬਾਲ ਮਜ਼ਦੂਰੀ ਦਾ ਕਾਨੂੰਨ ਲਾਗੂ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵ. ਪੰਡਿਤ ਜਵਾਹਰ ਲਾਲ ਨਹਿਰੂ ਸਾਰੇ ਬੱਚਿਆਂ ਨੂੰ ਬਰਾਬਰ ਪਿਆਰ ਕਰਦੇ ਸਨ, ਪਰ ਅੱਜ ਸਮਾਜ ਜਾਤ-ਪਾਤ ਅਤੇ ਧਰਮ ਦੇ ਆਧਾਰ ‘ਤੇ ਵੰਡਿਆ ਨਜ਼ਰ ਆ ਰਿਹਾ ਹੈ। ਉਨ੍ਹਾਂ ਪੱਕੇ ਜਾਤੀ ਸਰਟੀਫਿਕੇਟਾਂ ਦੀ ਪ੍ਰਥਾ ਦਾ ਜ਼ਿਕਰ ਕਰਦਿਆਂ ਸਮਾਜਿਕ ਬਰਾਬਰੀ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰਾਂ ਤੋਂ ਗਰੀਬ ਬੱਚਿਆਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਤੇ ਬਿਹਤਰ ਸਹੂਲਤਾਂ ਦੇਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਗਿੱਲ ਰੌਂਤਾ ਵਲੋਂ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਸੰਮਤੀ ਮੈਂਬਰ ਦੇ ਘਰ ਮੀਟਿੰਗ ਅਗਲੀ ਖ਼ਬਰ ਵਿਗਿਆਨ ਕਾਂਗਰਸ ਵਿਚ ਮਹਿਮਾ ਸਰਜਾ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹੇ ‘ ਚੋਂ ਅੱਵਲ
Ad Position 24