ਗੁਰਜੀਤ ਸਿੰਘ ਗੋਰਾ ਦਿਉਣ ਭਾਜਪਾ ਦੇ ਐੱਨ.ਜੀ.ਓ.ਵਿੰਗ ਦੇ ਸੂਬਾ ਕੋ-ਕਨਵੀਨਰ ਨਿਯੁਕਤ, ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਕੀਤਾ ਸਨਮਾਨਿਤ
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਵਲੋਂ ਸੂਬਾ ਜਥੇਬੰਦੀ ਦਾ ਵਿਸਥਾਰ ਕਰਦਿਆਂ ਵੱਖ ਵੱਖ ਵਿੰਗਾ ‘ਚ ਅਹਿਮ ਨਿਯੁਕਤੀਆਂ ਕੀਤੀਆਂ। ਗੁਰਜੀਤ ਸਿੰਘ ਗੋਰਾ ਦਿਉਣ ਨੂੰ ਪਾਰਟੀ ਦੇ ਐਨ.
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਵਲੋਂ ਸੂਬਾ ਜਥੇਬੰਦੀ ਦਾ ਵਿਸਥਾਰ ਕਰਦਿਆਂ ਵੱਖ ਵੱਖ ਵਿੰਗਾ ‘ਚ ਅਹਿਮ ਨਿਯੁਕਤੀਆਂ ਕੀਤੀਆਂ। ਗੁਰਜੀਤ ਸਿੰਘ ਗੋਰਾ ਦਿਉਣ ਨੂੰ ਪਾਰਟੀ ਦੇ ਐਨ.ਜੀ.ਓ. ਵਿੰਗ ਦਾ ਸੂਬਾ ਕੋ ਕਨਵੀਨਰ ਨਿਯੁਕਤ ਕੀਤਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਗੁਰਜੀਤ ਸਿੰਘ ਗੋਰਾ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ। ਗੁਰਪ੍ਰੀਤ ਮਲੂਕਾ ਨੇ ਕਿਹਾ ਕੇ ਐਨ.ਜੀ.ਓ. ਵਿੰਗ ਬਹੁਤ ਅਹਿਮ ਵਿੰਗ ਹੈ। ਵਿੰਗ ਵਲੋਂ ਸਮਾਜ ਸੇਵਾ ਕੰਮਾਂ ਨੂੰ ਜ਼ਮੀਨੀ ਪੱਧਰ ‘ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਕੰਮ ਕੀਤਾ ਜਾਂਦਾ ਹੈ, ਜਿੱਥੇ ਇਹ ਵਿੰਗ ਆਪਣੇ ਪੱਧਰ ‘ਤੇ ਲੋੜਵੰਦ ਲੋਕਾਂ ਦੀ ਮਦਦ ਕਰਦਾ ਉਥੇ ਹੀ ਸੂਬੇ ‘ਚ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਕੇਂਦਰੀ ਸਰਕਾਰ ਤੋਂ ਮਦਦ ਦਿਵਾਉਣ ਲਈ ਉਨ੍ਹਾਂ ਦੇ ਕੰਮ ਕਾਜ ਦੀ ਵੀ ਸਮਿਖੀਆ ਕਰਦਾ ਗੁਰਜੀਤ ਸਿੰਘ ਗੋਰਾ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਐਨ.ਜੀ.ਓ. ਵਿੰਗ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ ਗੁਰਪ੍ਰੀਤ ਸਿੰਘ ਮਲੂਕਾ ਸਟੇਟ ਮੀਡੀਆ ਕੋ ਕਨਵੀਨਰ ਪਰਮਪਾਲ ਕੌਰ ਸਿੱਧੂ ਅਤੇ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕੇ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੂਬਾ ਸਕੱਤਰ ਕਿਸਾਨ ਵਿੰਗ ਬੂਟਾ ਭਾਈਰੂਪਾ, ਸੂਬਾ ਸਕੱਤਰ ਯੁਵਾ ਵਿੰਗ ਜਸਪ੍ਰੀਤ ਸਿੰਘ ਜੱਸਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸਵਰਨ ਸਿੰਘ, ਮੀਤ ਪ੍ਰਧਾਨ ਗੁਰਤੇਜ ਸਿੰਘ ਰਾਣਾ ਫੂਲ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਜਸਵੀਰ ਸਿੰਘ ਬਦਿਆਲਾ, ਸਟੇਟ ਮੈਂਬਰ ਕਿਸਾਨ ਵਿੰਗ ਗੁਰਵਿੰਦਰ ਬੱਲੋ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਮਨਦੀਪ ਸਿੰਘ, ਗੁਰਮਨਜੋਤ ਸਿੰਘ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਗੁਰਜੀਤ ਸਿੰਘ ਗੋਰਾ ਦਿਉਣ ਨੂੰ ਵਧਾਈ ਦਿੱਤੀ।