ਐੱਸ . ਐੱਸ . ਡੀ . ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਰੰਭ
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਸ. ਐੱਸ.
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਦੇ ਮੀਰਾ ਬਾਈ ਹਾਊਸ (ਇੰਚਾਰਜ ਮੈਡਮ ਟਵਿੰਕਲ ਕੌਰ, ਮੈਡਮ ਪੁਨੀਤ ਸਿੱਧੂ) ਵਲੋਂ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾ. ਬਿਮਲਾ ਸਾਹੂ ਦੀ ਅਗਵਾਈ ਹੇਠ ਕੀਤਾ ਗਿਆ। ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੇ ਗੋਇਲ, ਉਪ-ਪ੍ਰਧਾਨ ਅਜੇ ਗੁਪਤਾ ਅਤੇ ਸਕੱਤਰ ਸੁਦਰਸ਼ਨ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਪਿਡਿਲਾਈਟ ਦੀ ਮਾਹਿਰ ਮੈਂਬਰ ਮੈਡਮ ਵਿਜੇਲਕਸ਼ਮੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ ਮੈਡਮ ਵਿਜੇਲਕਸ਼ਮੀ ਵਿਦਿਆਰਥਣਾਂ ਨੂੰ ਫੈਬਰਿਕ ਪੇਂਟਿੰਗ, ਮੋਲਡਿਟ ਪੇਂਟਿੰਗ ਅਤੇ ਪੇਂਟਿੰਗ ਦੀਆਂ ਹੋਰ ਵੱਖ-ਵੱਖ ਤਕਨੀਕਾਂ ਬਾਰੇ ਵਿਹਾਰਕ ਸਿਖਲਾਈ ਦੇਣਗੇ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕਲਾ ਦੇ ਖੇਤਰ ਵਿਚ ਨਵੇਂ ਹੁਨਰ ਸਿਖਾਉਣਾ ਹੈ। ਕਾਲਜ ਪ੍ਰਬੰਧਕ ਕਮੇਟੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।