14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਜਥੇ: ਬਾਬਾ ਟੇਕ ਸਿੰਘ ਨਾਲ ਵੀ ਕੀਤੀ ਮੁਲਾਕਾਤ

ਤਲਵੰਡੀ ਸਾਬੋ, 14 ਨਵੰਬਰ (ਰਣਜੀਤ ਸਿੰਘ ਰਾਜੂ)- ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਉਨ੍ਹਾਂ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ।

Ad Position 21
No active advertisement
ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇ ਪਰਤਦੇ ਹੋਏ ਜਥੇਦਾਰ ਬਾਬਾ ਟੇਕ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਹੋਰ। 15-11-2026
ਤਲਵੰਡੀ ਸਾਬੋ, 14 ਨਵੰਬਰ (ਰਣਜੀਤ ਸਿੰਘ ਰਾਜੂ)- ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਉਨ੍ਹਾਂ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ। ਆਪਣੇ ਜੱਥੇ ਸਮੇਤ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਤਖਤ ਸਾਹਿਬ ਮੱਥਾ ਟੇਕਦਿਆਂ ਗੁਰਬਾਣੀ ਕੀਰਤਨ ਸ੍ਰਵਣ ਕੀਤਾ। ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਸਿੰਘ ਸਾਹਿਬ ਨੇ ਭਾਈ ਰਣਜੀਤ ਸਿੰਘ ਨੂੰ ਗੁਰੂਘਰ ਦੀ ਬਖਸ਼ਿਸ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਦੋਵਾਂ ਸ਼ਖ਼ਸੀਅਤਾਂ ਦਰਮਿਆਨ ਬੜੇ ਹੀ ਸੁਖਾਵੇਂ ਅਤੇ ਸਦਭਾਵਨਾ ਭਰੇ ਮਾਹੌਲ ਵਿਚ ਕਾਫ਼ੀ ਸਮਾਂ ਗੱਲਬਾਤ ਹੋਈ।ਸਿੰਘ ਸਾਹਿਬ ਨਾਲ ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਤਖਤ ਸਾਹਿਬ ਨਤਮਸਤਕ ਹੋ ਕੇ ਮਨ ਨੂੰ ਬਹੁਤ ਸਕੂਨ ਪੁੱਜਾ ਅਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਹੋਏ ਆਦੇਸ਼ਾਂ ਨੂੰ ਅਸੀਂ ਪ੍ਰਵਾਨ ਕੀਤਾ ਹੈ ਅਤੇ ਤਖਤ ਸਾਹਿਬ ਕੰਪਲੈਕਸ ਵਿਖੇ ਇਕ ਸੁੰਦਰ ਸ਼ੈੱਡ ਦਾ ਨਿਰਮਾਣ ਕਰਵਾਵਾਂਗੇ ਤਾਂਕਿ ਤਖਤ ਸਾਹਿਬ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਨੂੰ ਗਰਮੀਆਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਿਆ ਕਰੇ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਨਸ਼ਿਆਂ ਵਿਰੁੱਧ ਸ਼ਹਾਦਤ ਤੋਂ ਬਾਅਦ ਹੁਣ ਕਮਰਕੱਸੇ ਕਸਕੇ ਆਪਣੇ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰੀਏ ਤਾਂਕਿ ਉਹ ਨਸ਼ਾ ਕਰਨ ਬਾਰੇ ਸੋਚ ਵੀ ਨਾ ਸਕਣ, ਜਦੋਂ ਅਜਿਹਾ ਹੋ ਗਿਆ ਤਾਂ ਭਾਵੇਂ ਨਸ਼ੇ ਦੀਆਂ ਦੁਕਾਨਾਂ ਖੁੱਲ੍ਹੀਆਂ ਹੋਣ ਸਾਡੀ ਨਵੀਂ ਪਨੀਰੀ ਨਸ਼ਿਆਂ ਵੱਲ ਮੂੰਹ ਹੀ ਨਹੀਂ ਕਰੇਗੀ। ਭਾਈ ਰਣਜੀਤ ਸਿੰਘ ਦੀ ਆਮਦ ਮੌਕੇ ਧਾਰਮਿਕ ਸ਼ਖ਼ਸੀਅਤ ਤੇ ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਭਾਈ ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਗਿਆਨੀ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖਤ ਸਾਹਿਬ, ਭਾਈ ਸੰਤ ਸਿੰਘ ਸਕੱਤਰ ਮਸਤੂਆਣਾ ਸਾਹਿਬ, ਗੁਰਸੇਵਕ ਸਿੰਘ ਕਿੰਗਰਾ ਮੀਤ ਮੈਨੇਜਰ ਸਮੇਤ ਵੱਡੀ ਗਿਣਤੀ ‘ਚ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾਕਟਰਾਂ ’ ਤੇ ਵਧਦੇ ਕੰਮ ਦੇ ਬੋਝ ਕਾਰਨ ਸਰਕਾਰੀ ਨੌਕਰੀਆਂ ਛੱਡਣ ਲੱਗੇ ਡਾਕਟਰ ਅਗਲੀ ਖ਼ਬਰ ਸੇਂਟ ਸੋਲਜ਼ਰ ਪਬਲਿਕ ਸਕੂਲ ਢਪਾਲੀ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24