14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡਾਕਟਰਾਂ ’ ਤੇ ਵਧਦੇ ਕੰਮ ਦੇ ਬੋਝ ਕਾਰਨ ਸਰਕਾਰੀ ਨੌਕਰੀਆਂ ਛੱਡਣ ਲੱਗੇ ਡਾਕਟਰ

ਬਠਿੰਡਾ, 14 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ ਅਤੇ ਮੌਜੂਦਾ ਡਾਕਟਰਾਂ ‘ਤੇ ਵਧਦੇ ਕੰਮ ਦੇ ਬੋਝ ਕਾਰਨ ਡਾਕਟਰਾਂ ਵੱਲੋਂ ਨੌਕਰੀਆਂ ਛੱਡਣ ਦਾ ਰੁਝਾਨ ਲਗਾਤਾਰ ਸਾਹਮਣੇ ਆ ਰਿਹਾ ਹੈ। ਬਠਿੰਡਾ ਜ਼ਿਲ੍ਹੇ ਵਿਚ ਹੁਣ ਤੱਕ ਕਈ ਸਰਕਾਰੀ ਡਾਕਟਰਾਂ ਵੱਲੋਂ ਅਸਤੀਫ਼ੇ ਦਿੱਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਨੇ ਆਪਣੇ ਨਿੱਜੀ ਹਸਪਤਾਲ ਸ਼ੁਰੂ ਕਰ ਲਏ ਹਨ।

Ad Position 21
No active advertisement
ਅਜੀਤ ਡੈਸਕ 15-11-2026
ਬਠਿੰਡਾ, 14 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ ਅਤੇ ਮੌਜੂਦਾ ਡਾਕਟਰਾਂ ‘ਤੇ ਵਧਦੇ ਕੰਮ ਦੇ ਬੋਝ ਕਾਰਨ ਡਾਕਟਰਾਂ ਵੱਲੋਂ ਨੌਕਰੀਆਂ ਛੱਡਣ ਦਾ ਰੁਝਾਨ ਲਗਾਤਾਰ ਸਾਹਮਣੇ ਆ ਰਿਹਾ ਹੈ। ਬਠਿੰਡਾ ਜ਼ਿਲ੍ਹੇ ਵਿਚ ਹੁਣ ਤੱਕ ਕਈ ਸਰਕਾਰੀ ਡਾਕਟਰਾਂ ਵੱਲੋਂ ਅਸਤੀਫ਼ੇ ਦਿੱਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਨੇ ਆਪਣੇ ਨਿੱਜੀ ਹਸਪਤਾਲ ਸ਼ੁਰੂ ਕਰ ਲਏ ਹਨ। ਭਾਵੇਂ ਅਸਤੀਫ਼ਿਆਂ ਵਿਚ ਨਿੱਜੀ ਅਤੇ ਘਰੇਲੂ ਕਾਰਨਾਂ ਦਾ ਜ਼ਿਕਰ ਕੀਤਾ ਗਿਆ ਹੈ, ਪਰ ਇਹ ਸਥਿਤੀ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਹੈ।ਇਸੇ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਅਤੇ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਸੇਵਾਵਾਂ ਨਿਭਾਉਣ ਵਾਲੇ ਡਾ. ਜਗਰੂਪ ਸਿੰਘ ਨੇ ਵੀ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰ ਰਹੇ ਡਾ. ਜਗਰੂਪ ਸਿੰਘ ਦੇ ਅਸਤੀਫ਼ੇ ਨਾਲ ਉਨ੍ਹਾਂ ਕੋਲ ਇਲਾਜ ਕਰਵਾਉਣ ਵਾਲੇ ਲੋਕਾਂ ਵਿਚ ਨਿ ਰਾਸ਼ਾ ਹੈ। ਉਨ੍ਹਾਂ ਦੇ ਅਸਤੀਫ਼ੇ ਦੇ ਅਸਲ ਕਾਰਨ ਹਾਲੇ ਸਪੱਸ਼ਟ ਨਹੀਂ ਹੋਏ ਹਨ।ਸਰਕਾਰੀ ਹਸਪਤਾਲਾਂ ਵਿਚੋਂ ਤਜਰਬੇਕਾਰ ਡਾਕਟਰਾਂ ਦਾ ਜਾਣਾ ਆਮ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਸਰਕਾਰ ਨੂੰ ਡਾਕਟਰਾਂ ਦੀ ਘਾਟ ਅਤੇ ਕੰਮ ਦੇ ਵਾਧੂ ਬੋਝ ਦੀ ਸਮੀਖਿਆ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਨਾਲ ਹੀ ਡਾ. ਜਗਰੂਪ ਸਿੰਘ ਦੇ ਅਸਤੀਫ਼ੇ ਦੇ ਕਾਰਨਾਂ ਦੀ ਨਿਰਪੱਖ ਪੜਚੋਲ ਹੋਣੀ ਚਾਹੀਦੀ ਹੈ, ਤਾਂ ਜੋ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਦੋ ਵੱਖ - ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ , 11.10 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਜਥੇ: ਬਾਬਾ ਟੇਕ ਸਿੰਘ ਨਾਲ ਵੀ ਕੀਤੀ ਮੁਲਾਕਾਤ
Ad Position 24