14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਠਿੰਡਾ ਪੁਲਿਸ ਵਲੋਂ ਦੋ ਵੱਖ - ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ , 11.10 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 14 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 11.

Ad Position 21
No active advertisement
ਅਜੀਤ ਡੈਸਕ 15-11-2026
ਬਠਿੰਡਾ, 14 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 11.10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਦੋਵਾਂ ਮਾਮਲਿਆਂ ਵਿਚ ਪੁਲਿਸ ਵਲੋਂ ਨਸ਼ਾ ਰੋਕੂ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਗਏ ਹਨ।ਪਹਿਲੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਮਹਿਲਾ ਪੁਲਿਸ ਅਧਿਕਾਰੀ ਨਾਜਦੀਪ ਕੌਰ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਕੈਂਟ ਰੋਡ ਬਠਿੰਡਾ ਨੇੜੇ ਕਾਰਵਾਈ ਕਰਦਿਆਂ ਆਕਾਸ਼ ਕੁਮਾਰ ਵਾਸੀ ਧੋਬੀਆਣਾ ਬਸਤੀ, ਬਠਿੰਡਾ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 6.11 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਜਾਂਚ ਅਧਿਕਾਰੀ ਉਪਿੰਦਰਜੀਤ ਸਿੰਘ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਵੱਲੋਂ ਬੀੜ ਤਲਾਬ ਇਲਾਕੇ ਵਿਚ ਕਾਰਵਾਈ ਕਰਦਿਆਂ ਗੁਰਵਿੰਦਰ ਸਿੰਘ ਵਾਸੀ ਬੀੜ ਤਲਾਬ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਸ ਕੋਲੋਂ 4.40 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਵਿਚ ਵੀ ਮੁਲਜ਼ਮ ਖ਼ਿਲਾਫ਼ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਵਾਂ ਕਾਰਵਾਈਆਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਕੁੱਲ 11.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਦਰਜ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 32 ਵਾਂ ਸਾਲਾਨਾ ਕਲਾ ਮੇਲਾ 26 ਨਵੰਬਰ ਤੋਂ ਹੋਵੇਗਾ ਸ਼ੁਰੂ ਅਗਲੀ ਖ਼ਬਰ ਡਾਕਟਰਾਂ ’ ਤੇ ਵਧਦੇ ਕੰਮ ਦੇ ਬੋਝ ਕਾਰਨ ਸਰਕਾਰੀ ਨੌਕਰੀਆਂ ਛੱਡਣ ਲੱਗੇ ਡਾਕਟਰ
Ad Position 24