14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

32 ਵਾਂ ਸਾਲਾਨਾ ਕਲਾ ਮੇਲਾ 26 ਨਵੰਬਰ ਤੋਂ ਹੋਵੇਗਾ ਸ਼ੁਰੂ

ਬਠਿੰਡਾ, 14 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜਿ.)

Ad Position 21
No active advertisement
ਅਜੀਤ ਡੈਸਕ 15-11-2026
ਬਠਿੰਡਾ, 14 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜਿ.) ਬਠਿੰਡਾ ਵਲੋਂ 32ਵਾਂ ਸਾਲਾਨਾ ਕਲਾ ਮੇਲਾ 26 ਤੋਂ 29 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਪ੍ਰਸਿੱਧ ਪੰਜਾਬੀ ਚਿੱਤਰਕਾਰ ਸ. ਸੋਭਾ ਸਿੰਘ ਦੇ 125ਵੇਂ ਜਨਮ ਵਰ੍ਹੇ ਨੂੰ ਸਮਰਪਿਤ ਇਸ ਕਲਾ ਮੇਲੇ ਦੌਰਾਨ ਕਲਾ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਪੰਜ ਸ਼ਖ਼ਸੀਅਤਾਂ ਨੂੰ ਸਾਲਾਨਾ ਕਲਾ ਸਨਮਾਨ ਦਿੱਤੇ ਜਾਣਗੇ, ਜਦਕਿ ਕ੍ਰਿਸ਼ਨ ਸਿੰਘ ਰਤੀਆ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸੁਸਾਇਟੀ ਵਲੋਂ ਐਲਾਨੇ ਗਏ ਸਨਮਾਨਾਂ ਅਨੁਸਾਰ ਸਾਲਾਨਾ ਕਲਾ ਸਨਮਾਨ ਲਈ ਡਾ. ਗੁਰਦੀਪ ਕੌਰ ਲੁਧਿਆਣਾ, ਰਮਨਦੀਪ ਕੌਰ ਬਠਿੰਡਾ, ਗੁਰਪਿੰਦਰ ਧਾਲੀਵਾਲ ਮੁਕਤਸਰ, ਜਗਜੀਤ ਸਿੰਘ ਪਟਿਆਲਾ ਅਤੇ ਹਰੀਸ਼ ਵਰਮਾ ਜਲੰਧਰ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸ਼ਖ਼ਸੀਅਤਾਂ ਨੂੰ ਕਲਾ ਦੇ ਵੱਖ-ਵੱਖ ਖੇਤਰਾਂ ਵਿਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਸੁਸਾਇਟੀ ਦੇ ਪ੍ਰਧਾਨ ਮਿਥੁਨ ਮੰਡਲ ਨੇ ਦੱਸਿਆ ਕਿ ਕਲਾ ਮੇਲੇ ਦੌਰਾਨ ਚਾਰ ਰੋਜ਼ਾ ਕਲਾ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਖੇਤਰਾਂ ਤੋਂ ਲਗਭਗ 100 ਚਿੱਤਰਕਾਰ ਅਤੇ ਮੂਰਤੀਕਾਰ ਆਪਣੀਆਂ ਕਲਾਕ੍ਰਿਤੀਆਂ ਪੇਸ਼ ਕਰਨਗੇ। ਇਸ ਪ੍ਰਦਰਸ਼ਨੀ ਰਾਹੀਂ ਕਲਾ ਪ੍ਰੇਮੀਆਂ ਨੂੰ ਵੱਖ-ਵੱਖ ਕਲਾ ਸ਼ੈਲੀਆਂ ਅਤੇ ਸਿਰਜਣਾਤਮਿਕ ਕੰਮ ਦੇਖਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਕਲਾ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਹੈ। ਪਹਿਲੀ ਤੋਂ ਸੱਤਵੀਂ ਜਮਾਤ ਤੱਕ ਗਰੁੱਪ ਏ, ਅੱਠਵੀਂ ਤੋਂ ਦਸਵੀਂ ਜਮਾਤ ਤੱਕ ਗਰੁੱਪ ਬੀ ਅਤੇ ਗਿਆਰ੍ਹਵੀਂ, ਬਾਰ੍ਹਵੀਂ ਜਮਾਤ ਤੇ ਕਾਲਜ ਵਿਦਿਆਰਥੀਆਂ ਲਈ ਗਰੁੱਪ ਸੀ ਹੋਵੇਗਾ। ਮੁਕਾਬਲਿਆਂ ਦੇ ਜੇਤੂਆਂ ਨੂੰ ਨਕਦ ਇਨਾਮ, ਟਰਾਫ਼ੀਆਂ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਮਿਥੁਨ ਮੰਡਲ ਨੇ ਕਿਹਾ ਕਿ ਪਿਛਲੇ 32 ਸਾਲਾਂ ਤੋਂ ਲਗਾਤਾਰ ਕਰਵਾਇਆ ਜਾ ਰਿਹਾ ਇਹ ਕਲਾ ਮੇਲਾ ਕਲਾਕਾਰਾਂ, ਵਿਦਿਆਰਥੀਆਂ ਅਤੇ ਕਲਾ ਪ੍ਰੇਮੀਆਂ ਨੂੰ ਸਾਂਝਾ ਮੰਚ ਪ੍ਰਦਾਨ ਕਰ ਰਿਹਾ ਹੈ। ਇਸ ਦਾ ਮੁੱਖ ਮਕਸਦ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ, ਨਵੀਂ ਪ੍ਰਤਿਭਾ ਨੂੰ ਮੌਕੇ ਦੇਣਾ ਅਤੇ ਕਲਾ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਮੌੜ ਹਲਕੇ ਦੇ ਵਪਾਰੀਆਂ ਨਾਲ ਮੀਟਿੰਗ 16 ਨੂੰ - ਜਨਮੇਜਾ ਸਿੰਘ ਸੇਖੋਂ ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਦੋ ਵੱਖ - ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ , 11.10 ਗ੍ਰਾਮ ਹੈਰੋਇਨ ਬਰਾਮਦ
Ad Position 24