14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਮਰ ਹਿੱਲ ਕਾਨਵੈਂਟ ਸਕੂਲ , ਬਠਿੰਡਾ ਵਿਖੇ ‘ ਬਾਲ ਦਿਵਸ ’ ਧੂਮ ਧਾਮ ਨਾਲ ਮਨਾਇਆ

ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਅੱਜ ‘ਬਾਲ ਦਿਵਸ’ ਬੜੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਬਠਿੰਡਾ, 14 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਅੱਜ ‘ਬਾਲ ਦਿਵਸ’ ਬੜੇ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਅਧਿਆਪਕਾ ਮੀਨੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੁੰਦਾ ਹੈ, ਉਨ੍ਹਾਂ ਨੇ ਬੱਚਿਆਂ ਪ੍ਰਤੀ ਆਪਣੇ ਪਿਆਰ ਨੂੰ ਦਰਸਾਉਂਦੇ ਹੋਏ ਇਹ ਦਿਨ ‘ਬਾਲ ਦਿਵਸ’ ਵਜੋਂ ਮਨਾਉਣਾ ਸ਼ੁਰੂ ਕੀਤਾ। ਉਨ੍ਹਾਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਵਿਚਾਰਾਂ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਵਿਸ਼ੇਸ਼ ਪਿਆਰ ਬਾਰੇ ਜਾਣਕਾਰੀ ਦਿੱਤੀ। ਉਪਰੰਤ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿਚ ਹਿੱਸਾ ਲੈਂਦਿਆ ਸੁੰਦਰ ਪਹਿਰਾਵਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਸਟੇਜ ਸੰਚਾਲਨ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਸਾਨਵੀ ਨਾਇਕ ਅਤੇ ਲਕਸ਼ਮੀ ਨੇ ਕੀਤਾ। ਵਿਦਿਆਰਥੀਆਂ ਨੇ ਗੀਤ ਅਤੇ ਸਿੱਖਿਆਦਾਇਕ ਨਾਟਕ ਪੇਸ਼ ਕੀਤੇ ਅਤੇ ਸੋਸ਼ਲ ਮੀਡੀਆ ਦੇ ਬੁਰੇ ਪ੍ਰਭਾਵ ਤੋਂ ਜਾਣੂ ਕਰਵਾਉਂਦੀ ਇਕ ਸਕਿੱਟ ਵੀ ਪੇਸ਼ ਕੀਤੀ।ਅਧਿਆਪਕਾ ਨੀਲਮ ਸ਼ਰਮਾ ਨੇ ‘ਬਾਲ ਦਿਵਸ’ ਸਬੰਧੀ ਕਵਿਤਾ ਪੇਸ਼ ਕੀਤੀ। ਪ੍ਰੋਗਰਾਮ ਦੇ ਆਖਰ ਵਿਚ ਸਕੂਲ ਦੀ ਐਮ.ਡੀ. ਮੈਡਮ ਰਮੇਸ਼ ਕੁਮਾਰੀ ਨੇ ਬੱਚਿਆਂ ਲਈ ਪ੍ਰਸਿੱਧ ਗੀਤ ‘ਬੱਚੇ ਮਨ ਕੇ ਸੱਚੇ’ ਗਾ ਕੇ ਮਾਹੌਲ ਨੂੰ ਭਾਵਨਾਵਾਂ ਅਤੇ ਖੁਸ਼ੀਆਂ ਨਾਲ ਭਰ ਦਿੱਤਾ। ਐਮ.ਡੀ. ਮੈਡਮ ਰਮੇਸ਼ ਕੁਮਾਰੀ ਅਤੇ ਪ੍ਰਿੰਸੀਪਲ ਮੈਡਮ ਜਗਦੀਸ਼ ਕੌਰ ਨੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਬਲਵਿੰਦਰ ਸਿੰਘ ਪਟਵਾਰੀ ਵਲੋਂ ਚੋਣ ਸਰਗਰਮੀਆਂ ਆਰੰਭ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਕਰਕੇ ਚੜ੍ਹਦੀਕਲਾ ਵੈੱਲਫੇਅਰ ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ
Ad Position 24