15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੌੜ ਮੰਡੀ, 15 ਨਵੰਬਰ (ਗੁਰਜੀਤ ਸਿੰਘ ਕਮਾਲੂ) ਮਾਰਕੀਟ ਮੌੜ ਦੇ ਚੇਅਰਮੈਨ ਅਤੇ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਬਲਵਿੰਦਰ ਸਿੰਘ ਬੱਲੋ ਵਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਹਾਲਾਤ,ਪਾਰਟੀ ਦੀਆਂ ਸਰਗਰਮੀਆਂ ਅਤੇ 2027 ਦੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਹਲਕਾ ਮੌੜ ਅੰਦਰ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਬਿਲਕੁਲ ਹੇਠਲੇ ਪੱਧਰ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲਿਜਾਣ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਨ ਲਈ ਨਵੇਂ ਸੁਝਾਵਾਂ ਤੇ ਵੀ ਵਿਚਾਰ ਹੋਈ।

Ad Position 21
No active advertisement
ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਸਮੇਂ। 16-11-2026
ਮੌੜ ਮੰਡੀ, 15 ਨਵੰਬਰ (ਗੁਰਜੀਤ ਸਿੰਘ ਕਮਾਲੂ) ਮਾਰਕੀਟ ਮੌੜ ਦੇ ਚੇਅਰਮੈਨ ਅਤੇ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਬਲਵਿੰਦਰ ਸਿੰਘ ਬੱਲੋ ਵਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਹਾਲਾਤ,ਪਾਰਟੀ ਦੀਆਂ ਸਰਗਰਮੀਆਂ ਅਤੇ 2027 ਦੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਹਲਕਾ ਮੌੜ ਅੰਦਰ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਬਿਲਕੁਲ ਹੇਠਲੇ ਪੱਧਰ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲਿਜਾਣ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਨ ਲਈ ਨਵੇਂ ਸੁਝਾਵਾਂ ਤੇ ਵੀ ਵਿਚਾਰ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਅਤੇ ਸਿਆਸੀ ਹਾਲਾਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੀ ਸਿਆਸਤ ਵਿਚ ਪਾਰਟੀ ਦੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵੀ ਚਰਚਾ ਹੋਈ। ਚੇਅਰਮੈਨ ਨੇ ਅੱਗੇ ਕਿਹਾ ਕਿ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਯਤਨਸ਼ੀਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਪਾਰਟੀ ਨੇ ਦੀ ਸੂਬਾ ਸਰਕਾਰ ਨੇ ਸ਼੍ਰੀ ਕੇਜਰੀਵਾਲ ਦੇ ਤਜਰਬਿਆਂ ਤੋਂ ਸੇਧ ਲੈ ਕੇ ਪੰਜਾਬ ਨੂੰ ਇੱਕ ਨੰਬਰ ਸੂਬਾ ਬਣਾਉਣ ਲਈ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਹੀ ਯੋਜਨਾਵਾਂ ਨੂੰ ਲੱਗੂ ਕੀਤਾ। ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ ਜਿਸ ਦੇ ਚੱਲਦਿਆਂ ਪਾਰਟੀ ਸੂਬੇ ਅੰਦਰ 2027 ਦੀਆਂ ਚੋਣਾਂ ਜਿੱਤ ਕੇ ਦੁਬਾਰਾ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੇ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੁਆਰਾ ਲੋਕਾਂ ਵਿਚ ਬਣਾਏ ਗਏ ਵਿਸ਼ਵਾਸ ਕਾਰਨ ਹੀ ਲੋਕ ਦੁਬਾਰਾ ਆਮ ਆਦਮੀ ਪਾਰਟੀ ਨੂੰ 2027 ਦੀਆਂ ਚੋਣਾਂ ਵਿਚ ਵੱਡੀ ਜਿੱਤ ਦਿਵਾਉਣਗੇ ਅਤੇ ਆਮ ਆਦਮੀ ਪਾਰਟੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਇਸਤਰੀ ਵਿੰਗ ਵਲੋਂ ਬਠਿੰਡਾ ਦੀਆਂ ਕਈ ਮਹਿਲਾਵਾਂ ਨੂੰ ਅਹਿਮ ਜ਼ਿੰਮੇਵਾਰੀਆਂ ਅਗਲੀ ਖ਼ਬਰ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ
Ad Position 24