16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

24 ਘੰਟਿਆਂ ਦੌਰਾਨ ਸੜਕ ਘਟਨਾਵਾਂ ਕਾਰਨ ਅੱਧੀ ਦਰਜਨ ਵਿਅਕਤੀ ਜਖ਼ਮੀ

ਬਠਿੰਡਾ, 16 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸਹਾਰਾ ਜਨ ਸੇਵਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੜਕ ਘਟਨਾਵਾਂ ਕਾਰਨ ਹੋਏ ਜ਼ਖ਼ਮੀਆਂ ਨੂੰ ਸਹਾਰਾ ਵਰਕਰਾਂ ਵਲੋਂ ਚੁੱਕ ਕੇ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਸਥਾਨਕ ਬਠਿੰਡਾ-ਮਲੋਟ ਰੋਡ ਦੇ ਇਕ ਟੀ-ਪੁਆਇੰਟ ’ਤੇ ਦੋ ਕਾਰਾਂ ਦੀ ਟੱਕਰ ’ਚ ਦੋ ਜਣੇ ਅਬੋਹਰ ਦੇ ਰਹਿਣ ਵਾਲੇ ਸੁਰਿੰਦਰ ਕੌਰ ਅਤੇ ਤਰਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ।

Ad Position 21
No active advertisement
ਅਜੀਤ ਡੈਸਕ 17-11-2026
ਬਠਿੰਡਾ, 16 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸਹਾਰਾ ਜਨ ਸੇਵਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੜਕ ਘਟਨਾਵਾਂ ਕਾਰਨ ਹੋਏ ਜ਼ਖ਼ਮੀਆਂ ਨੂੰ ਸਹਾਰਾ ਵਰਕਰਾਂ ਵਲੋਂ ਚੁੱਕ ਕੇ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਸਥਾਨਕ ਬਠਿੰਡਾ-ਮਲੋਟ ਰੋਡ ਦੇ ਇਕ ਟੀ-ਪੁਆਇੰਟ ’ਤੇ ਦੋ ਕਾਰਾਂ ਦੀ ਟੱਕਰ ’ਚ ਦੋ ਜਣੇ ਅਬੋਹਰ ਦੇ ਰਹਿਣ ਵਾਲੇ ਸੁਰਿੰਦਰ ਕੌਰ ਅਤੇ ਤਰਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਇਕ ਘਟਨਾ ਮੁਲਤਾਨੀਆ ਰੋਡ ਦੇ ਗੁਰੂ ਨਾਨਕ ਨਗਰ ਨੇੜੇ ਕਾਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਤੋਹਿਲ ਪੁੱਤਰ ਗੁਰਪ੍ਰੀਤ ਸਿੰਘ (22) ਵਾਸੀ ਬੀੜ ਤਲਾਬ ਗੰਭੀਰ ਜ਼ਖ਼ਮੀ ਹੋ ਗਿਆ। ਸਥਾਨਕ ਬੀਬੀ ਵਾਲਾ ਰੋਡ ’ਤੇ ਤੇਜ਼ ਰਫ਼ਤਾਰ ਐਂਬੂਲੈਂਸ ਦੀ ਐਕਟਿਵਾ ਨਾਲ ਟੱਕਰ ਕਾਰਨ ਐਕਟਿਵਾ ਸਵਾਰ ਬਜ਼ੁਰਗ ਪਿਤਾ ਅਤੇ ਧੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ’ਚ ਚਿਮਨ ਲਾਲ (52) ਅਤੇ ਜੋਤੀ ਗਰਗ (23) ਵਾਸੀ ਗੁਰੂ ਨਾਨਕ ਨਗਰ ਬਠਿੰਡਾ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਗ੍ਰੀਨ ਸਿਟੀ ਰੋਡ ’ਤੇ ਤਿੰਨ ਮੋਟਰ ਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਮਜ਼ਦੂਰ ਸੀਤਾ ਰਾਮ ਯਾਦਵ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ ਘੇਰ ਕੇ ਕੁੱਟ ਮਾਰ ਕਰਨ ਬਾਅਦ ਲੁੱਟ ਖੋਹ ਕਰਕੇ ਫ਼ਰਾਰ ਹੋ ਗਏ।
Ad Position 22
No active advertisement
ਪਿਛਲੀ ਖ਼ਬਰ -ਬਠਿੰਡਾ ਅਪਰਾਧਨਾਮਾ- ਵੱਖ-ਵੱਖ ਥਾਵਾਂ ਤੋਂ ਚਾਰ ਕਥਿਤ ਨਸ਼ਾ ਤਸਕਰ ਕਾਬੂ 22.60 ਗ੍ਰਾਮ ਹੈਰੋਇਨ ਬਰਾਮਦ, ਵੱਖ-ਵੱਖ ਥਾਣਿਆਂ... ਅਗਲੀ ਖ਼ਬਰ ਜ਼ਮੀਨੀ ਮਾਮਲੇ ਨੂੰ ਲੈ ਕੇ ਦਰਜਨ ਮਰਦ/ਔਰਤਾਂ ਨੇ ਪਾਣੀ ਵਾਲੀ ਟੈਂਕੀ ਉੱਪਰ ਠੰਡ ’ਚ ਗੁਜ਼ਾਰੀ ਰਾਤ
Ad Position 24