16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦਾ ਰੋਸ ਦਿਉਣ ਮੰਡੀ ’ਚ ਇਕੱਠੇ ਹੋਏ ਕਿਸਾਨਾਂ ਨੇ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇ ਕੀਤਾ ਜਾਮ

ਮਹਿਮਾ ਸਰਜਾ, 16 ਨਵੰਬਰ (ਬਲਦੇਵ ਸੰਧੂ)- ਦਿਉਣ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਖ਼ਿਲਾਫ਼ ਕਿਸਾਨਾਂ ਨੇ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇ ਜਾਮ ਕਰ ਦਿੱਤਾ। ਭਾਕਿਯੂ ਏਕਤਾ ਉਗਰਾਹਾਂ ਅਤੇ ਭਾਕਿਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਾਉਣ ਲਈ ਸ੍ਰੀ ਮੁਕਤਸਰ ਹਾਈਵੇ ’ਤੇ ਦਿਉਣ ਅਨਾਜ ਮੰਡੀ ਨਜ਼ਦੀਕ ਕਿਸਾਨਾਂ ਵਲੋਂ ਧਰਨਾ। 17-11-2026
ਮਹਿਮਾ ਸਰਜਾ, 16 ਨਵੰਬਰ (ਬਲਦੇਵ ਸੰਧੂ)- ਦਿਉਣ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਖ਼ਿਲਾਫ਼ ਕਿਸਾਨਾਂ ਨੇ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇ ਜਾਮ ਕਰ ਦਿੱਤਾ। ਭਾਕਿਯੂ ਏਕਤਾ ਉਗਰਾਹਾਂ ਅਤੇ ਭਾਕਿਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਗੁਰਪਾਲ ਸਿੰਘ ਦਿਉਣ, ਨੀਟਾ ਸਿੰਘ, ਤੇਜਪਾਲ ਸਿੰਘ, ਮੰਗਲ ਸਿੰਘ ਸੁਮੇਤ ਨੇ ਦੋਸ਼ ਲਾਇਆ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿਚ ਵਿਕ ਰਿਹਾ ਹੈ, ਜਦਕਿ ਪੰਜਾਬ ਦੇ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖ਼ਰੀਦ ਟੀਚਾ ਪੂਰਾ ਹੋਣ ਦੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਉਲਟ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਦਿਉਣ, ਮਹਿਮਾ ਸਰਜਾ, ਬੁਰਜ ਮੰਡੀਆਂ ਵਿਚ ਪਏ ਝੋਨੇ ਦੀ ਤੁਰੰਤ ਖ਼ਰੀਦ ਕੀਤੀ ਜਾਵੇ ਅਤੇ ਬਾਹਰਲੇ ਝੋਨੇ ਦੀ ਜਾਂਚ ਹੋਵੇ। ਜਾਮ ਦੀ ਸੂਚਨਾ ਮਿਲਦਿਆਂ ਥਾਣਾ ਸਦਰ ਪੁਲਿਸ ਮੌਕੇ ਤੇ ਪਹੁੰਚੀ। ਬਠਿੰਡਾ ਦੇ ਡੀਐਫਐਸਓ ਗੁਰਤਾਰ ਸਿੰਘ ਨੇ ਮੌਕੇ ਤੇ ਪਹੁੰਚ ਕੇ 30 ਹਜ਼ਾਰ ਗੱਟਿਆਂ ਦੀ ਬੋਲੀ ਕਰਵਾਈ। ਉਨ੍ਹਾਂ ਕਿਹਾ ਕਿ ਨਮੀ ਵੱਧ ਹੋਣ ਕਾਰਨ ਸਮੱਸਿਆ ਆਈ ਹੈ, ਜਿਸ ਦਾ ਜਲਦੀ ਹੱਲ ਕੀਤਾ ਜਾਵੇਗਾ। ਜਾਮ ਕਾਰਨ ਹਾਈਵੇ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰਕੇ ਰਸਤਾ ਖੋਲ੍ਹ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ-ਸੁਖਦੇਵ ਸਿੰਘ ਚਹਿਲ ਅਗਲੀ ਖ਼ਬਰ ਜ਼ਿਊਲਰ ਦੀ ਦੁਕਾਨ ’ਚੋਂ 30 ਤੋਲੇ ਸੋਨੇ ਅਤੇ 2 ਕਿੱਲੋ ਚਾਂਦੀ ਦੇ ਗਹਿਣੇ ਚੋਰੀ
Ad Position 24