16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੁਲਵੰਤ ਸਿੰਘ ਮਲੂਕਾ ਵਲੋਂ ਵਿਸ਼ੇਸ਼ ਮੁਲਾਕਾਤ ਪੰਜਾਬ ਦੀ ਸੇਵਾ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ

ਭਗਤਾ ਭਾਈਕਾ, 16 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨਾਲ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਂਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ।

Ad Position 21
No active advertisement
ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ। 17-11-2026
ਭਗਤਾ ਭਾਈਕਾ, 16 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨਾਲ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਂਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਕਾਂਗਰਸ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ, ਜੋ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹੁੰਦੇ ਹਨ, ਜਿਨ੍ਹਾਂ ਦੀ ਮਿਹਨਤ ਅਤੇ ਕੁਰਬਾਨੀ ਸਦਕਾ ਪਾਰਟੀ ਲੋਕਾਂ ਤੱਕ ਆਪਣੀ ਪਹੁੰਚ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਸੰਕਲਪ ਹਰ ਕਾਂਗਰਸੀ ਵਰਕਰ ਦਾ ਮਾਣ-ਸਨਮਾਨ ਕਾਇਮ ਰੱਖਣਾ, ਹਰ ਸਾਥੀ ਦੀ ਆਵਾਜ਼ ਨੂੰ ਪਾਰਟੀ ਅੰਦਰ ਉਚਿਤ ਮੰਚ ਪ੍ਰਦਾਨ ਕਰਨਾ ਅਤੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਹੈ। ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਏਕਤਾ, ਆਪਸੀ ਸਤਿਕਾਰ ਅਤੇ ਵਰਕਰਾਂ ਦੀ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਾਕਤ ਉਸ ਦੇ ਵਰਕਰ ਹਨ ਅਤੇ ਵਰਕਰਾਂ ਦਾ ਸਤਿਕਾਰ ਹੀ ਪਾਰਟੀ ਦਾ ਅਸਲ ਮਾਣ ਹੈ। ਇਸ ਸਮੇਂ ਸਾਬਕਾ ਮੁੱਖ ਮੰਤਰੀ ਸ. ਚੰਨੀ ਨੇ ਕੁਲਵੰਤ ਸਿੰਘ ਮਲੂਕਾ ਵਲੋਂ ਹਲਕੇ ਅੰਦਰ ਨਿਭਾਈ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਜਬੂਤੀ ਲਈ ਮਿਹਨਤੀ ਇਮਾਨਦਾਰ ਅਤੇ ਲੋਕ ਸੇਵਾ ਨੂੰ ਸਮਰਪਿਤ ਸ਼ਖਸੀਅਤਾਂ ਦੀ ਵੱਡੀ ਲੋੜ ਹੈ। ਇਸ ਮੁਲਾਕਾਤ ਸਮੇ ਕਿੱਕੀ ਢਿੱਲੋਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ਦੀ ਬੁਢਲਾਡਾ ਫੇਰੀ ਦੀਆਂ ਤਿਆਰੀਆਂ ਮੁਕੰਮਲ - ਪਟਵਾਰੀ ਅਗਲੀ ਖ਼ਬਰ ਝੋਨੇ ਦੀ ਪਰਾਲੀ ਬਣੇਗੀ ਸੋਨਾ ਝੋਨੇ ਦੀ ਪਰਾਲੀ ਤੋਂ ਬਣੀਆਂ ਗਿੱਟੀਆਂ ਅਤੇ ਬੇਲਾਂ ਦੇ ਵਧਦੇ ਭਾਅ ਨਾਲ ਕਿਸਾਨਾਂ ਲਈ ਖੁੱਲ੍ਹ...
Ad Position 24