ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਮੈਨੇਜਿੰਗ ਡਾਇਰੈਕਟਰ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕੀਤੀ ਮੀਟਿੰਗ
ਰਾਮਪੁਰਾ ਫੂਲ, 16 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਰਾਮਪੁਰਾ ਫੂਲ ਦੀ ਅਗਵਾਈ ਹੇਠ ਆਊਟਸੋਰਸ (ਕੱਚੇ ਕਾਮਿਆਂ) ਦੀਆਂ ਗੰਭੀਰ ਮੰਗਾਂ ਅਤੇ ਮੁਸ਼ਕਲਾਂ ਨਾਲ ਸਬੰਧਿਤ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਨਾਲ ਕੱਚੇ ਕਾਮਿਆਂ ਦੀਆਂ ਮੰਗਾਂ ਨਾਲ ਸਬੰਧਿਤ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਿਹਤ ਵਿਭਾਗ ਦੇ ਵੱਖ-ਵੱਖ ਕੰਪਨੀਆਂ ਅਤੇ ਵੱਖ-ਵੱਖ ਕੈਟਾਗਿਰੀਆਂ ਨਾਲ ਸਬੰਧਿਤ ਆਊਟਸੋਰਸ ਕਾਮਿਆਂ ਵਲੋਂ ਸਮੂਹ ਕੱਚੇ ਮੁਲਾਜ਼ਮ (ਡੀ.
ਰਾਮਪੁਰਾ ਫੂਲ, 16 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਰਾਮਪੁਰਾ ਫੂਲ ਦੀ ਅਗਵਾਈ ਹੇਠ ਆਊਟਸੋਰਸ (ਕੱਚੇ ਕਾਮਿਆਂ) ਦੀਆਂ ਗੰਭੀਰ ਮੰਗਾਂ ਅਤੇ ਮੁਸ਼ਕਲਾਂ ਨਾਲ ਸਬੰਧਿਤ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਨਾਲ ਕੱਚੇ ਕਾਮਿਆਂ ਦੀਆਂ ਮੰਗਾਂ ਨਾਲ ਸਬੰਧਿਤ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਿਹਤ ਵਿਭਾਗ ਦੇ ਵੱਖ-ਵੱਖ ਕੰਪਨੀਆਂ ਅਤੇ ਵੱਖ-ਵੱਖ ਕੈਟਾਗਿਰੀਆਂ ਨਾਲ ਸਬੰਧਿਤ ਆਊਟਸੋਰਸ ਕਾਮਿਆਂ ਵਲੋਂ ਸਮੂਹ ਕੱਚੇ ਮੁਲਾਜ਼ਮ (ਡੀ.ਡੀ.ਆਰ.ਐੱਸ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੈਨੀਟੇਸ਼ਨ) ਨੂੰ ਕੰਪਨੀਆਂ ਦੀ ਲੁੱਟ ਤੋਂ ਬਚਾਕੇ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਿੱਲ 2026 ਤਹਿਤ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈਣ ਤੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ਾਰਮੂਲਾ ਲਾਗੂ ਕਰਨ ਦੀ ਮੰਗ, ਸਾਲਾਨਾ ਇੰਕਰੀਮੈਂਟ ਸਮੂਹ ਮੁਲਾਜ਼ਮਾਂ ਉੱਪਰ ਪੱਕੇ ਤੌਰ ’ਤੇ ਲਾਗੂ ਕਰਨ ਦੀ ਮੰਗ , ਦੀਵਾਲੀ ਬੋਨਸ 8.33 ਪ੍ਰਤੀਸ਼ਤ ਸਮੂਹ ਮੁਲਾਜ਼ਮਾਂ ਉੱਪਰ ਲਾਗੂ ਕਰਦੇ ਹੋਏ ਜਾਰੀ ਕਰਨ ਦੀ ਮੰਗ, ਜ਼ਿਲ੍ਹਾ ਤਰਨਤਾਰਨ ਸਾਹਿਬ ਵਿਖੇ ਨੌਕਰੀ ਤੋਂ ਫ਼ਾਰਗ ਕੀਤੇ ਮੁਲਾਜ਼ਮਾਂ ਨੂੰ ਪ੍ਰਵਾਨਗੀਆਂ ਜਾਰੀ ਕਰਕੇ ਤੁਰੰਤ ਬਹਾਲ ਕਰਨ ਦੀ ਮੰਗ ਆਦਿ ਮੰਗਾਂ ’ਤੇ ਡਾਇਰੈਕਟਰ ਪੀ.ਐੱਚ.ਐੱਸ.ਸੀ, ਡਾਇਰੈਕਟਰ ਪੀ.ਐੱਚ.ਐੱਸ.ਸੀ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਨਾਲ ਮੀਟਿੰਗ ਕੀਤੀ ਗਈ ਅਤੇ ਦੋਵੇਂ ਵਿਭਾਗਾਂ ਨੂੰ ਲਿਖਤੀ ਮੰਗ ਪੱਤਰ ਅਤੇ ਰੀਪ੍ਰਜ਼ੈਟੇਸ਼ਨ ਸੌਂਪੀ ਗਈ। ਜਥੇਬੰਦੀ ਨੇ ਫ਼ੈਸਲਾ ਕੀਤਾ ਕਿ 17 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਅਗਰ ਸਰਕਾਰ ਵਲੋਂ ਮੁਲਤਵੀ ਕੀਤੀ ਜਾਂਦੀ ਹੈ ਜਾਂ ਮੰਗਾਂ ਦਾ ਲਿਖਤੀ ਹੱਲ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਦੀ ਸੂਬਾ ਕਮੇਟੀ ਵਲੋਂ ਪੱਕੇ ਮੋਰਚੇ ਦਾ ਐਲਾਨ ਕਰਕੇ ਅਣਮਿੱਥੇ ਸਮੇਂ ਲਈ ਮੋਰਚਾ ਖੋਲਿਆ ਜਾਵੇਗਾ। ਮੀਟਿੰਗ ਵਿਚ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਸੂਬਾ ਜਥੇਬੰਦਕ ਸਕੱਤਰ ਹਰਪਾਲ ਸਿੰਘ ਪਟਿਆਲਾ, ਸੂਬਾ ਜਥੇਬੰਦਕ ਸਕੱਤਰ ਬਲਜਿੰਦਰ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ, ਪ੍ਰਧਾਨ ਜਗਤਾਰ ਸਿੰਘ ਜ਼ਿਲ੍ਹਾ ਸੰਗਰੂਰ, ਪ੍ਰਧਾਨ ਅਮ੍ਰਿੰਤਪਾਲ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਪਵਨਦੀਪ ਕੌਰ ਰੰਧਾਵਾ ਸ੍ਰੀ ਅੰਮ੍ਰਿਤਸਰ ਸਾਹਿਬ, ਨਿਰਮਲ ਸਿੰਘ, ਬਬੀਤਾ, ਬਲਵੀਰ ਸਿੰਘ ਆਦਿ ਆਗੂ ਸ਼ਾਮਿਲ ਰਹੇ।