17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਿਨ-ਦਿਹਾੜੇ ਹਥਿਆਰ ਵਿਖਾ ਕੇ ਠੇਕੇਦਾਰ ਕੋਲੋਂ 50 ਹਜ਼ਾਰ ਰੁਪਏ ਤੇ ਮੋਬਾਈਲ ਲੁੱਟ ਕੇ ਭੱਜੇ ਲੁਟੇਰਿਆਂ ਦੀ ਕਾਰ ਪਲਟੀ

ਸੰਗਤ ਮੰਡੀ, 17 ਨਵੰਬਰ (ਸੁਖਤੇਜ ਧਾਲੀਵਾਲ) : ਥਾਣਾ ਸੰਗਤ ਅਧੀਨ ਪੈਂਦੇ ਪਿੰਡ ਮੁਹਾਲਾਂ ਤੋਂ ਕੋਟਗੁਰੂ ਨੂੰ ਜੋੜਨ ਵਾਲੀ ਲਿੰਕ ਸੜਕ ’ਤੇ ਦਿਨ-ਦਿਹਾੜੇ ਪੰਜ ਹਥਿਆਰਬੰਦ ਨੌਜਵਾਨਾਂ ਵਲੋਂ ਮਕਾਨ ਉਸਾਰੀ ਦੇ ਠੇਕੇਦਾਰ ਨੂੰ ਨਿਸ਼ਾਨਾ ਬਣਾਉਂਦਿਆਂ 50 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫ਼ੋਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਫਰਾਰ ਹੋ ਰਹੇ ਲੁਟੇਰਿਆਂ ਦੀ ਕਾਰ ਅਚਾਨਕ ਸਾਹਮਣੇ ਟਰੈਕਟਰ ਆ ਜਾਣ ਕਾਰਨ ਬੇਕਾਬੂ ਹੋ ਕੇ ਖੇਤਾਂ ਵਿਚ ਪਲਟ ਗਈ।

Ad Position 21
No active advertisement
ਅਜੀਤ ਡੈਸਕ 18-11-2026
ਸੰਗਤ ਮੰਡੀ, 17 ਨਵੰਬਰ (ਸੁਖਤੇਜ ਧਾਲੀਵਾਲ) : ਥਾਣਾ ਸੰਗਤ ਅਧੀਨ ਪੈਂਦੇ ਪਿੰਡ ਮੁਹਾਲਾਂ ਤੋਂ ਕੋਟਗੁਰੂ ਨੂੰ ਜੋੜਨ ਵਾਲੀ ਲਿੰਕ ਸੜਕ ’ਤੇ ਦਿਨ-ਦਿਹਾੜੇ ਪੰਜ ਹਥਿਆਰਬੰਦ ਨੌਜਵਾਨਾਂ ਵਲੋਂ ਮਕਾਨ ਉਸਾਰੀ ਦੇ ਠੇਕੇਦਾਰ ਨੂੰ ਨਿਸ਼ਾਨਾ ਬਣਾਉਂਦਿਆਂ 50 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫ਼ੋਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਫਰਾਰ ਹੋ ਰਹੇ ਲੁਟੇਰਿਆਂ ਦੀ ਕਾਰ ਅਚਾਨਕ ਸਾਹਮਣੇ ਟਰੈਕਟਰ ਆ ਜਾਣ ਕਾਰਨ ਬੇਕਾਬੂ ਹੋ ਕੇ ਖੇਤਾਂ ਵਿਚ ਪਲਟ ਗਈ। ਇਸ ਦੌਰਾਨ ਪਿੱਛਾ ਰਹੇ ਪਿੰਡ ਵਾਸੀਆਂ ਨੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ਵਿਚ ਕਾਬੂ ਕਰ ਲਿਆ, ਜਦਕਿ ਮੋਟਰਸਾਈਕਲ ਸਵਾਰ ਉਨ੍ਹਾਂ ਦੇ ਦੋ ਸਾਥੀ ਫਰਾਰ ਹੋ ਗਏ। ਪੁਲਿਸ ਨੇ ਪੰਜਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਿੰਡ ਮੁਹਾਲਾਂ ਦੇ ਸਾਬਕਾ ਸਰਪੰਚ ਅਤੇ ਕਾਂਗਰਸ ਬਲਾਕ ਪ੍ਰਧਾਨ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਨਵੀਂ ਕੋਠੀ ਦੀ ਉਸਾਰੀ ਕਰਵਾ ਰਹੇ ਹਨ, ਜਿਸ ਦਾ ਕੰਮ ਪਿੰਡ ਬਾਂਡੀ ਦੇ ਰਹਿਣ ਵਾਲੇ ਠੇਕੇਦਾਰ ਬਲਕਾਰ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਅੱਜ ਸਵੇਰੇ ਉਸਾਰੀ ਲਈ ਸਾਮਾਨ ਖ਼ਰੀਦਣ ਵਾਸਤੇ ਠੇਕੇਦਾਰ ਉਨ੍ਹਾਂ ਕੋਲੋਂ 50 ਹਜ਼ਾਰ ਰੁਪਏ ਲੈ ਕੇ ਆਪਣੇ ਮੋਟਰਸਾਈਕਲ ’ਤੇ ਸੰਗਤ ਮੰਡੀ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਬਲਕਾਰ ਸਿੰਘ ਪਿੰਡ ਤੋਂ ਥੋੜ੍ਹੀ ਦੂਰ ਪਹੁੰਚਿਆ ਤਾਂ ਕਾਰ ਅਤੇ ਮੋਟਰਸਾਈਕਲ ’ਤੇ ਸਵਾਰ ਪੰਜ ਨੌਜਵਾਨ ਉਸ ਦੇ ਪਿੱਛੇ ਆ ਗਏ। ਮੁਲਜ਼ਮਾਂ ਨੇ ਆਪਣੀ ਕਾਰ ਉਸ ਦੇ ਮੋਟਰਸਾਈਕਲ ਅੱਗੇ ਲਗਾ ਕੇ ਰਸਤਾ ਰੋਕ ਲਿਆ ਅਤੇ ਕਾਰ ਵਿਚੋਂ ਕਾਪੇ ਤੇ ਲੋਹੇ ਦੀਆਂ ਰਾਡਾਂ ਕੱਢ ਕੇ ਉਸ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ। ਆਪਣੀ ਜਾਨ ਬਚਾਉਣ ਲਈ ਠੇਕੇਦਾਰ ਮੋਟਰਸਾਈਕਲ ਛੱਡ ਕੇ ਖੇਤਾਂ ਵੱਲ ਭੱਜਿਆ, ਪਰ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ 50 ਹਜ਼ਾਰ ਰੁਪਏ ਨਗਦੀ ਤੇ ਮੋਬਾਈਲ ਫ਼ੋਨ ਖੋਹ ਲਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਕਾਰ ਤੇ ਸਵਾਰ ਹੋ ਕੇ ਕੋਟਗੁਰੂ ਵੱਲ ਤੇਜ਼ ਰਫ਼ਤਾਰ ਨਾਲ ਫਰਾਰ ਹੋਣ ਲੱਗੇ ਤਾਂ ਰਸਤੇ ਵਿਚ ਅਚਾਨਕ ਟਰੈਕਟਰ ਆ ਜਾਣ ਕਾਰਨ ਕਾਰ ਚਾਲਕ ਵਾਹਨ ’ਤੇ ਕਾਬੂ ਨਾ ਰੱਖ ਸਕਿਆ ਅਤੇ ਕਾਰ ਸੜਕ ਕਿਨਾਰੇ ਖੇਤਾਂ ਵਿਚ ਜਾ ਪਲਟੀ। ਕਾਰ ਪਲਟਣ ਦੀ ਆਵਾਜ਼ ਅਤੇ ਸੂਚਨਾ ਮਿਲਣ ’ਤੇ ਪਿੱਛਾ ਕਰ ਰਹੇ ਪਿੰਡ ਵਾਸੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ਵਿਚ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ, ਜਦਕਿ ਮੋਟਰਸਾਈਕਲ ਸਵਾਰ ਦੋ ਸਾਥੀ ਫਰਾਰ ਹੋ ਗਏ। ਤਿੰਨ ਮੁਲਜ਼ਮਾਂ ਦੀ ਪਛਾਣ , ਦੋ ਦੀ ਭਾਲ ਜਾਰੀ ਇਸ ਸੰਬੰਧੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਤਿੰਨ ਨੌਜਵਾਨਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਹਰਗੋਬਿੰਦ ਸਿੰਘ ਵਾਸੀ ਫਤੂਹੀਵਾਲਾ, ਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਬੱਬੂ ਸਿੰਘ ਉਰਫ਼ ਚਤਰਾਂ ਪੁੱਤਰ ਰਾਜੂ ਸਿੰਘ ਵਾਸੀਆਨ ਮਹਿਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਦੋ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਚਿੱਟੀ ਅਤੇ ਪ੍ਰੀਤੀ ਸਿੰਘ ਵਾਸੀਆਨ ਕੁਟੀ ਕਿਸ਼ਨਪੁਰਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਅਨੁਸਾਰ ਠੇਕੇਦਾਰ ਬਲਕਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੰਜਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਫਰਾਰ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐੱਸ ਭਰਤੀ ਵਿਚ ਕਥਿਤ ਬੇਨਿਯਮੀਆਂ ਖ਼ਿਲਾਫ਼ ਭਾਜਪਾ ਯੁਵਾ ਮੋਰਚਾ ਬਠਿੰਡਾ ਵਲੋਂ ਫੂਲ ਵਿਖੇ ਰੋਸ ਪ੍ਰਦਰਸ਼ਨ, ਸੀ.ਬੀ.ਆਈ... ਅਗਲੀ ਖ਼ਬਰ ਐਕਸਪ੍ਰੈੱਸ-ਵੇ ’ਤੇ ਅੱਧੀ ਰਾਤ ਨੂੰ ਪੁਲਿਸ ਨਾਕੇਬੰਦੀ ਦੌਰਾਨ ਟਰੱਕਾਂ ਦੀ ਟੱਕਰ, ਕੈਬਿਨ ’ਚ ਫਸ ਕੇ ਬੀਕਾਨੇਰ ਦੇ ਚਾਲਕ ਦੀ...
Ad Position 24