17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

‘ਜਵਾਨੀ ਸੰਭਾਲ ਯਾਤਰਾ’ ਦੌਰਾਨ ਬਠਿੰਡਾ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰਨਯੋਗ ਸਿੰਘ ਰਿਆੜ ਵਲੋਂ ਨਿੱਘਾ ਸਵਾਗਤ

ਬਠਿੰਡਾ, 17 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਜਵਾਨੀ ਸੰਭਾਲ ਯਾਤਰਾ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਬਠਿੰਡਾ ’ਚ ਪਹੁੰਚੇ, ਜਿੱਥੇ ਬਠਿੰਡਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਆਗੂ ਕਰਨਯੋਗ ਸਿੰਘ ਰਿਆੜ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਲਕੌਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-11-2026
ਬਠਿੰਡਾ, 17 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਜਵਾਨੀ ਸੰਭਾਲ ਯਾਤਰਾ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਬਠਿੰਡਾ ’ਚ ਪਹੁੰਚੇ, ਜਿੱਥੇ ਬਠਿੰਡਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਆਗੂ ਕਰਨਯੋਗ ਸਿੰਘ ਰਿਆੜ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਲਕੌਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਰਨਯੋਗ ਸਿੰਘ ਰਿਆੜ ਦੇ ਨਾਲ ਬਠਿੰਡਾ ਸ਼ਹਿਰੀ ਤੋਂ ਨਗਰ ਨਿਗਮ ਚੋਣਾਂ ਵਿਚ ਹਿੱਸਾ ਲੈਣ ਵਾਲੇ ਕਾਂਗਰਸੀ ਆਗੂ ਅਤੇ ਪਾਰਟੀ ਦੇ ਅਹੁਦੇਦਾਰ ਵੀ ਮੌਜੂਦ ਸਨ। ਸਮੂਹ ਆਗੂਆਂ ਨੇ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੀ ਸੈਕਟਰੀ ਇੰਚਾਰਜ ਹਿਨਾ ਕਾਬੜੇ ਨਾਲ ਬਠਿੰਡਾ ਸ਼ਹਿਰੀ ਦੇ ਸੰਗਠਨਾਤਮਕ ਹਾਲਾਤ, ਪਾਰਟੀ ਦੀ ਮਜ਼ਬੂਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਵਰਕਰਾਂ ਦੀਆਂ ਭਾਵਨਾਵਾਂ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ। ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਵਰਕਰਾਂ ਦੀਆਂ ਭਾਵਨਾਵਾਂ ਅਤੇ ਪਾਰਟੀ ਦੀ ਮਜ਼ਬੂਤੀ ਨੂੰ ਧਿਆਨ ਵਿਚ ਰੱਖ ਕੇ ਹੀ ਭਵਿੱਖ ਦੇ ਫ਼ੈਸਲੇ ਕੀਤੇ ਜਾਣਗੇ। ਇਸ ਮੌਕੇ ਸਾਹਬਾਜ਼ ਸਿੰਘ ਐਮ.ਸੀ., ਗੁਰਵਿੰਦਰ ਸਿੰਘ ਚਹਿਲ, ਯਾਦਵਿੰਦਰ ਸਿੰਘ ਭਾਈਕਾ, ਬਾਵਨਪ੍ਰੀਤ ਸਰਾਂ, ਗੌਰਵ ਕਟਾਰੀਆ, ਪ੍ਰਿਤਪਾਲ ਸਿੰਘ ਪਾਲੀ, ਨਵਦੀਪ ਸਿੰਘ ਨਵੀ, ਹਰਮਨਦੀਪ ਸਿੰਘ, ਅਮਿਤ ਕੁਮਾਰ, ਸੁਖਮੰਦਰ ਸਿੰਘ, ਦੁਨੀ ਚੰਦ ਕਲਾਨਿਆ, ਰਜਿੰਦਰ ਰਾਜਾ, ਯੁਵੀ ਸਰਾਂ, ਜਗਜੀਤ ਚਹਿਲ, ਅਮਨਦੀਪ ਮਾਨ, ਕੁਲਦੀਪ ਸਰਪੰਚ ਸਮੇਤ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬਾਬਾ ਨਾਨਕ ਜਸ ਗਾਇਨ ਪ੍ਰੋਗਰਾਮ’ ਕਰਵਾਇਆ ਅਗਲੀ ਖ਼ਬਰ ਪੀ.ਆਰ.ਟੀ.ਸੀ. ਬੱਸ ਦੀ ਟੱਕਰ ਨਾਲ ਟੋਲ ਬੂਥ ਢਹਿ-ਢੇਰੀ, ਮਹਿਲਾ ਮੁਲਾਜ਼ਮ ਜ਼ਖ਼ਮੀ
Ad Position 24