ਰਾਮਪੁਰਾ ਫੂਲ ਵਿਖੇ ਜ਼ਿਲ੍ਹਾ ਪੱਧਰੀ ਬਾਲ ਦਿਵਸ ਮਨਾਇਆ ਲੋਕ ਗੀਤ ਵਿੱਚ ਰਾਮਪੁਰਾ ਮੰਡੀ ਅਤੇ ਸਕਿੱਟ ਵਿਚ ਪੂਹਲੀ ਨੇ ਮਾਰੀ ਬਾਜ਼ੀ
ਰਾਮਪੁਰਾ ਫੂਲ, 17 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਗਤੀਵਿਧੀਆਂ ਅਧੀਨ ਜ਼ਿਲ੍ਹਾ ਪੱਧਰੀ ਬਾਲ ਦਿਵਸ ਪੀ. ਐਮ.
ਪ
ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ
18-11-2026
ਰਾਮਪੁਰਾ ਫੂਲ, 17 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਗਤੀਵਿਧੀਆਂ ਅਧੀਨ ਜ਼ਿਲ੍ਹਾ ਪੱਧਰੀ ਬਾਲ ਦਿਵਸ ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਰਾਮਪੁਰਾ ਮੰਡੀ ਵਿਖੇ ਮਨਾਇਆ ਗਿਆ। ਇਸ ਮੌਕੇ ਸਕਿੱਟ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਬਠਿੰਡਾ ਰਾਜੀਵ ਕੁਮਾਰ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਬਠਿੰਡਾ ਚਮਕੌਰ ਸਿੰਘ ’ਸਿੱਧੂ’ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਕਾਬਲਿਆਂ ਦੇ ਜ਼ਿਲ੍ਹਾ ਨੋਡਲ ਅਫ਼ਸਰ ਹਰਪ੍ਰੀਤ ਕੌਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਗਗਨਦੀਪ ਕੌਰ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਰਜਿਸਟਰੇਸ਼ਨ ਕਰਵਾਉਣ ਵਾਲੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਲੋਕ ਗੀਤ ਮੁਕਾਬਲਿਆਂ ਵਿੱਚ ਸ. ਸ. ਸ. ਸ ਰਾਮਪੁਰਾ ਮੰਡੀ ਨੇ ਪਹਿਲਾ, ਸਹਸ ਭੈਣੀ ਨੇ ਦੂਜਾ ਅਤੇ ਸ. ਸ. ਸ. ਸ ਭੁੱਚੋ ਖੁਰਦ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਕਿੱਟ ਮੁਕਾਬਲਿਆਂ ਵਿਚ ਸ.ਹ.ਸ ਪੂਹਲੀ ਨੇ ਪਹਿਲਾ, ਸ.ਹ.ਸ ਗਿੱਲ ਪੱਤੀ ਨੇ ਦੂਜਾ ਅਤੇ ਸਹਸ ਭੈਣੀ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੀ ਜੱਜਮੈਂਟ ਲਈ ਬਲਕਰਨ ਬੱਲ, ਗੁਲਾਬ ਸਿੰਘ ਅਤੇ ਵਿਕਾਸ ਗਰਗ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਬਲਾਕ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਕਟਾਰੀਆ, ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਗੁਪਤਾ, ਜਸਵਿੰਦਰ ਸਿੰਘ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਹਰਮਨਦੀਪ ਕੌਰ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ। ਪ੍ਰੋਗਰਾਮ ਦੇ ਅੰਤ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਹਰਪ੍ਰੀਤ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।