17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

‘ਖੇਡਾਂ ਵਤਨ ਪੰਜਾਬ ਦੀਆਂ-2026, ਸੀਜ਼ਨ-4’ ਬਠਿੰਡਾ ’ਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਬਠਿੰਡਾ, 17 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਖੇਡ ਵਿਭਾਗ, ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਹਾਕੀ ਖੇਡਾਂ ਦਾ ਅੱਜ ਸ਼ਾਨਦਾਰ ਆਗਾਜ਼ ਹੋ ਗਿਆ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਆਰੰਭ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 18-11-2026
ਬਠਿੰਡਾ, 17 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਖੇਡ ਵਿਭਾਗ, ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਹਾਕੀ ਖੇਡਾਂ ਦਾ ਅੱਜ ਸ਼ਾਨਦਾਰ ਆਗਾਜ਼ ਹੋ ਗਿਆ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਆਰੰਭ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਨ੍ਹਾਂ ਮੁਕਾਬਲਿਆਂ ਵਿਚ ਹਾਕੀ ਦੇ ਅੰਡਰ-14, ਅੰਡਰ-17, ਅੰਡਰ-21, ਤੋਂ ਇਲਾਵਾ 21 ਤੋਂ 30 ਸਾਲ, 31 ਤੋਂ 40, 41 ਤੋਂ 50, 51 ਤੋਂ 60 ਅਤੇ 61 ਤੋਂ 70 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਪਹਿਲੇ ਦਿਨ ਅੰਡਰ-14 ਲੜਕੀਆਂ (ਪੂਲ-ਏ) ਵਿਚ ਦੇ ਮੁਕਾਬਲਿਆਂ ਗੁਰਦਾਸਪੁਰ ਨੇ ਨਵਾਂ ਸ਼ਹਿਰ ’ਤੇ 2-1 ਨਾਲ ਜਿੱਤ ਦਰਜ ਕੀਤੀ। ਮਲੇਰਕੋਟਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 3-0 ਨਾਲ ਹਰਾਇਆ, ਜਦਕਿ ਤਰਨਤਾਰਨ ਨੇ ਮੋਗਾ ਨੂੰ 2-0 ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਲੁਧਿਆਣਾ ਨੇ ਗੁਰਦਾਸਪੁਰ ਨੂੰ 6-0 ਦੇ ਵੱਡੇ ਫ਼ਰਕ ਨਾਲ ਹਰਾਇਆ ਹੈ। ਪੂਲ-ਬੀ ਦੇ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ 1-0 ਨਾਲ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਦਾਸਪੁਰ ਨੂੰ 4-0 ਨਾਲ, ਮੋਹਾਲੀ ਨੇ ਮਾਨਸਾ ਨੂੰ 8-0 ਨਾਲ, ਮੇਜ਼ਬਾਨ ਬਠਿੰਡਾ ਨੇ ਫ਼ਿਰੋਜ਼ਪੁਰ ਨੂੰ 5-0 ਨਾਲ ਅਤੇ ਸੰਗਰੂਰ ਨੇ ਪਟਿਆਲਾ ਨੂੰ 8-0 ਨਾਲ ਹਰਾਇਆ ਹੈ। ਇਸ ਮੌਕੇ ਡੀਐਸਓ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਖੇਡਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨਾ ਅਤੇ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਹਾਕੀ ਟੂਰਨਾਮੈਂਟ ਕਨਵੀਨਰ ਗੁਰਵਿੰਦਰ ਸਿੰਘ ਪਟਿਆਲਾ ਅਤੇ ਰਾਜਵੰਤ ਸਿੰਘ ਮਾਨ ਬਠਿੰਡਾ, ਰਹਿੰਦਰ ਸਿੰਘ ਆਦਿ ਤੋਂ ਇਲਾਵਾ ਰਣਧੀਰ ਸਿੰਘ ਖੋਖਰ, ਜਗਮੋਹਨ ਸਿੰਘ ਸਿੱਧੂ, ਰੋਹਿਤ, ਮਨਪ੍ਰੀਤ ਸਿੰਘ, ਅਸ਼ਵਨੀ, ਕਰਨ, ਸੰਨੀ ਤੇ ਲਵਜੋਤ ਸਿੰਘ ਵੀ ਮੌਜੂਦ ਸਨ।ਦੂਸਰੇ ਪਾਸੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਖਿਡਾਰਨਾਂ ਨੂੰ ਅਸ਼ੀਰਵਾਦ ਦੇ ਕੇ ਮੈਚ ਸ਼ੁਰੂ ਕਰਵਾਏ। ਇਸ ਮੌਕੇ ਸਕੂਲ ਵਲੋਂ ਨਰਿੰਦਰ ਸਿੰਘ, ਰਮਨਦੀਪ ਸਿੰਘ ਕੋਚ, ਮਹਾਂਵੀਰ ਸਿੰਘ ਸੰਧੂ, ਮਨਜੀਤ ਸਿੰਘ, ਸੰਦੀਪ ਸਿੰਘ, ਹਰਪਿੰਦਰ ਸਿੰਘ ਤੇ ਬਿੱਟੂ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਚ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਵਾਸੀਆਂ ਦੇ ਹੱਥ ਆਈ ਮਾਲਕੀ ਦੀ ਚਾਬੀ-ਸੁਖਵੀਰ ਮਾਨ
Ad Position 24