17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਚ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ

ਭਾਈਰੂਪਾ, 17 ਨਵੰਬਰ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਗਦਰ ਲਹਿਰ ਦੇ ਮਹਾਨ ਆਗੂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਸਰਾਭਾ ਦੇ ਜੀਵਨ ਸਬੰਧੀ ਕਵੀਸ਼ਰੀ ਪੇਸ਼ ਕੀਤੀ ਗਈ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 18-11-2026
ਭਾਈਰੂਪਾ, 17 ਨਵੰਬਰ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਗਦਰ ਲਹਿਰ ਦੇ ਮਹਾਨ ਆਗੂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਸਰਾਭਾ ਦੇ ਜੀਵਨ ਸਬੰਧੀ ਕਵੀਸ਼ਰੀ ਪੇਸ਼ ਕੀਤੀ ਗਈ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਪ੍ਰਿੰਸੀਪਲ ਸੋਨੂੰ ਕੁਮਾਰ ਨੇ ਸਰਾਭਾ ਦੇ ਸਮੁੱਚੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਇਸ ਮਹਾਨ ਸ਼ਹੀਦ ਨੇ 19 ਸਾਲ ਛੋਟੀ ਉਮਰੇ ਹੀ ਦੇਸ਼ ਨੂੰ ਅੰਗਰੇਜ਼ ਹਕੂਮਤ ਤੋਂ ਮੁਕਤ ਕਰਵਾਉਣ ਲਈ ਖੁਸ਼ੀ-ਖੁਸ਼ੀ ਫਾਂਸੀ ਦਾ ਰੱਸਾ ਚੁੰਮ ਲਿਆ ਸੀ। ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਕਿਹਾ ਕਿ ਜਿਸ ਆਜ਼ਾਦੀ ਦਾ ਆਨੰਦ ਅਸੀਂ ਮਾਣ ਰਹੇ ਹਾਂ, ਇਹ ਇਹਨਾਂ ਸ਼ਹੀਦਾਂ ਦੀ ਬਦੌਲਤ ਹੀ ਸੀ। ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਗਗਨਦੀਪ ਕੌਰ, ਸਿਮਰਜੀਤ ਕੌਰ,ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ, ਥਾਂ-ਥਾਂ ਸੰਗਤ ਵਲੋਂ ਭਰਵਾਂ ਸਵਾ... ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026, ਸੀਜ਼ਨ-4’ ਬਠਿੰਡਾ ’ਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
Ad Position 24