17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਲਕੌਰ ਸਿੰਘ ਦਾ ਪਲੇਠਾ ਕਾਵਿ ਸੰਗ੍ਰਹਿ ‘ਵਕਤ ਦੇ ਆਰ-ਪਾਰ’ ਜਾਰੀ

ਮਾਨਸਾ, 17 ਨਵੰਬਰ (ਰਾਵਿੰਦਰ ਸਿੰਘ ਰਵੀ)- ਅਦਬ ਲੋਕ ਮਾਨਸਾ ਵਲੋਂ ਕਰਵਾਏ ਸਮਾਗਮ ਦੌਰਾਨ ਬਲਕੌਰ ਸਿੰਘ ਦਾ ਪਲੇਠਾ ਕਾਵਿ ਸੰਗ੍ਰਹਿ ‘ਵਕਤ ਦੇ ਆਰ-ਪਾਰ’ ਜਾਰੀ ਕੀਤਾ ਗਿਆ। ਜਾਰੀ ਕਰਨ ਦੀ ਰਸਮ ਲਵਪ੍ਰੀਤ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 18-11-2026
ਮਾਨਸਾ, 17 ਨਵੰਬਰ (ਰਾਵਿੰਦਰ ਸਿੰਘ ਰਵੀ)- ਅਦਬ ਲੋਕ ਮਾਨਸਾ ਵਲੋਂ ਕਰਵਾਏ ਸਮਾਗਮ ਦੌਰਾਨ ਬਲਕੌਰ ਸਿੰਘ ਦਾ ਪਲੇਠਾ ਕਾਵਿ ਸੰਗ੍ਰਹਿ ‘ਵਕਤ ਦੇ ਆਰ-ਪਾਰ’ ਜਾਰੀ ਕੀਤਾ ਗਿਆ। ਜਾਰੀ ਕਰਨ ਦੀ ਰਸਮ ਲਵਪ੍ਰੀਤ ਸਿੰਘ ਡੀ.ਐਸ. ਪੀ. (ਸੀ.ਆਈ.ਡੀ.) ਮਾਨਸਾ, ਸੰਸਥਾ ਦੇ ਪ੍ਰਧਾਨ ਐਡਵੋਕੇਟ ਬਲਵੰਤ ਭਾਟੀਆ, ਜਨਰਲ ਸਕੱਤਰ ਤੇ ‘ ਅਜੀਤ’ ਉਪ ਦਫ਼ਤਰ ਮਾਨਸਾ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਤੇ ਗੀਤਕਾਰ ਗੁਰਚੇਤ ਸਿੰਘ ਫੱਤੇਵਾਲੀਆ, ਭਾਸ਼ਾ ਵਿਭਾਗ ਦੇ ਜ਼ਿਲ੍ਹਾ ਖੋਜ ਅਫ਼ਸਰ ਤੇ ਉੱਘੇ ਸ਼ਾਇਰ ਗੁਰਪ੍ਰੀਤ ਦੇ ਨਾਲ ਹੀ ਲੇਖਕ ਨੇ ਨਿਭਾਈ। ਬੁਲਾਰਿਆਂ ਨੇ ਕਿਹਾ ਕਿ ਪੁਲਿਸ ਵਿਭਾਗ ’ਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਬਲਕੌਰ ਸਿੰਘ ਸੰਵੇਦਨਸ਼ੀਲ ਇਨਸਾਨ ਹਨ, ਜਿਨ੍ਹਾਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਜਜਬਾਤਾਂ ਨੂੰ ਕਲਮਬੰਦ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਹਿਬਦੀਪ ਪਬਲੀਕੇਸ਼ਨ ਵਲੋਂ ਪ੍ਰਕਾਸ਼ਿਤ ਇਸ ਪੁਸਤਕ ਵਿਚ 108 ਰਚਨਾਵਾਂ ਸ਼ਾਮਿਲ ਹਨ। ਲੇਖਕ ਨੇ ਦੱਸਿਆ ਕਿ 10ਵੀਂ ਜਮਾਤ ’ਚ ਪੜ੍ਹਦਿਆਂ ਹੀ ਸਾਇੰਸ ਅਧਿਆਪਕ ਦੀ ਪ੍ਰੇਰਨਾ ਸਦਕਾ ਉਸ ਨੂੰ ਸਾਹਿਤ ਪੜ੍ਹਨ ਦੀ ਚੇਟਕ ਲੱਗੀ ਸੀ ਅਤੇ ਫਿਰ ਨੇਵੀ ਦੀ ਨੌਕਰੀ ਉਪਰੰਤ ਪੰਜਾਬ ਪੁਲਿਸ ’ਚ ਸੇਵਾਵਾਂ ਨਿਭਾਉਂਦਿਆਂ ਵਕਤ ਦੇ ਆਰ-ਪਾਰ ਚੱਲਦਿਆਂ ਇਨ੍ਹਾਂ ਰਚਨਾਵਾਂ ਨੂੰ ਜਨਮ ਦਿੱਤਾ ਹੈ। ਪੁਸਤਕ ਜਾਰੀ ਕਰਨ ਸਮੇਂ ਬਾਰ ਐਸੋਸੀਏਸ਼ਨ ਮਾਨਸਾ ਦੇ ਸਾਬਕਾ ਪ੍ਰਧਾਨ ਨਵਲ ਕੁਮਾਰ, ਹੌਲਦਾਰ ਭਵਨਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ 400 ਮੰਡੀਆਂ ਬੰਦ ਹੋਣ ਮਗਰੋਂ ਜ਼ਿਲ੍ਹੇ ਦੇ 50 ਖ਼ਰੀਦ ਕੇਂਦਰਾਂ ’ਚ ਝੋਨੇ ਦੀ ਖ਼ਰੀਦ ਦਾ ਸੰਕਟ ਅਗਲੀ ਖ਼ਬਰ ਦਾ ਸ਼ੈਮਰੌਕ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿਚ ਜਿੱਤਿਆ ਚਾਂਦੀ ਦਾ ਤਗਮਾ
Ad Position 24