18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਪਾਣੀ ਦੀ ਟੈਂਕੀ ’ਤੇ ਸੰਘਰਸ਼ ਚੌਥੇ ਦਿਨ ’ਚ ਦਾਖ਼ਲ ਅਗਲੇ ਦਿਨੀਂ ਸੰਘਰਸ਼ ਤਿੱਖਾ ਹੋਣ ਦੇ ਆਸਾਰ, ਰਾਜਸੀ ਆਗੂ ਹਮਾਇਤ ’ਤੇ ਆਉਣ ਲੱਗੇ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਸ਼ੁਰੂ ਕੀਤਾ ਕੁਝ ਪਰਿਵਾਰਾਂ ਵਲੋਂ ਸੰਘਰਸ਼ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਿਆ ਹੈ। ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪ੍ਰਦਰਸ਼ਨਕਾਰੀਆਂ ਕੋਲ ਪਹੁੰਚ ਕੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਸ਼ੁਰੂ ਕੀਤਾ ਕੁਝ ਪਰਿਵਾਰਾਂ ਵਲੋਂ ਸੰਘਰਸ਼ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਿਆ ਹੈ। ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪ੍ਰਦਰਸ਼ਨਕਾਰੀਆਂ ਕੋਲ ਪਹੁੰਚ ਕੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਮਦਦ ਨਾ ਮਿਲਣ ਕਾਰਨ ਸੰਘਰਸ਼ ਕਰਦੇ ਪਰਿਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਲੋਂ ਰੋਸ ਵਿਚ ਪ੍ਰਸ਼ਾਸਨ ਅਤੇ ਸਰਕਾਰਾਂ ਦਾ ਪੁਤਲਾ ਸਾੜਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ। ਸੰਘਰਸ਼ ਦੇ ਪਹਿਲੇ ਦਿਨ ਹੀ ਮਨੋਜ ਕੁਮਾਰ ਡੀਐਸਪੀ ਫੂਲ ਵਲੋਂ ਪਰਿਵਾਰਾਂ ਨੂੰ ਟੈਂਕੀ ਤੋਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਸੀ, ਪ੍ਰੰਤੂ ਸਬੰਧਿਤ ਧਿਰ ਨੇ ਉਨ੍ਹਾਂ ਮਸਲਾ ਹੱਲ ਨਾ ਹੋਣ ਤੱਕ ਟੈਂਕੀ ਉੱਪਰ ਹੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ। ਅੱਜ ਚੌਥੇ ਦਿਨ ਵੀ ਪਰਿਵਾਰ ਹਾਲੇ ਤੱਕ ਪਾਣੀ ਵਾਲੀ ਟੈਂਕੀ ਤੇ ਡਟੇ ਹੋਏ ਹੋਏ ਹਨ। ਪਰਿਵਾਰ ਤਿੰਨ ਰਾਤਾਂ ਟੈਂਕੀ ’ਤੇ ਹੀ ਗੁਜ਼ਾਰ ਚੁੱਕੇ ਹਨ। ਪ੍ਰਸ਼ਾਸਨ ਵਲੋਂ ਮਸਲਾ ਨਾ ਨਿਪਟਾਉਣ ਕਰਕੇ ਅੱਜ ਚੌਥੀ ਰਾਤ ਵੀ ਟੈਂਕੀ ਉੱਪਰ ਹੀ ਗੁਜਰੇਗੀ। ਪੀੜਤ ਪਰਿਵਾਰਾਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਭਾਜਪਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਲਖਵੀਰ ਸਿੰਘ ਲੱਖਾ ਸਿਧਾਣਾ, ਅਮਰਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਸ਼੍ਰੀ ਫ਼ਤਿਹਗੜ , ਭਰਾਤਰੀ ਜਥੇਬੰਦੀਆਂ, ਵੱਖ-ਵੱਖ ਸਿਆਸੀ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਮਾਇਤ ਉੱਪਰ ਆਏ ਹਨ। ਅੱਜ ਪ੍ਰਦਰਸ਼ਨ ਸਥਾਨ ਉੱਪਰ ਪਹੁੰਚੇ ਟਰੱਸਟ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਰਾਜ, ਭਾਜਪਾ ਆਗੂ ਦੀਪਕਮਲ ਸਿੰਘ ਧਰਮਕੋਟ, ਮਹਿਰਾ ਸਮਾਜ ਦੇ ਆਗੂ ਨਿਰਮਲ ਸਿੰਘ ਮੀਨੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਸੰਘਰਸ਼ ਵਿਚ ਪੂਰਾ ਸਾਥ ਦਿੱਤਾ ਜਾਵੇਗਾ। ਪੀੜਤ ਪਰਿਵਾਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦਾ ਤੁਰੰਤ ਹੱਲ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਇੰਦਰਜੀਤ ਸਿੰਘ ਘਣੀਆ, ਗੁਰਚਰਨ ਸਿੰਘ ਧਨੌਲਾ, ਮਹਿੰਦਰ ਸਿੰਘ ਬਰਨਾਲਾ, ਫ਼ਕੀਰ ਸਿੰਘ ਬਰਨਾਲਾ, ਅਮਰਜੀਤ ਸਿੰਘ ਸਹਿਣਾ, ਅਕਾਲੀ ਆਗੂ ਹਰਿੰਦਰ ਸਿੰਘ ਮਹਿਰਾਜ ਆਦਿ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਦੇ ਦੋਸਾਂ ਦਾ ਸਾਹਮਣਾ ਕਰ ਰਹੀ ਦੂਜੀ ਧਿਰ ਵਲੋਂ ਉਨ੍ਹਾਂ ਉੱਪਰ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰਦੇ ਹੋਏ ਸਿਆਸਤ ਤੋਂ ਪ੍ਰੇਰਿਤ ਝੂਠੇ ਠਹਿਰਾਇਆ ਜਾ ਰਿਹਾ ਹੈ। ਇਸ ਦਾ ਕਹਿਣਾ ਹੈ ਕਿ ਉਹ ਕਾਨੂੰਨ ਵਿਰੋਧੀ ਕੋਈ ਕਾਰਵਾਈ ਨਹੀ ਕਰ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਝੂਠੇ ਦੋਸ਼ਾਂ ਵਿਚ ਫਸਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਕੈਦੀ ਪਾਸੋਂ ਸਿੰਮ ਕਾਰਡ ਤੇ ਨਾਬਾਲਗ ਪਾਸੋਂ ਹੈਰੋਇਨ ਬਰਾਮਦ ਅਗਲੀ ਖ਼ਬਰ ਪੁਲਿਸ ਨੇ ਚੋਰੀ ਹੋਈ ਇਲੈਕਟ੍ਰਿਕ ਸਕੂਟਰੀ ਲੱਭ ਕੇ ਮਾਲਕ ਦੇ ਹਵਾਲੇ ਕੀਤੀ ਦਾਣਾ ਮੰਡੀ ਵਿਚ ਪਿਛਲੇ ਤਿੰਨ-ਚਾਰ ਦਿਨਾਂ ਤੋਂ...
Ad Position 24