18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਹੋਈ

ਨਥਾਣਾ, 18 ਨਵੰਬਰ (ਗੁਰਦਰਸ਼ਨ ਲੁੱਧੜ)- ਪਿੰਡ ਗੋਬਿੰਦਪੁਰਾ ਵਿਖੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਦੀ ਮੀਟਿੰਗ ਕੁਲਵੰਤ ਸਿੰਘ ਬੀਬੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗੋਬਿੰਦਪੁਰਾ ਅਤੇ ਜਨਰਲ ਸਕੱਤਰ ਜਗਦੀਸ਼ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਨਾਂ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਹੁਕਮਰਾਨ ਧਿਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਜੋ ਵਾਅਦੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਕੀਤੇ ਗਏ, ਉਹ ਵਾਅਦਿਆਂ ਅਨੁਸਾਰ ਪਿੰਡਾਂ ਵਿਚ ਮੈਡੀਕਲ ਸੇਵਾਵਾਂ ਨਿਭਾ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤਜਰਬੇ ਦੇ ਆਧਾਰ ਤੇ ਰਜਿਸਟਰਡ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪ੍ਰੈਕਟਿਸ ਕਰਨ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ।

Ad Position 21
No active advertisement
ਅਜੀਤ ਡੈਸਕ 19-11-2026
ਨਥਾਣਾ, 18 ਨਵੰਬਰ (ਗੁਰਦਰਸ਼ਨ ਲੁੱਧੜ)- ਪਿੰਡ ਗੋਬਿੰਦਪੁਰਾ ਵਿਖੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਦੀ ਮੀਟਿੰਗ ਕੁਲਵੰਤ ਸਿੰਘ ਬੀਬੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗੋਬਿੰਦਪੁਰਾ ਅਤੇ ਜਨਰਲ ਸਕੱਤਰ ਜਗਦੀਸ਼ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਨਾਂ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਹੁਕਮਰਾਨ ਧਿਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਜੋ ਵਾਅਦੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਕੀਤੇ ਗਏ, ਉਹ ਵਾਅਦਿਆਂ ਅਨੁਸਾਰ ਪਿੰਡਾਂ ਵਿਚ ਮੈਡੀਕਲ ਸੇਵਾਵਾਂ ਨਿਭਾ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤਜਰਬੇ ਦੇ ਆਧਾਰ ਤੇ ਰਜਿਸਟਰਡ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪ੍ਰੈਕਟਿਸ ਕਰਨ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ। ਬੁਲਾਰਿਆਂ ਨੇ ਸਮੂਹ ਮੈਂਬਰਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਨਸ਼ਾ ਵਿਰੋਧੀ ਮੁਹਿੰਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੀਟਿੰਗ ਵਿਚ ਜਗਸੀਰ ਸਿੰਘ ਨਥਾਣਾ, ਰਣਜੀਤ ਸਿੰਘ ਗੋਬਿੰਦਪੁਰਾ, ਰਾਮ ਸਿੰਘ ਗੋਬਿੰਦਪੁਰਾ, ਭੋਲਾ ਰਾਮ ਸੇਮਾ, ਜਗਸੀਰ ਸਿੰਘ ਨਥਾਣਾ, ਸੁਖਰਾਜ ਸਿੰਘ ਗੋਬਿੰਦਪੁਰਾ, ਚਮਕੌਰ ਸਿੰਘ ਪੂਹਲੀ ਅਤੇ ਹਰਪ੍ਰੀਤ ਸਿੰਘ ਬੀਬੀਵਾਲਾ ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਵਿਸ਼ਵ ਵਿਗਿਆਨ ਦਿਵਸ ਮਨਾਇਆ ਅਗਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਕੈਦੀ ਪਾਸੋਂ ਸਿੰਮ ਕਾਰਡ ਤੇ ਨਾਬਾਲਗ ਪਾਸੋਂ ਹੈਰੋਇਨ ਬਰਾਮਦ
Ad Position 24