ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਲੋਂ ‘ਬਾਲ ਦਿਵਸ’ ਦੇ ਮੌਕੇ ਤੇ ‘ਨਵਾਂ ਦਾਖ਼ਲਾ ਮੁਹਿੰਮ’ ਦੀ ਸ਼ੁਰੂਆਤ
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਨਵੇਂ ਵਿੱਦਿਅਕ ਸੈਸ਼ਨ 2027-28 ਲਈ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ‘ਨਵਾਂ ਦਾਖਲਾ ਮੁਹਿੰਮ’ ਤਹਿਤ ਬੱਚਿਆਂ ਦੀ ਗਿਣਤੀ ਵਧਾਉਣ ਲਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਲੋਂ ‘ਬਾਲ ਦਿਵਸ’ ਦੇ ਮੌਕੇ ‘ਤੇ ਵਡਮੁੱਲੇ ਯਤਨ ਸ਼ੁਰੂ ਕੀਤੇ ਜਾ ਰਹੇ ਹਨ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ ਨੇ ਦੱਸਿਆ ਹੈ ਕਿ ਨਵੇਂ ਵਿੱਦਿਅਕ ਸੈਸ਼ਨ ਲਈ ਮਾਪਿਆਂ ਨੇ ਆਪਣੇ ਬੱਚਿਆਂ ਦੀ ਰਜਿਸਟਰੇਸ਼ਨ ਲਈ ਕਰਵਾਉਣ ਲਈ ਯਤਨ ਆਰੰਭ ਕਰ ਦਿੱਤੇ ਹਨ।
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਨਵੇਂ ਵਿੱਦਿਅਕ ਸੈਸ਼ਨ 2027-28 ਲਈ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ‘ਨਵਾਂ ਦਾਖਲਾ ਮੁਹਿੰਮ’ ਤਹਿਤ ਬੱਚਿਆਂ ਦੀ ਗਿਣਤੀ ਵਧਾਉਣ ਲਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਲੋਂ ‘ਬਾਲ ਦਿਵਸ’ ਦੇ ਮੌਕੇ ‘ਤੇ ਵਡਮੁੱਲੇ ਯਤਨ ਸ਼ੁਰੂ ਕੀਤੇ ਜਾ ਰਹੇ ਹਨ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ ਨੇ ਦੱਸਿਆ ਹੈ ਕਿ ਨਵੇਂ ਵਿੱਦਿਅਕ ਸੈਸ਼ਨ ਲਈ ਮਾਪਿਆਂ ਨੇ ਆਪਣੇ ਬੱਚਿਆਂ ਦੀ ਰਜਿਸਟਰੇਸ਼ਨ ਲਈ ਕਰਵਾਉਣ ਲਈ ਯਤਨ ਆਰੰਭ ਕਰ ਦਿੱਤੇ ਹਨ। ਭਾਵੇਂ ਨਵਾਂ ਸੈਸ਼ਨ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣਾ ਹੈ। ਪਰ ਨਵੀਂ ਰਜਿਸਟ੍ਰੇਸ਼ਨ ਤਹਿਤ ਅੱਜ 10 ਬੱਚਿਆਂ ਨੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਤੱਕ ਵੱਖ-ਵੱਖ ਜਮਾਤਾਂ ਵਿਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲਾ ਲਗਾਤਾਰ ਵਧ ਕੇ ਦਰਜ਼ ਹੋ ਰਹੀ ਹੈ। ਆਨਲਾਈਨ ਵਿਧੀ ਰਾਹੀਂ ਵੀ ਬੱਚਿਆਂ ਦਾ ਦਾਖਲਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪਹਿਲਾਂ ਤੋਂ ਪੜ੍ਹ ਰਹੇ ਬੱਚਿਆਂ, ਪਿੰਡ ਦੀ ਪੰਚਾਇਤ, ਐਸ ਐਮ ਸੀ ਕਮੇਟੀ ਅਤੇ ਯੂਥ ਕਲੱਬਾਂ ਆਦਿ ਦੇ ਸਹਿਯੋਗ ਨਾਲ ਨਵੇਂ ਦਾਖ਼ਲ ਹੋਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਬਾਰੇ ਦੱਸ ਕੇ ਤੇ ਪੈਂਫ਼ਲਿਟ ਵੰਡ ਕੇ ਨਵੇਂ ਦਾਖ਼ਲਿਆਂ ਲਈ ਜਾਗਰੂਕ ਕੀਤਾ ਜਾ ਰਿ ਹਾ ਹੈ। ਸਕੂਲ ਸਟਾਫ਼ ਵੱਲੋਂ ਨਵਾਂ ਦਾਖ਼ਲਾ ਮੁਹਿੰਮ ਨੂੰ ਇੰਨੇ ਵਿਧੀ ਬੱਧ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਕਿ ਆਸ-ਪਾਸ ਦੇ ਪਿੰਡਾਂ ਵਿਚੋਂ ਬੱਚੇ ਵੀ ਲਗਾਤਾਰ ਦਾਖਲ ਹੋ ਰਹੇ ਹਨ। ਜ਼ਿਆਦਾਤਰ ਬੱਚੇ ਪ੍ਰਾਈਵੇਟ ਸਕੂਲਾਂ ਵਿਚੋਂ ਹਟਕੇ ਆ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਨਵੇਂ ਦਾਖ਼ਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੇ ਜ਼ਿਲ੍ਹੇ ਭਰ ਵਿਚੋਂ ਰਿਕਾਰਡ ਯੋਗ ਵਾਧਾ ਦਰਜ਼ ਕੀਤਾ ਸੀ। ਸਕੂਲ ਮੁੱਖੀ ਨੇ ਦੱਸਿਆ ਹੈ ਕਿ ਸਮੁੱਚਾ ਸਕੂਲ, ਸਮਾਰਟ ਸਕੂਲ ਹੈ। ਇਸ ਮੌਕੇ ਹਰਜਿੰਦਰ ਸਿੰਘ ਬੁਰਜ ਥਰੋੜ, ਕੁਲਦੀਪ ਸ਼ਰਮਾ ਭਗਤਾ, ਅਮਰੀਕ ਸਿੰਘ ਕਲਿਆਣ, ਸੁਖਜਿੰਦਰ ਸਿੰਘ ਘਣੀਆਂ, ਸੁਖਜੀਤ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ ਬੱਬੂ ਤੇ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਮੌਜੂਦ ਸਨ।