18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੜਕ ’ਤੇ ਡਿੱਗੇ ਦਰੱਖਤ ਦੇ ਟਾਹਣੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਤਲਵੰਡੀ ਸਾਬੋ ਰੋਡ ‘ਤੇ ਸੜਕ ਵਿਚਕਾਰ ਡਿੱਗੇ ਦਰੱਖਤ ਦੇ ਟਾਹਣੇ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਰਿੰਕਾ ਮਿਸਤਰੀ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਪਹੁੰਚਾਇਆ।

Ad Position 21
No active advertisement
ਅਜੀਤ ਡੈਸਕ 19-11-2026
ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਤਲਵੰਡੀ ਸਾਬੋ ਰੋਡ ‘ਤੇ ਸੜਕ ਵਿਚਕਾਰ ਡਿੱਗੇ ਦਰੱਖਤ ਦੇ ਟਾਹਣੇ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਰਿੰਕਾ ਮਿਸਤਰੀ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਜੱਜਲ ਵਜੋਂ ਹੋਈ ਹੈ। ਇਸ ਹਾਦਸੇ ’ਤੇ ਪ੍ਰਤੀਕਿਰਿਆ ਦਿੰਦਿਆਂ ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਕਿਹਾ ਕਿ ਸੜਕ ‘ਤੇ ਡਿੱਗੇ ਦਰੱਖਤਾਂ ਦੇ ਟਾਹਣਿਆਂ ਨੂੰ ਤੁਰੰਤ ਚੁਕਵਾ ਕੇ ਸੜਕ ਤੋਂ ਹਟਾਉਣਾ ਜੰਗਲਾਤ ਵਿਭਾਗ ਦੀ ਜ਼ਿੰਮੇਵਾਰੀ ਹੈ। ਵਿਭਾਗ ਦੀ ਇਸ ਕਥਿਤ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਲਈ ਜੰਗਲਾਤ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਖ਼ਮੀ ਨੌਜਵਾਨ ਦੇ ਇਲਾਜ ਦਾ ਸਮੁੱਚਾ ਖਰਚਾ ਅਤੇ ਹੋਰ ਬਣਦਾ ਮੁਆਵਜ਼ਾ ਜੰਗਲਾਤ ਵਿਭਾਗ ਤੋਂ ਵਸੂਲ ਕਰਕੇ ਪੀੜਤ ਪਰਿਵਾਰ ਨੂੰ ਦਿੱਤਾ ਜਾਵੇ। ਨਾਲ ਹੀ ਸੜਕਾਂ ‘ਤੇ ਡਿੱਗੇ ਦਰੱਖਤਾਂ ਅਤੇ ਟਾਹਣਿਆਂ ਨੂੰ ਤੁਰੰਤ ਹਟਾਉਣ ਲਈ ਜ਼ਿੰਮੇਵਾਰ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਅੱਖਾਂ ਦਾ ਮੁਫ਼ਤ ਲੈਂਜ ਕੈਂਪ 20 ਨੂੰ ਅਗਲੀ ਖ਼ਬਰ ਮਲੋਟ ਰੋਡ ’ਤੇ ਥਰਮਲ ਝਾੜੀਆਂ ’ਚੋਂ ਨੌਜਵਾਨ ਦੀ ਲਾਸ਼ ਮਿਲੀ
Ad Position 24