ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਮਾਈਸਰਖਾਨਾ ਨੇੜੇ ਰੇਲਵੇ ਲਾਈਨਾਂ ਦੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਸਾਰ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ‘ਤੇ ਪਹੁੰਚੇ । ਸਹਾਰਾ ਟੀਮ ਮੈਂਬਰ ਗਿੱਲ ਨੇ ਜਾਣਕਾਰੀ ਦਿੱਤੀ ਕਿ ਬਜ਼ੁਰਗ ਰੇਲਗੱਡੀ ਦੀ ਟੱਕਰ ਹੋਣ ਕਾਰਨ ਮੌਤ ਹੋ ਗਈ।
ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਮਾਈਸਰਖਾਨਾ ਨੇੜੇ ਰੇਲਵੇ ਲਾਈਨਾਂ ਦੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਸਾਰ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ‘ਤੇ ਪਹੁੰਚੇ । ਸਹਾਰਾ ਟੀਮ ਮੈਂਬਰ ਗਿੱਲ ਨੇ ਜਾਣਕਾਰੀ ਦਿੱਤੀ ਕਿ ਬਜ਼ੁਰਗ ਰੇਲਗੱਡੀ ਦੀ ਟੱਕਰ ਹੋਣ ਕਾਰਨ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਬਜ਼ੁਰਗ ਵਿਅਕਤੀ ਦੀ ਲਾਸ਼ ਪਟੜੀਆਂ ‘ਤੇ ਪਈ ਸੀ। ਜੀ.ਆਰ.ਪੀ. ਮੌੜ ਪੁਲਿਸ ਟੀਮ ਘਟਨਾ ਸਥਾਨ ‘ਤੇ ਮੌਜੂਦ ਸੀ ਅਤੇ ਘਟਨਾ ਦੀ ਜਾਂਚ ਕਰ ਰਹੀ ਸੀ । ਮ੍ਰਿਤਕ ਦੀ ਪਹਿਚਾਣ ਕੁਲਵੰਤ ਸਿੰਘ (55) ਵਾਸੀ ਜੋਧਪੁਰ ਪਾਖਰ ਵਜੋਂ ਹੋਈ ਹੈ। ਪੁਲਿਸ ਕਾਰਵਾਈ ਉਪਰੰਤ ਸਹਾਰਾ ਟੀਮ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ।