18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਲਿਆਂਵਾਲੀ ਮੂਲ ਨਿਵਾਸੀ ਸਭਾ ਵਲੋਂ ਮੀਟਿੰਗ

ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਾਲਿਆਂਵਾਲੀ ਮੂਲ ਨਿਵਾਸੀ ਸਭਾ ਬਠਿੰਡਾ ਦੀ ਅਹਿਮ ਮੀਟਿੰਗ ਸਭਾ ਦੇ ਚੇਅਰਮੈਨ ਸ਼ਿਵਦੇਵ ਸਿੰਘ ਦੰਦੀਵਾਲ ਅਤੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿਚ ਸਭਾ ਦੇ ਅਹੁਦੇਦਾਰਾਂ-ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਸਭਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ। ਸਭਾ ਦੇ ਚੇਅਰਮੈਨ ਸ਼ਿਵਦੇਵ ਸਿੰਘ ਦੰਦੀਵਾਲ ਅਤੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਸਭਾ ਵਲੋਂ ਹਰ ਸਾਲ ਦੋ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।

Ad Position 21
No active advertisement
ਬਠਿੰਡਾ ਵਿਖੇ ਮੀਟਿੰਗ ਕਰਨ ਉਪਰੰਤ ਬਾਲਿਆਂਵਾਲੀ ਮੂਲ ਨਿਵਾਸੀ ਸਭਾ ਦੇ ਅਹੁਦੇਦਾਰ ਤੇ ਮੈਂਬਰ। ਅਜੀਤ ਤਸਵੀਰ 19-11-2026
ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਾਲਿਆਂਵਾਲੀ ਮੂਲ ਨਿਵਾਸੀ ਸਭਾ ਬਠਿੰਡਾ ਦੀ ਅਹਿਮ ਮੀਟਿੰਗ ਸਭਾ ਦੇ ਚੇਅਰਮੈਨ ਸ਼ਿਵਦੇਵ ਸਿੰਘ ਦੰਦੀਵਾਲ ਅਤੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿਚ ਸਭਾ ਦੇ ਅਹੁਦੇਦਾਰਾਂ-ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਸਭਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ। ਸਭਾ ਦੇ ਚੇਅਰਮੈਨ ਸ਼ਿਵਦੇਵ ਸਿੰਘ ਦੰਦੀਵਾਲ ਅਤੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਸਭਾ ਵਲੋਂ ਹਰ ਸਾਲ ਦੋ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਵਿਚ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨਾਲ ਜੁੜੇ ‘ਲੋਹੜੀ’ ਅਤੇ ‘ਤੀਆਂ’ ਦੇ ਤਿਉਹਾਰ ਸ਼ਾਮਲ ਹਨ। ਇਸ ਦਾ ਮੁੱਖ ਉਦੇਸ਼ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ, ਨਵੀਂ ਪੀੜ੍ਹੀ ਨੂੰ ਪੰਜਾਬੀ ਰੀਤੀ-ਰਿਵਾਜਾਂ ਨਾਲ ਜੋੜਨਾ ਅਤੇ ਸਭਾ ਦੇ ਮੈਂਬਰਾਂ ਵਿਚ ਆਪਸੀ ਮੇਲ-ਮਿਲਾਪ ਤੇ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਸਭਾ ਦੇ ਜਨਰਲ ਸਕੱਤਰ ਰਾਮ ਪ੍ਰਕਾਸ਼ ਜਿੰਦਲ ਨੇ ਕਿਹਾ ਕਿ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਸਕੱਤਰ ਬਣਨ ‘ਤੇ ਸਭਾ ਦੇ ਸਮੂਹ ਮੈਂਬਰਾਂ ਵਲੋਂ ਫੁੱਲਾਂ ਦੇ ਹਾਰ ਪਹਿਨਾ ਕੇ ਸਨਮਾਨ ਕੀਤਾ ਗਿਆ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਬਾਲਿਆਂਵਾਲੀ ਮੂਲ ਨਿਵਾਸੀ ਸਭਾ ਉਨ੍ਹਾਂ ਲਈ ਇਕ ਪਰਿਵਾਰ ਦੀ ਤਰ੍ਹਾਂ ਹੈ। ਇਸ ਮੌਕੇ ਮੋਦਨ ਸਿੰਘ ਮਾਨ, ਪਵਨ ਪਨਸਪ ਵਾਲੇ, ਬਾਲਮੁਕੰਦ ਗਰਗ, ਜਗਰੂਪ ਸਿੰਘ, ਪ੍ਰੇਮ ਜਿੰਦਲ, ਪੀਯੂਸ਼ ਜੀ ਟਾਇਰ ਵਾਲੇ, ਨਵਦੀਪ ਗਰਗ, ਹਰੀਕ੍ਰਿਸ਼ਨ ਗਰਗ, ਸੁਦੇਸ਼, ਭਗਵਾਨ ਦਾਸ ਜਿੰਦਲ, ਕੇ.ਕੇ. ਮਿੱਤਲ, ਸ਼ੀਸ਼ਨ ਮੋਦੀ, ਬਿੱਟੂ ਸਮੇਤ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੈਸਲਮੇਰ ਤੇ ਬੀਕਾਨੇਰ ਦਾ ਟੂਰ ਲਗਾਇਆ ਅਗਲੀ ਖ਼ਬਰ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਪ੍ਰੋ. ਰੂਬੀ ਵਲੋਂ ਵਰਕਰਾਂ ਦਾ ਧੰਨਵਾਦ
Ad Position 24