ਸਮਰਸਤਾ ਸੰਕਲਪ ਯਾਤਰਾ ’ਚ ਸ਼ਾਮਿਲ ਹੋਣ ਲਈ ਭੁੱਚੋ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਰਵਾਨਾ
ਭੁੱਚੋ ਮੰਡੀ, 18 ਨਵੰਬਰ (ਬਿੱਕਰ ਸਿੰਘ ਸਿੱਧੂ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵਲੋਂ ਕਰਵਾਈ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਾਮਿਲ ਹੋਣ ਲਈ ਭੁੱਚੋ ਮੰਡੀ ਹਲਕੇ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ਹੇਠ ਜਲੰਧਰ ਲਈ ਰਵਾਨਾ ਹੋਈਆਂ। ਇਸ ਮੌਕੇ ਵਰਕਰਾਂ ਵਿਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਭੁੱਚੋ ਮੰਡੀ, 18 ਨਵੰਬਰ (ਬਿੱਕਰ ਸਿੰਘ ਸਿੱਧੂ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵਲੋਂ ਕਰਵਾਈ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਾਮਿਲ ਹੋਣ ਲਈ ਭੁੱਚੋ ਮੰਡੀ ਹਲਕੇ ਤੋਂ ਭਾਜਪਾ ਵਰਕਰਾਂ ਦੀਆਂ ਦੋ ਬੱਸਾਂ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਦੀ ਅਗਵਾਈ ਹੇਠ ਜਲੰਧਰ ਲਈ ਰਵਾਨਾ ਹੋਈਆਂ। ਇਸ ਮੌਕੇ ਵਰਕਰਾਂ ਵਿਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਭਾਜਪਾ ਮੰਡਲ ਭੁੱਚੋ ਦੇ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਟੀਨੂੰ, ਲਹਿਰਾ ਮੁਹੱਬਤ ਮੰਡਲ ਦੇ ਪ੍ਰਧਾਨ ਚਰਨਜੀਤ ਸਿੰਘ, ਹਰਬੰਸ ਸਿੰਘ, ਦਰਸ਼ਨ ਵਾਲਮੀਕਿ, ਵਿੱਕੀ ਵਾਲਮੀਕਿ, ਜਲੌਰ ਸਿੰਘ ਅਤੇ ਬੂਟਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ। ਵਰਕਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਸੰਕਲਪ ਨਾਲ ਯਾਤਰਾ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ।