19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਠਿੰਡਾ ਪੁਲਿਸ ਵਲੋਂ ਤਿੰਨ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਵਿਅਕਤੀ ਕਾਬੂ

ਬਠਿੰਡਾ, 19 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁਲ 13.

Ad Position 21
No active advertisement
ਅਜੀਤ ਡੈਸਕ 20-11-2026
ਬਠਿੰਡਾ, 19 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁਲ 13.63 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਤਿੰਨਾਂ ਮਾਮਲਿਆਂ ਵਿਚ ਸਬੰਧਿਤ ਥਾਣਿਆਂ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਕੱਦਮੇ ਦਰਜ ਕੀਤੇ ਗਏ ਹਨ। ਪਹਿਲੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਮੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਵਲੋਂ ਭਾਗੂ ਰੋਡ ਅੰਡਰਬ੍ਰਿਜ ਨੇੜਿਓਂ ਇਕ ਸ਼ੱਕੀ ਔਰਤ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ਵਿਚੋਂ 8.7ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਕਮਲਜੀਤ ਕੌਰ ਵਾਸੀ ਪੱਕਾ ਧੋਬੀਆਣਾ ਰੋਡ ਬਠਿੰਡਾ ਵਜੋਂ ਹੋਈ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਦੂਜੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਜਸਕੌਰ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਦੀ ਪੁਲਿਸ ਵਲੋਂ ਨੈਸ਼ਨਲ ਕਾਲੋਨੀ ਦੇ ਰਹਿਣ ਵਾਲੇ ਭੀਮ ਕੁਮਾਰ ਨੂੰ 1.5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਸ ਖ਼ਿਲਾਫ਼ ਥਾਣਾ ਥਰਮਲ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਤੀਜੇ ਮਾਮਲੇ ਵਿਚ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਿਸ ਵਲੋਂ ਅਮਰਜੀਤ ਸਿੰਘ ਵਾਸੀ ਬੀੜ ਤਲਾਬ ਨੂੰ 4.51 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਵੀ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਤਿੰਨਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ -ਮਾਮਲਾ ਦਿਆਲਪੁਰਾ ਮਿਰਜ਼ਾ ਜ਼ਮੀਨੀ ਵਿਵਾਦ ਦਾ- ਪੰਜਵੇਂ ਦਿਨ ਪਾਣੀ ਵਾਲੀ ਟੈਂਕੀ ’ਤੇ ਡਟੇ ਪਰਿਵਾਰਾਂ ਵਲੋਂ ਜ਼ੋਰਦਾਰ ਨਾਅਰੇਬ...
Ad Position 24