19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਂਗਣਵਾੜੀ ਵਰਕਰਾਂ/ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ, 6 ਤੱਕ ਸਾੜਾਂਗੇ ਪੁਤਲੇ- ਬਲਵੀਰ ਕੌਰ ਲਹਿਰੀ

ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ)- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ‘ਤੇ ਤੁਹਾਡਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਹੁਣ ਸਰਕਾਰ ਦੇ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ‘ਚ ਕੁਝ ਹੀ ਸਮਾਂ ਬਚਿਆ ਹੈ ਤਾਂ ਦੇਖਣ ਨੂੰ ਮਿਲ ਰਿਹੈ ਕਿ ਕੋਈ ਵਾਇਦਾ ਵਫ਼ਾ ਨਹੀ ਹੋਇਆ। ਕਾਰਜਕਾਲ ਦੇ ਅੰਤਲੇ ਸਮੇਂ ‘ਚ ਸਰਕਾਰ ਨੂੰ ਚਾਹੀਦੈ ਕਿ ਉਹ ਕੀਤੇ ਵਾਇਦੇ ਪੂਰੇ ਕਰੇ ਨਹੀ ਤਾਂ ਪਹਿਲਾਂ ਉਲੀਕੇ ਪ੍ਰੋਗਰਾਮ ਮੁਤਾਬਿਕ 6 ਦਸੰਬਰ ਤੱਕ ਸੂਬਾ ਸਰਕਾਰ ਦੇ ਪੁਤਲੇ ਸਾੜਾਂਗੇ।

Ad Position 21
No active advertisement
ਅਜੀਤ ਡੈਸਕ 20-11-2026
ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ)- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ‘ਤੇ ਤੁਹਾਡਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਹੁਣ ਸਰਕਾਰ ਦੇ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ‘ਚ ਕੁਝ ਹੀ ਸਮਾਂ ਬਚਿਆ ਹੈ ਤਾਂ ਦੇਖਣ ਨੂੰ ਮਿਲ ਰਿਹੈ ਕਿ ਕੋਈ ਵਾਇਦਾ ਵਫ਼ਾ ਨਹੀ ਹੋਇਆ। ਕਾਰਜਕਾਲ ਦੇ ਅੰਤਲੇ ਸਮੇਂ ‘ਚ ਸਰਕਾਰ ਨੂੰ ਚਾਹੀਦੈ ਕਿ ਉਹ ਕੀਤੇ ਵਾਇਦੇ ਪੂਰੇ ਕਰੇ ਨਹੀ ਤਾਂ ਪਹਿਲਾਂ ਉਲੀਕੇ ਪ੍ਰੋਗਰਾਮ ਮੁਤਾਬਿਕ 6 ਦਸੰਬਰ ਤੱਕ ਸੂਬਾ ਸਰਕਾਰ ਦੇ ਪੁਤਲੇ ਸਾੜਾਂਗੇ। ਉਕਤ ਜਾਣਕਾਰੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਬੀਬੀ ਬਲਵੀਰ ਕੌਰ ਲਹਿਰੀ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹੈ ਮੁੱਖ ਮੰਤਰੀ ਵਲੋਂ ਅੱਜ ਤੱਕ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਤੱਕ ਦਾ ਸਮਾਂ ਨਹੀਂ ਦਿੱਤਾ ਗਿਆ। ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ‘ਤੇ 6 ਦਸੰਬਰ ਤੱਕ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਜਿਸ ਵਿਚ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਫਿਰ ਵੀ ਕੋਈ ਸੁਣਵਾਈ ਨਾ ਕੀਤੀ ਤਾਂ 6 ਦਸੰਬਰ ਤੋਂ ਬਾਅਦ ਜਥੇਬੰਦੀ ਵਲੋਂ ਤਿੱਖੇ ਸੰਘਰਸ਼ ਦਾ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦਾ ਜੈਪੁਰ ਵਿੱਦਿਅਕ ਅਤੇ ਸੱਭਿਆਚਾਰਕ ਟੂਰ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ
Ad Position 24