19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਦਿਆਰਥੀਆਂ ਦਾ ਜੈਪੁਰ ਵਿੱਦਿਅਕ ਅਤੇ ਸੱਭਿਆਚਾਰਕ ਟੂਰ ਯਾਦਗਾਰੀ ਹੋ ਨਿੱਬੜਿਆ

ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਦੇ ਵਿਦਿਆਰਥੀਆਂ ਵਲੋਂ ਜੈਪੁਰ ਦਾ ਵਿੱਦਿਅਕ ਅਤੇ ਸੱਭਿਆਚਾਰਕ ਟੂਰ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਾਜਸਥਾਨ ਦੇ ਇਤਿਹਾਸ, ਵਿਰਾਸਤ, ਕਲਾ, ਸੱਭਿਆਚਾਰ ਅਤੇ ਆਧੁਨਿਕ ਤਕਨਾਲੋਜੀ ਨਾਲ ਜਾਣੂ ਕਰਵਾਉਣਾ ਸੀ।

Ad Position 21
No active advertisement
ਵਿੱਦਿਅਕ ਟੂਰ ਦੌਰਾਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨਾਲ ਅਧਿਆਪਕ। ਤਸਵੀਰ: ਸੁਖਪਾਲ ਸਿੰਘ ਸੋਨੀ 20-11-2026
ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਦੇ ਵਿਦਿਆਰਥੀਆਂ ਵਲੋਂ ਜੈਪੁਰ ਦਾ ਵਿੱਦਿਅਕ ਅਤੇ ਸੱਭਿਆਚਾਰਕ ਟੂਰ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਾਜਸਥਾਨ ਦੇ ਇਤਿਹਾਸ, ਵਿਰਾਸਤ, ਕਲਾ, ਸੱਭਿਆਚਾਰ ਅਤੇ ਆਧੁਨਿਕ ਤਕਨਾਲੋਜੀ ਨਾਲ ਜਾਣੂ ਕਰਵਾਉਣਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਜੈਪੁਰ ਦੇ ਪ੍ਰਸਿੱਧ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਸਿਟੀ ਪੈਲੇਸ, ਆਮੇਰ ਕਿਲ੍ਹਾ, ਜੰਤਰ-ਮੰਤਰ, ਐਲਬਰਟ ਹਾਲ ਮਿਊਜ਼ੀਅਮ, ਹਵਾ ਮਹਿਲ, ਸ਼ੀਸ਼ ਮਹਿਲ ਅਤੇ ਵਿਸ਼ਵ ਵਪਾਰ ਕੇਂਦਰ(ਵਰਲਡ ਟ੍ਰੇਡ ਪਾਰਕ) ਦਾ ਦੌਰਾ ਕੀਤਾ। ਇਨ੍ਹਾਂ ਸਥਾਨਾਂ ਰਾਹੀਂ ਵਿਦਿਆਰਥੀਆਂ ਨੇ ਰਾਜਸਥਾਨ ਦੀ ਸ਼ਾਨਦਾਰ ਇਮਾਰਤੀ ਕਲਾ, ਰਾਜਸੀ ਇਤਿਹਾਸ, ਵਿਗਿਆਨਕ ਵਿਰਾਸਤ ਅਤੇ ਆਧੁਨਿਕ ਵਿਕਾਸ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਜੈਪੁਰ ਦੀ ਮੈਟਰੋ ਰੇਲ ਦਾ ਸਫ਼ਰ ਵੀ ਕੀਤਾ, ਜਿਸ ਨਾਲ ਉਨ੍ਹਾਂ ਨੂੰ ਆਧੁਨਿਕ ਆਵਾਜਾਈ ਪ੍ਰਣਾਲੀ ਬਾਰੇ ਜਾਣਨ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸਿੱਧ ਮੰਦਰਾਂ ਦੇ ਦਰਸ਼ਨ ਕੀਤੇ ਅਤੇ ਜੈਪੁਰ ਦੇ ਰੰਗ-ਬਰੰਗੇ ਬਾਜ਼ਾਰਾਂ ਵਿਚ ਖ਼ਰੀਦਦਾਰੀ ਕਰਕੇ ਉੱਥੋਂ ਦੀ ਸਥਾਨਕ ਕਲਾ, ਦਸਤਕਾਰੀ ਅਤੇ ਸੱਭਿਆਚਾਰ ਨੂੰ ਨੇੜਿਉਂ ਦੇਖਿਆ। ਇਸ ਪੂਰੇ ਟੂਰ ਦੌਰਾਨ ਅਧਿਆਪਕ ਸੁਖਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ ਸਿੱਧੂ, ਰਾਜਵੀਰ ਕੌਰ, ਛਿੰਦਰਪਾਲ ਕੌਰ, ਵੀਰਪਾਲ ਕੌਰ ਅਤੇ ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਨੂੰ ਹਰ ਸਥਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਇਸ ਵਿੱਦਿਅਕ ਟੂਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ, ਸਮਾਜਿਕ ਸਮਝ ਅਤੇ ਵਿਹਾਰਕ ਅਨੁਭਵ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਅਸਲ ਜੀਵਨ ਦੇ ਅਨੁਭਵ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਹ ਟੂਰ ਵਿਦਿਆਰਥੀਆਂ ਲਈ ਗਿਆਨ, ਮਨੋਰੰਜਨ ਅਤੇ ਯਾਦਗਾਰੀ ਅਨੁਭਵਾਂ ਨਾਲ ਭਰਪੂਰ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਖਾਟੂ ਸ਼ਿਆਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਸਾਰਾ ਸ਼ਹਿਰ ਖਾਟੂ ਸ਼ਿਆਮ ਜੀ ਦੇ ਜੈਕਾਰਿਆਂ ਨਾਲ ਗੂੰਜਿਆ, ਥਾਂ-ਥਾਂ ਲਗ... ਅਗਲੀ ਖ਼ਬਰ ਆਂਗਣਵਾੜੀ ਵਰਕਰਾਂ/ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ, 6 ਤੱਕ ਸਾੜਾਂਗੇ ਪੁਤਲੇ- ਬਲਵੀਰ ਕੌਰ ਲਹਿਰੀ
Ad Position 24