ਸ਼੍ਰੀ ਖਾਟੂ ਸ਼ਿਆਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਸਾਰਾ ਸ਼ਹਿਰ ਖਾਟੂ ਸ਼ਿਆਮ ਜੀ ਦੇ ਜੈਕਾਰਿਆਂ ਨਾਲ ਗੂੰਜਿਆ, ਥਾਂ-ਥਾਂ ਲਗਾਏ ਜਲ ਪਾਨ ਦੇ ਲੰਗਰ
ਰਾਮਾਂ ਮੰਡੀ, 19 ਨਵੰਬਰ (ਤਰਸੇਮ ਸਿੰਗਲਾ)- ਸਥਾਨਕ ਸ਼੍ਰੀ ਸ਼ਿਆਮ ਪਰਿਵਾਰ ਮਿੱਤਰ ਮੰਡਲ ਵਲੋਂ 20 ਨਵੰਬਰ ਨੂੰ ਰਾਤ 8 ਵਜੇ ਕਰਵਾਈ ਜਾ ਰਹੀ ਦੇਵਉਠਨੀ ਏਕਾਦਸ਼ੀ ਭਜਨ ਸੰਧਿਆ ਦੇ ਸਬੰਧ ਵਿਚ ਅੱਜ ਸ਼ਹਿਰ ਦੇ ਬਾਜ਼ਾਰਾਂ ਵਿਚ ਸ਼੍ਰੀ ਖਾਟੂ ਸ਼ਿਆਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਸ੍ਰੀ ਖਾਟੂ ਸ਼ਿਆਮ ਜੀ ਦੀ ਸੁੰਦਰ ਪਾਲਕੀ ਵੀ ਸਜਾਈ ਗਈ।
ਸ਼
ਸ਼ੋਭਾ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਮੁੱਖ ਮਹਿਮਾਨ।
20-11-2026
ਰਾਮਾਂ ਮੰਡੀ, 19 ਨਵੰਬਰ (ਤਰਸੇਮ ਸਿੰਗਲਾ)- ਸਥਾਨਕ ਸ਼੍ਰੀ ਸ਼ਿਆਮ ਪਰਿਵਾਰ ਮਿੱਤਰ ਮੰਡਲ ਵਲੋਂ 20 ਨਵੰਬਰ ਨੂੰ ਰਾਤ 8 ਵਜੇ ਕਰਵਾਈ ਜਾ ਰਹੀ ਦੇਵਉਠਨੀ ਏਕਾਦਸ਼ੀ ਭਜਨ ਸੰਧਿਆ ਦੇ ਸਬੰਧ ਵਿਚ ਅੱਜ ਸ਼ਹਿਰ ਦੇ ਬਾਜ਼ਾਰਾਂ ਵਿਚ ਸ਼੍ਰੀ ਖਾਟੂ ਸ਼ਿਆਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਸ੍ਰੀ ਖਾਟੂ ਸ਼ਿਆਮ ਜੀ ਦੀ ਸੁੰਦਰ ਪਾਲਕੀ ਵੀ ਸਜਾਈ ਗਈ।ਸ਼ੋਭਾ ਯਾਤਰਾ ਨੂੰ ਸ਼੍ਰੀ ਦੁਰਗਾ ਮੰਦਰ ਤੋਂ ਮੁੱਖ ਮਹਿਮਾਨ ਭਰਤ ਬਾਂਸਲ (ਨਾਇਰਾ ਪੰਪ) ਨੇ ਪੁਜਾਰੀ ਪੰਡਿਤ ਗੋਰਾ ਲਾਲ ਭਾਰਗਵ ਵੱਲੋਂ ਪੂਜਾ-ਅਰਚਨਾ ਕਰਵਾਉਣ ਉਪਰੰਤ ਸ਼੍ਰੀ ਖਾਟੂ ਸ਼ਿਆਮ ਜੀ ਦੇ ਝੰਡੇ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਆਯੋਜਕਾਂ ਵੱਲੋਂ ਮੁੱਖ ਮਹਿਮਾਨ ਭਰਤ ਬਾਂਸਲ ਨੂੰ ਸਨਮਾਨਿਤ ਵੀ ਕੀਤਾ ਗਿਆ। ਸ਼ੋਭਾ ਯਾਤਰਾ ਵਿਚ ਸੈਂਕੜੇ ਸ਼ਰਧਾਲੂ ਹੱਥਾਂ ਵਿਚ ਸ਼੍ਰੀ ਖਾਟੂ ਸ਼ਿਆਮ ਜੀ ਦੇ ਝੰਡੇ ਚੁੱਕ ਕੇ ਸ਼ਾਮਲ ਹੋਏ। ਇਸ ਦੌਰਾਨ ਸਾਰਾ ਸ਼ਹਿਰ ਖਾਟੂ ਸ਼ਿਆਮ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ ‘ਤੇ ਜਲਪਾਨ ਦੇ ਲੰਗਰ ਵੀ ਲਗਾਏ ਗਏ। ਸ਼ੋਭਾ ਯਾਤਰਾ ਵਿਚ ਸ਼੍ਰੀ ਦੁਰਗਾ ਮੰਦਰ ਕਮੇਟੀ, ਸ੍ਰੀ ਦੁਰਗਾ ਮਹਿਲਾ ਸੰਕੀਰਤਨ ਮੰਡਲ, ਸ੍ਰੀ ਮਹਿੰਦੀਪੁਰ ਬਾਲਾਜੀ ਸੰਕੀਰਤਨ ਮੰਡਲ ਸਮੇਤ ਸ਼ਹਿਰ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।ਅੰਤ ਵਿਚ ਸ਼੍ਰੀ ਸ਼ਿਆਮ ਪਰਿਵਾਰ ਮਿੱਤਰ ਮੰਡਲ ਦੇ ਅਹੁਦੇਦਾਰਾਂ ਨੇ ਸ਼ੋਭਾ ਯਾਤਰਾ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਮਹਿਮਾਨਾਂ ਅਤੇ ਸਮੂਹ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਦੁਰਗਾ ਮੰਦਰ ਦੇ ਪੁਜਾਰੀ ਪੰਡਿਤ ਗੋਰਾ ਲਾਲ ਭਾਰਗਵ ਨੇ ਸ਼ਰਧਾਲੂਆਂ ਨੂੰ ਸ਼੍ਰੀ ਖਾਟੂ ਸ਼ਿਆਮ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਇਤਿਹਾਸ ਮਹਾਭਾਰਤ ਕਾਲ ਨਾਲ ਜੁੜਿਆ ਹੋਇਆ ਹੈ।