ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਬਚਣਾ ਸਮੇਂ ਦੀ ਮੁੱਖ ਲੋੜ- ਡਾ. ਸ਼ੈਲੀ ਅਰੋੜਾ
ਚਾਉਕੇ, 19 ਨਵੰਬਰ (ਮਨਜੀਤ ਸਿੰਘ ਘੜੈਲੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੀ ਯੋਗ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.
ਚਾਉਕੇ, 19 ਨਵੰਬਰ (ਮਨਜੀਤ ਸਿੰਘ ਘੜੈਲੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੀ ਯੋਗ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਬਾਲਿਆਂਵਾਲੀ ਡਾ. ਸ਼ੈਲੀ ਅਰੋੜਾ ਦੀ ਦੇਖ-ਰੇਖ ਹੇਠ ਬਲਾਕ ਐਜੂਕੇਟਰ ਜਗਤਾਰ ਸਿੰਘ ਦੇ ਸਹਿਯੋਗ ਨਾਲ ਪਿੰਡ ਗਿੱਲ ਕਲਾਂ ਵਿਖੇ ਮਮਤਾ ਦਿਵਸ ਮੌਕੇ ਵਿਸ਼ਵ ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ ਜਾਗਰੂਕਤਾ ਹਫ਼ਤੇ ਤਹਿਤ ਲੋਕਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਇਨ੍ਹਾਂ ਦੀ ਬੇਲੋੜੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।ਇਸ ਮੌਕੇ ਡਾ. ਸ਼ੈਲੀ ਅਰੋੜਾ ਨੇ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਅਤੇ ਗਲਤ ਵਰਤੋਂ ਕਾਰਨ ਬੈਕਟੀਰੀਆ ਇਨ੍ਹਾਂ ਦਵਾਈਆਂ ਪ੍ਰਤੀ ਰੋਧਕ ਬਣ ਜਾਂਦੇ ਹਨ, ਜਿਸ ਨੂੰ ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ ਕਿਹਾ ਜਾਂਦਾ ਹੈ। ਇਸ ਕਾਰਨ ਭਵਿੱਖ ਵਿਚ ਆਮ ਇਨਫੈਕਸ਼ਨਾਂ ਦਾ ਇਲਾਜ ਕਰਨਾ ਵੀ ਮੁਸ਼ਕਿਲ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਐਂਟੀਬਾਇਓਟਿਕ ਦਵਾਈਆਂ ਸਿਰਫ਼ ਡਾਕਟਰ ਦੀ ਸਲਾਹ ਅਨੁਸਾਰ ਹੀ ਲੈਣ ਅਤੇ ਆਪਣੀ ਮਰਜ਼ੀ ਨਾਲ ਦਵਾਈਆਂ ਦੀ ਵਰਤੋਂ ਨਾ ਕਰਨ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਸੂਚਨਾ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਸ਼ਵ ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ ਜਾਗਰੂਕਤਾ ਹਫ਼ਤਾ 18 ਤੋਂ 24 ਨਵੰਬਰ 2026 ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਹਤ ਕਰਮਚਾਰੀ ਜਸਵਿੰਦਰ ਕੌਰ ਨੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੇ ਨੂੰ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਅਖੀਰ ‘ਚ ਸਿਹਤ ਕਰਮਚਾਰੀ ਸਤੀਸ਼ ਕੁਮਾਰ ਨੇ ਮੌਸਮੀ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਅਤੇ ਹੈਜ਼ਾ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਅਤੇ ਸਾਫ਼-ਸਫ਼ਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ, ਸ਼੍ਰੀਮਤੀ ਸੁਰਿੰਦਰ ਕੌਰ, ਮਨਜੀਤ ਸਿੰਘ ਆਸ਼ਾ ਵਰਕਰ ਸੁਨੀਤਾ ਰਾਣੀ, ਗੁਰਮੀਤ ਕੌਰ ਅਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।