19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਝੋਨੇ ਦੀ ਖ਼ਰੀਦ ਵਿਚ ਬੇਨਿਯਮੀਆਂ ਪਾਏ ਜਾਣ ’ਤੇ ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਠਿੰਡਾ ਵਿਚ ਝੋਨੇ ਦੀ ਖ਼ਰੀਦ ਦੌਰਾਨ ਬੇਨਿਯਮੀਆਂ ਸਾਹਮਣੇ ਆਉਣ ‘ਤੇ ਪੰਜ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਾਰਕੀਟ ਕਮੇਟੀ ਰਾਮਾਂ ਅਤੇ ਤਲਵੰਡੀ ਸਾਬੋ ਵੱਲੋਂ ਵੱਖ-ਵੱਖ ਦਾਣਾ ਮੰਡੀਆਂ ਵਿਚ ਆੜ੍ਹਤੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਠਿੰਡਾ ਵਿਚ ਝੋਨੇ ਦੀ ਖ਼ਰੀਦ ਦੌਰਾਨ ਬੇਨਿਯਮੀਆਂ ਸਾਹਮਣੇ ਆਉਣ ‘ਤੇ ਪੰਜ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਾਰਕੀਟ ਕਮੇਟੀ ਰਾਮਾਂ ਅਤੇ ਤਲਵੰਡੀ ਸਾਬੋ ਵੱਲੋਂ ਵੱਖ-ਵੱਖ ਦਾਣਾ ਮੰਡੀਆਂ ਵਿਚ ਆੜ੍ਹਤੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਨਿਯਮਾਂ ਅਨੁਸਾਰ ਆੜ੍ਹਤੀਆਂ ਵੱਲੋਂ ਹਰੇਕ ਕਿਸਾਨ ਦੀ ਫ਼ਸਲ ਦੀਆਂ ਢੇਰੀਆਂ ਵੱਖ-ਵੱਖ ਅਤੇ ਸਹੀ ਢੰਗ ਨਾਲ ਨਿਸ਼ਾਨਦੇਹੀ ਕਰਕੇ ਲਗਾਉਣੀਆਂ ਲਾਜ਼ਮੀ ਹਨ, ਪਰੰਤੂ ਜਾਂਚ ਦੌਰਾਨ ਮੰਡੀਆਂ ਵਿਚ ਪਹੁੰਚੀਆਂ ਟੀਮਾਂ ਵਲੋਂ ਪਾਇਆ ਗਿਆ ਕਿ ਕੁਝ ਥਾਵਾਂ ‘ਤੇ ਫ਼ਸਲ ਦੀਆਂ ਢੇਰੀਆਂ ਆਪਸ ਵਿਚ ਮਿਲਾਈਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ, 1961 ਦੀ ਧਾਰਾ 10 ਤਹਿਤ ਨਿਯਮ ਨੰਬਰ 1, 2, 4 ਅਤੇ 8 ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਸਬੰਧਿਤ ਆੜ੍ਹਤੀਆਂ ਵਲੋਂ ਨੋਟੀਫਾਈਡ ਮਾਰਕੀਟ ਖੇਤਰ ਵਿਚ ਖਰੀਦੀ ਜਾਂ ਵੇਚੀ ਗਈ ਖੇਤੀਬਾੜੀ ਜਿਣਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਸੈਂਸ ਤਲਵੰਡੀ ਸਾਬੋ ਖੇਤਰ ਵਿਚ ਮੁਅੱਤਲ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 201 ਨੋਟੀਫਾਈਡ ਅਨਾਜ ਮੰਡੀਆਂ ਵਿਚ ਹੁਣ ਤੱਕ 15,20,171 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 18 ਨਵੰਬਰ ਨੂੰ 20,093 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ। ਇਸੇ ਤਰ੍ਹਾਂ ਹੁਣ ਤੱਕ 14,28,675 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 18 ਨਵੰਬਰ ਨੂੰ ਇਕ ਦਿਨ ਵਿਚ 31,666 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ। ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਹੁਣ ਤੱਕ ਕੁੱਲ 11,20,120 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ, ਜੋ ਕਿ ਕੁੱਲ ਖ਼ਰੀਦ ਦਾ 84.92 ਫ਼ੀਸਦੀ ਬਣਦੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਬਚਣਾ ਸਮੇਂ ਦੀ ਮੁੱਖ ਲੋੜ- ਡਾ. ਸ਼ੈਲੀ ਅਰੋੜਾ
Ad Position 24