19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਲਗਾਇਆ ਖ਼ੂਨਦਾਨ ਕੈਂਪ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਐੱਸ. ਐੱਸ.

Ad Position 21
No active advertisement
ਬਠਿੰਡਾ ਦੇ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦਾ ਇੱਕ ਦ੍ਰਿਸ਼। 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਐੱਸ.ਐੱਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ.ਐੱਸ.ਐੱਸ. ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬਾਂ ਵਲੋਂ ਬਠਿੰਡਾ ਬਲੱਡ ਸੈਂਟਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਵਿਚ ਕਾਲਜ ਅਧਿਆਪਕਾ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਭਾਗ ਲਿਆ। ਕੈਂਪ ਦੀ ਸ਼ੁਰੂਆਤ ਵਿਚ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਅਧਿਆਪਕਾਂ ਅਤੇ ਵਲੰਟੀਅਰਾਂ ਦਾ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਖ਼ੂਨਦਾਨ ਇੱਕ ਬਹੁਤ ਉੱਤਮ ਕਾਰਜ ਹੈ, ਕਿਉਂਕਿ ਅਜਿਹੇ ਕੈਂਪਾਂ ਵਿਚ ਦਾਨ ਕੀਤਾ ਹੋਇਆ ਖੂਨ ਕਿਸੇ ਦੂਸਰੇ ਵਿਅਕਤੀ ਦੀ ਜਾਨ ਬਚਾ ਸਕਦਾ ਹੈ। ਇਸ ਲਈ ਸਾਨੂੰ ਖ਼ੂਨਦਾਨ ਕਰਨ ਲਈ ਆਪਣੀ ਸਿਹਤ ਦਾ ਧਿਆਨ ਕਰਦੇ ਹੋਏ ਸਿਹਤਮੰਦ ਰਹਿਣਾ ਚਾਹੀਦਾ ਹੈ ਤਾਂ ਹੀ ਅਸੀ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਵਲੋਂ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਕਰਨਾ ਇੱਕ ਮਹਾਂਦਾਨ ਹੈ ਇਹ ਦਾਨ ਜੀਵਨ ਦੇਣ ਦੇ ਬਰਾਬਰ ਹੈ। ਐਨ. ਐੱਸ.ਐੱਸ. ਪ੍ਰੋਗਰਾਮ ਅਫ਼ਸਰ ਮੈਡਮ ਗੁਰਮਿੰਦਰ ਜੀਤ ਕੌਰ ਨੇ ਖ਼ੂਨਦਾਨ ਕਰਨ ਉਪਰੰਤ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਕਰਨਾ ਇੱਕ ਸੁਰੱਖਿਅਤ ਅਤੇ ਜੀਵਨ ਬਚਾਉਣ ਵਾਲਾ ਕਾਰਜ ਹੈ। ਕੈਂਪ ਦੌਰਾਨ 25 ਯੂਨਿਟ ਖੂਨ ਅਧਿਆਪਕਾਂ ਅਤੇ ਵਲੰਟੀਅਰਾਂ ਵਲੋਂ ਦਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਵਸ ਮੌਕੇ ਮੌੜ ਮੰਡੀ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋ... ਅਗਲੀ ਖ਼ਬਰ ਝੋਨੇ ਦੀ ਖ਼ਰੀਦ ਵਿਚ ਬੇਨਿਯਮੀਆਂ ਪਾਏ ਜਾਣ ’ਤੇ ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
Ad Position 24