19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦਿੱਤੇ ਜਾਣ ਦੀ ਮੰਗ

ਬਠਿੰਡਾ, 19 ਨਵੰਬਰ (ਵੀਰਪਾਲ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦਿੱਤੇ ਜਾਣ ਮੰਗ ਨੂੰ ਲੈ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਬਠਿੰਡਾ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਮੇਵਾ ਸਿੰਘ ਬਰਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ.

Ad Position 21
No active advertisement
ਮੈਡੀਕਲ ਪ੍ਰੈਟੈਕਸ਼ਨਜ ਬਠਿੰਡਾ ਦੇ ਜਥੇਬੰਦੀ ਆਗੂਆਂ ਵਲੋਂ ਮੰਗ ਪੱਤਰ ਦਿੱਤਾ ਜਾਣ ਦਾ ਦ੍ਰਿਸ਼। ਤਸਵੀਰ: ਲਵਲੀ 20-11-2026
ਬਠਿੰਡਾ, 19 ਨਵੰਬਰ (ਵੀਰਪਾਲ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦਿੱਤੇ ਜਾਣ ਮੰਗ ਨੂੰ ਲੈ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਬਠਿੰਡਾ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਮੇਵਾ ਸਿੰਘ ਬਰਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ.ਮਨਪ੍ਰੀਤ ਸਿੰਘ ਬੁਰਜ ਡੱਲਾ ਸਟੇਟ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੱਦਾ ਜ਼ਿਲ੍ਹਾ ਕੈਸ਼ੀਅਰ ਭੁਪਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਡਾ. ਮੇਵਾ ਸਿੰਘ ਬਰਾੜ ਅਤੇ ਡਾ. ਮਨਪ੍ਰੀਤ ਸਿੰਘ ਬੁਰਜ ਡੱਲਾ ਨੇ ਕਿਹਾ ਕਿ ਪੰਜਾਬ ਦੇ ਲਗਭਗ ਡੇਢ ਲੱਖ ਅਨਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਦੀ ਮੰਗ ਨੂੰ ਲੈ ਕੇ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜਥੇਬੰਦੀ ਵਲੋਂ ਸਰਕਾਰ ਦੇ ਵੱਖ-ਵੱਖ ਮੰਤਰੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ਤੇ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਪ੍ਰੈਕਟੀਸ਼ਨਰਾਂ ਦੀ ਵਿੱਦਿਅਕ ਯੋਗਤਾ ਅਤੇ ਤਜਰਬੇ ਸਬੰਧੀ ਸਵੈ-ਘੋਸ਼ਣਾ ਪੱਤਰ ਇਕੱਠੇ ਕਰਨ ਦੀ ਹਦਾਇਤ ਕੀਤੀ ਗਈ ਸੀ। ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਟ੍ਰੇਨਿੰਗ ਸ਼ੁਰੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਵਲੋਂ 25 ਨਵੰਬਰ ਤੱਕ ਟ੍ਰੇਨਿੰਗ ਸ਼ੁਰੂ ਕਰਵਾਏ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ਹਾਜ਼ਰ ਰਹੇ ਡਾ.ਬੂਟਾ ਸਿੰਘ ਸਿਵੀਆ ਜ਼ਿਲ੍ਹਾ ਸਰਪ੍ਰਸਤ, ਡਾ.ਨਛੱਤਰ ਸਿੰਘ ਨਥੇਹਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਡਾ.ਚਰਨਜੀਤ ਸਿੰਘ ਮੌੜ ਜ਼ਿਲ੍ਹਾ ਸਹਾਇਕ ਸਕੱਤਰ, ਡਾ.ਨਿਰਭੈ ਸਿੰਘ ਭਗਤਾ ਬਲਾਕ ਪ੍ਰਧਾਨ ਭਗਤਾ, ਡਾ.ਨਾਨਕ ਚੰਦ ਬਲਾਕ ਪ੍ਰਧਾਨ ਮੌੜ ਮੰਡੀ, ਡਾ.ਗੁਰਦੀਪ ਸਿੰਘ ਘੁੱਦਾ ਬਲਾਕ ਪ੍ਰਧਾਨ ਸੰਗਤ ਮੰਡੀ, ਡਾ.ਹਰਜੀਤ ਸਿੰਘ ਪੂਹਲਾ ਬਲਾਕ ਪ੍ਰਧਾਨ ਨਥਾਣਾ, ਡਾ.ਜਸਵੀਰ ਸਿੰਘ ਸੰਧੂ ਬਲਾਕ ਪ੍ਰਧਾਨ ਭੁੱਚੋ ਮੰਡੀ, ਡਾ.ਰੇਸ਼ਮ ਸਿੰਘ ਸੰਧੂ ਬਲਾਕ ਪ੍ਰਧਾਨ ਬਠਿੰਡਾ, ਡਾ.ਨਿਰਮਲ ਸਿੰਘ ਚਾਉਕੇ ਬਲਾਕ ਪ੍ਰਧਾਨ ਰਾਮਪੁਰਾ , ਡਾ.ਗੁਰਤੇਜ ਸਿੰਘ ਜੀਦਾ ਬਲਾਕ ਜਰਨਲ ਸਕੱਤਰ ਗੋਨਿਆਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਨਥਾਣਾ ਗਿਰਧਾਰੀ ਲਾਲ ਨੇ ਚਾਰਜ ਸੰਭਾਲਿਆ ਅਗਲੀ ਖ਼ਬਰ ‘ਆਪ’ ਨੇ ਲਾਰਿਆਂ ਤੇ ਫੋਕੇ ਦਾਅਵਿਆਂ ਨਾਲ ਹੀ ਸਰਕਾਰ ਦਾ ਕਾਰਜਕਾਲ ਪੂਰਾ ਕਰ ਦੇਣਾ ਹੈ- ਗੁਰਬਾਜ਼ ਸਿੰਘ ਸਿੱਧੂ
Ad Position 24