2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ, ‘ਆਪ’ ਸਰਕਾਰ ’ਤੇ ਵਰ੍ਹੇ ਗੁਰਮੀਤ ਸੰਧੂ
ਸੰਗਤ ਮੰਡੀ, 19 ਨਵੰਬਰ (ਸੁਖਤੇਜ ਧਾਲੀਵਾਲ)- ਕਾਂਗਰਸੀ ਆਗੂ ਗੁਰਮੀਤ ਸੰਧੂ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ।
ਕ
ਕਿਹਾ, ਕਾਂਗਰਸ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਕਾਨੂੰਨ ਵਿਵਸਥਾ ਨੂੰ ਕੀਤਾ ਜਾਵੇਗਾ ਮਜ਼ਬੂਤ
20-11-2026
ਸੰਗਤ ਮੰਡੀ, 19 ਨਵੰਬਰ (ਸੁਖਤੇਜ ਧਾਲੀਵਾਲ)- ਕਾਂਗਰਸੀ ਆਗੂ ਗੁਰਮੀਤ ਸੰਧੂ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ।ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣਾ ਕਾਂਗਰਸ ਦੀ ਮੁੱਖ ਤਰਜੀਹ ਹੋਵੇਗੀ। ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਾਂਗਰਸ ਸਰਕਾਰ ਬਣਨ ‘ਤੇ ਕਾਨੂੰਨ ਦਾ ਰਾਜ ਸਥਾਪਤ ਕਰਕੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਤਾਂ ਜੋ ਹਰ ਨਾਗਰਿਕ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਪਣੀ ਜ਼ਿੰਦਗੀ ਬਸਰ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕਾਂਗਰਸ ਪਾਰਟੀ ਵਚਨਬੱਧ ਹੈ।