19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਜਾਪਾਨ ਦਾ ਵਿੱਦਿਅਕ ਦੌਰਾ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸੇਂਟ ਜ਼ੇਵੀਅਰ ਸਕੂਲ ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਤਕਨਾਲੋਜੀ ਅਤੇ ਵੱਖ-ਵੱਖ ਸੱਭਿਆਚਾਰਾਂ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ਜਾਪਾਨ ਦਾ ਛੇ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ 18 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸੇਂਟ ਜ਼ੇਵੀਅਰ ਸਕੂਲ ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਤਕਨਾਲੋਜੀ ਅਤੇ ਵੱਖ-ਵੱਖ ਸੱਭਿਆਚਾਰਾਂ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ਜਾਪਾਨ ਦਾ ਛੇ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ 18 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਦੇ ਨਾਲ ਤਿੰਨ ਅਧਿਆਪਕਾਂ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਫਾਦਰ ਸਿਡਲੋਏ ਫੁਰਟਾਡੋ ਅਤੇ ਮੈਨੇਜਰ ਫਾਦਰ ਯੂਸੇਬੀਓ ਗੋਮਸ ਵੀ ਮੌਜੂਦ ਸਨ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਜਾਪਾਨ ਦੀ ਪ੍ਰਸਿੱਧ ਸ਼ਿੰਕਾਨਸੇਨ ਬੁਲੇਟ ਟ੍ਰੇਨ ਵਿਚ ਸਫ਼ਰ ਕਰਨ ਦਾ ਵਿਲੱਖਣ ਤਜਰਬਾ ਮਿਲਿਆ। 320 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀ ਇਸ ਰੇਲ ਗੱਡੀ ਰਾਹੀਂ ਉਨ੍ਹਾਂ ਨੇ ਓਸਾਕਾ ਤੋਂ ਹੀਰੋਸ਼ੀਮਾ ਅਤੇ ਹੀਰੋਸ਼ੀਮਾ ਤੋਂ ਨਾਗੋਆ ਰਾਹੀਂ ਮਿਸ਼ੀਮਾ ਤੱਕ ਯਾਤਰਾ ਕੀਤੀ। ਵਿਦਿਆਰਥੀਆਂ ਨੇ ਮਿਆਜੀਮਾ ਟਾਪੂ ਦਾ ਦੌਰਾ ਕੀਤਾ ਅਤੇ ਯੂਨੈਸਕੋ ਵਿਸ਼ਵ ਵਿਰਾਸਤ ਸਥਾਨ ਵਜੋਂ ਮਾਨਤਾ ਪ੍ਰਾਪਤ ਸ਼ਿੰਟੋ ਧਾਰਮਿਕ ਅਸਥਾਨ ਦੇ ਦਰਸ਼ਨ ਵੀ ਕੀਤੇ।ਇਸ ਤੋਂ ਇਲਾਵਾ ਓਵਾਕੁਦਾਨੀ ਘਾਟੀ, ਹਾਕੋਨ ਰੋਪਵੇਅ ਅਤੇ ਅਸ਼ੀਨੋਕੋ ਝੀਲ ਵਿਚ ਕਰੂਜ਼ ਜਹਾਜ਼ ਦੀ ਸਵਾਰੀ ਵੀ ਦੌਰੇ ਦੇ ਖ਼ਾਸ ਆਕਰਸ਼ਣ ਰਹੇ।
Ad Position 22
No active advertisement
ਪਿਛਲੀ ਖ਼ਬਰ ਰਾਜ ਨੇਤਾਵਾਂ ਦੀ ਨਾਜਾਇਜ਼ ਦਖ਼ਲਅੰਦਾਜ਼ੀ ਕਾਰਨ ਕਮਜ਼ੋਰ ਹੋਇਆ ਪ੍ਰਸ਼ਾਸਨ ਤੇ ਕਾਨੂੰਨ- ਸਰੂਪ ਸਿੰਘ ਸਿੱਧੂ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ, ‘ਆਪ’ ਸਰਕਾਰ ’ਤੇ ਵਰ੍ਹੇ ਗੁਰਮੀਤ ਸੰਧੂ
Ad Position 24