ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ)- ਵਿਦਿਆਰਥੀਆਂ ਵਿਚ ਸਿਹਤ ਅਤੇ ਦੰਦਾਂ ਦੀ ਸਹੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ. ਐੱਸ.
ਤਲਵੰਡੀ ਸਾਬੋ, 19 ਨਵੰਬਰ (ਰਵਜੋਤ ਸਿੰਘ ਰਾਹੀ)- ਵਿਦਿਆਰਥੀਆਂ ਵਿਚ ਸਿਹਤ ਅਤੇ ਦੰਦਾਂ ਦੀ ਸਹੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ, ਲੋਕ-ਸੰਪਰਕ ਵਿਭਾਗ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਵਲੋਂ ਫੈਕਲਟੀ ਆਫ਼ ਅਲਾਇਡ ਐਂਡ ਹੈਲਥ ਕੇਅਰ ਤੇ ਕਾਲਜ ਆਫ਼ ਫਾਰਮਾਸਿਊਟੀਕਲ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਚੈੱਕ-ਅੱਪ ਕੈਂਪ ਲਗਾਇਆ ਕੀਤਾ ਗਿਆ। ਜਿਸ ਵਿਚ ਡਾ. ਰਜਨੀਸ਼ ਜਿੰਦਲ ਤੇ ਡਾ. ਮੁਸਕਾਨ ਗਰਗ ਦੀ ਟੀਮ ਵੱਲੋਂ 150 ਤੋਂ ਵੱਧ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੇ ਦੰਦਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜ ਮੁਤਾਬਿਕ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸੱਚਦੇਵਾ ਵਲੋਂ ਡਾ. ਜਿੰਦਲ ਅਤੇ ਉਨ੍ਹਾਂ ਦੀ ਟੀਮ ਨੂੰ ਸਮ੍ਰਿਤੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਕੈਂਪ ਬਾਰੇ ਜਾਣਕਾਰੀ ਦਿੰਦਿਆਂ ਡਾ. ਕੌਰ ਨੇ ਦੱਸਿਆ ਕਿ ਪੰਜਾਬ ਦੇ ਕੁਝ ਦੱਖਣ-ਪੱਛਮੀ ਇਲਾਕਿਆਂ ਵਿਚ ਧਰਤੀ ਹੇਠਲੇ ਮਾੜੇ ਪਾਣੀ ਦੀ ਵਰਤੋਂ ਕਾਰਨ ਲੋਕਾਂ ਦੇ ਦੰਦਾਂ ਅਤੇ ਹੱਡੀਆਂ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤ ਸਰੀਰ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਦਾ ਵਾਸਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਦੰਦਾਂ ਦੀ ਸਾਫ਼-ਸਫ਼ਾਈ ਨਾ ਰੱਖਣ ਕਾਰਣ ਮਨੁੱਖ ਕਈ ਸੰਭਾਵਿਤ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਮਾਹਿਰਾਂ ਦੀ ਟੀਮ ਵਿਚ ਸ਼ਾਮਿਲ ਗੀਤਾ, ਬੋਵਿਨ ਅਤੇ ਅਰਪਨ ਵਲੋਂ ਦੰਦਾਂ ਨੂੰ ਸਿਹਤਮੰਦ ਰੱਖਣ ਦੇ ਤਰੀਕਿਆਂ ਅਤੇ ਸਹੀ ਬਰਸ਼ਿੰਗ ਕਰਨ ਬਾਰੇ ਦੇ ਸੁਝਾਅ ਸਾਂਝੇ ਕੀਤੇ ਗਏ।