19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਟੋਲ ਪਲਾਜ਼ੇ ਸਹੂਲਤ ਦੇਣ ਲਈ ਬਣੇ ਹਨ, ਵਾਹਨ ਚਾਲਕਾਂ ਦੀ ਲੁੱਟ ਕਰਨ ਲਈ ਨਹੀਂ- ਲਾਭ ਚੰਦ ਸ਼ਰਮਾ

ਰਾਮਾਂ ਮੰਡੀ, 19 ਨਵੰਬਰ (ਤਰਸੇਮ ਸਿੰਗਲਾ)- ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਬਿਨ੍ਹਾਂ ਵਾਹਨ ਇੰਸ਼ੋਰੈਂਸ ਤੋਂ ਟੋਲ ਪਲਾਜ਼ਾ ਪਾਰ ਕਰਨ ‘ਤੇ 10 ਹਜ਼ਾਰ ਰੁਪਏ ਤੱਕ ਜੁਰਮਾਨਾ ਲੱਗਣ ਸਬੰਧੀ ਦਿੱਤੇ ਬਿਆਨ ਦੀ ਨਿੰਦਾ ਕਰਦਿਆਂ ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ ਰਾਮਾਂ ਮੰਡੀ ਦੇ ਪ੍ਰਧਾਨ ਲਾਭ ਚੰਦ ਸ਼ਰਮਾ ਨੇ ਕਿਹਾ ਕਿ ਸਰਕਾਰ ਨੂੰ ਹਰ ਗ਼ਲਤੀ ਲਈ ਵਾਹਨ ਚਾਲਕਾਂ ਉੱਪਰ ਜੁਰਮਾਨਿਆਂ ਦਾ ਬੋਝ ਪਾਉਣ ਦੀ ਬਜਾਏ ਲੋਕਾਂ ਨੂੰ ਰਾਹਤ ਦੇਣ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਹਨ ਦੀ ਇੰਸ਼ੋਰੈਂਸ ਨਹੀਂ ਹੈ ਤਾਂ ਉਸ ਵਾਹਨ ਚਾਲਕ ਤੋਂ 10 ਹਜ਼ਾਰ ਰੁਪਏ ਜੁਰਮਾਨਾ ਵਸੂਲਣ ਦੀ ਬਜਾਏ ਸਰਕਾਰ ਜਾਂ ਸਬੰਧਿਤ ਵਿਭਾਗ ਵਲੋਂ ਉਸ ਦੀ ਇੰਸ਼ੋਰੈਂਸ ਕਰਵਾਉਣ ਦੀ ਮੌਕੇ ‘ਤੇ ਸਹੂਲਤ ਦਿੱਤੀ ਜਾ ਸਕਦੀ ਹੈ।

Ad Position 21
No active advertisement
ਬਿਨ੍ਹਾਂ ਇੰਸ਼ੋਰੈਂਸ ਟੋਲ ਪਲਾਜ਼ਾ ਪਾਰ ਕਰਨ ‘ਤੇ 10 ਹਜ਼ਾਰ ਰੁਪਏ ਤੱਕ ਜੁਰਮਾਨਾ ਲਾਉਣ ਦੇ ਬਿਆਨ ਦੀ ਕੀਤੀ ਕਰਨੀ ਨਿੰਦਾ 20-11-2026
ਰਾਮਾਂ ਮੰਡੀ, 19 ਨਵੰਬਰ (ਤਰਸੇਮ ਸਿੰਗਲਾ)- ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਬਿਨ੍ਹਾਂ ਵਾਹਨ ਇੰਸ਼ੋਰੈਂਸ ਤੋਂ ਟੋਲ ਪਲਾਜ਼ਾ ਪਾਰ ਕਰਨ ‘ਤੇ 10 ਹਜ਼ਾਰ ਰੁਪਏ ਤੱਕ ਜੁਰਮਾਨਾ ਲੱਗਣ ਸਬੰਧੀ ਦਿੱਤੇ ਬਿਆਨ ਦੀ ਨਿੰਦਾ ਕਰਦਿਆਂ ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ ਰਾਮਾਂ ਮੰਡੀ ਦੇ ਪ੍ਰਧਾਨ ਲਾਭ ਚੰਦ ਸ਼ਰਮਾ ਨੇ ਕਿਹਾ ਕਿ ਸਰਕਾਰ ਨੂੰ ਹਰ ਗ਼ਲਤੀ ਲਈ ਵਾਹਨ ਚਾਲਕਾਂ ਉੱਪਰ ਜੁਰਮਾਨਿਆਂ ਦਾ ਬੋਝ ਪਾਉਣ ਦੀ ਬਜਾਏ ਲੋਕਾਂ ਨੂੰ ਰਾਹਤ ਦੇਣ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਹਨ ਦੀ ਇੰਸ਼ੋਰੈਂਸ ਨਹੀਂ ਹੈ ਤਾਂ ਉਸ ਵਾਹਨ ਚਾਲਕ ਤੋਂ 10 ਹਜ਼ਾਰ ਰੁਪਏ ਜੁਰਮਾਨਾ ਵਸੂਲਣ ਦੀ ਬਜਾਏ ਸਰਕਾਰ ਜਾਂ ਸਬੰਧਿਤ ਵਿਭਾਗ ਵਲੋਂ ਉਸ ਦੀ ਇੰਸ਼ੋਰੈਂਸ ਕਰਵਾਉਣ ਦੀ ਮੌਕੇ ‘ਤੇ ਸਹੂਲਤ ਦਿੱਤੀ ਜਾ ਸਕਦੀ ਹੈ। ਹਰ ਸਮੱਸਿਆ ਦਾ ਹੱਲ ਜੁਰਮਾਨਾ ਲਾਉਣਾ ਹੀ ਨਹੀਂ ਹੁੰਦਾ। ਸਰਕਾਰ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣਾ ਹੋਣਾ ਚਾਹੀਦਾ ਹੈ, ਨਾ ਕਿ ਉਨ੍ਹਾਂ ਦੀ ਆਰਥਿਕ ਲੁੱਟ ਕਰਨਾ। ਲਾਭ ਚੰਦ ਸ਼ਰਮਾ ਨੇ ਕਿਹਾ ਕਿ ਟੋਲ ਪਲਾਜ਼ੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਅਤੇ ਸਫ਼ਰ ਨੂੰ ਸੁਖਾਲਾ ਬਣਾਉਣ ਲਈ ਬਣਾਏ ਗਏ ਹਨ, ਨਾ ਕਿ ਵਾਹਨ ਚਾਲਕਾਂ ਦੀ ਜੇਬ ‘ਤੇ ਬੋਝ ਪਾਉਣ ਲਈ। ਪਹਿਲਾਂ ਹੀ ਵਾਹਨ ਚਾਲਕ ਰੋਡ ਟੈਕਸ ਅਤੇ ਟੋਲ ਟੈਕਸ ਦੇ ਰੂਪ ਵਿਚ ਦੋ ਤਰ੍ਹਾਂ ਦੇ ਟੈਕਸ ਅਦਾ ਕਰ ਰਹੇ ਹਨ, ਪਰ ਇਸ ਦੇ ਬਾਵਜੂਦ ਕਈ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ ਅਤੇ ਥਾਂ-ਥਾਂ ਪਏ ਖੱਡੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਵਾਹਨ ਚਾਲਕਾਂ ਦੀ ਹਰ ਗ਼ਲਤੀ ਲਈ ਭਾਰੀ ਜੁਰਮਾਨੇ ਕੀਤੇ ਜਾ ਸਕਦੇ ਹਨ ਤਾਂ ਰੋਡ ਟੈਕਸ ਅਤੇ ਟੋਲ ਟੈਕਸ ਵਸੂਲਣ ਦੇ ਬਾਵਜੂਦ ਟੁੱਟੀਆਂ ਸੜਕਾਂ ਅਤੇ ਖੱਡਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਲਈ ਸਰਕਾਰ ਅਤੇ ਸਬੰਧਿਤ ਵਿਭਾਗਾਂ ਦੀ ਜਵਾਬਦੇਹੀ ਕਿਉਂ ਤੈਅ ਨਹੀਂ ਕੀਤੀ ਜਾਂਦੀ? ਜੇਕਰ ਵਾਹਨ ਚਾਲਕਾਂ ਤੋਂ ਨਿਯਮਾਂ ਦੀ ਪਾਲਣਾ ਕਰਵਾਉਣੀ ਹੈ ਤਾਂ ਸਰਕਾਰ ਨੂੰ ਵੀ ਲੋਕਾਂ ਨੂੰ ਮੁੱਢਲੀਆਂ ਸੜਕੀ ਸਹੂਲਤਾਂ ਦੇਣ ਦੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ ਅਗਲੀ ਖ਼ਬਰ ਕਾਂਗੜ ਦੀ ਪੰਜਾਬ ਕਾਂਗਰਸ ਚੋਣ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਨਾਲ ਵਰਕਰਾਂ ਦੇ ਹੋਏ ਹੌਂਸਲੇ ਬੁਲੰਦ- ਬੂਟਾ ਸਿੰਘ ਸਿੱਧ...
Ad Position 24