19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ

ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਨ. ਐੱਚ.

Ad Position 21
No active advertisement
ਬਠਿੰਡਾ ਦੇ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਦੇ ਐੱਨ.ਐੱਚ.ਐੱਮ. ਮੁਲਾਜ਼ਮ। ਤਸਵੀਰ: ਲਵਲੀ 20-11-2026
ਬਠਿੰਡਾ, 19 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਅੱਜ ਦਫ਼ਤਰ ਸਿਵਲ ਸਰਜਨ ਬਠਿੰਡਾ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੇਣ ਦੀ ਮੰਗ ਉਠਾਈ। ਇਸ ਮੌਕੇ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਬਠਿੰਡਾ ਨੂੰ ਸੌਂਪਿਆ ਗਿਆ ਅਤੇ ਮੰਗ ਪੱਤਰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਕਿਹਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਐੱਨ.ਐੱਚ.ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਲਈ 30 ਨਵੰਬਰ 2026 ਤੱਕ ਹੜਤਾਲ ‘ਤੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਓ.ਪੀ.ਡੀ., ਲੈਬ ਅਤੇ ਆਨਲਾਈਨ ਤੇ ਆਫ਼ਲਾਈਨ ਕੰਮ-ਕਾਜ ਬੰਦ ਰੱਖਿਆ ਗਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਿਹਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੇ ਬਾਵਜੂਦ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਭੁੱਖ ਹੜਤਾਲ ਅਤੇ ਮਰਨ ਵਰਤ ਵਰਗੇ ਕਦਮ ਚੁੱਕਣ ਦੀ ਚਿਤਾਵਨੀ ਵੀ ਦਿੱਤੀ ਗਈ। ਇਸ ਮੌਕੇ ਬਲਵਿੰਦਰ ਕੌਰ, ਸਵਿੰਦਰ ਕੰਗ, ਡਾ. ਬਰਜਿੰਦਰ ਸਿੰਘ, ਅਮਨਦੀਪ ਸਿੰਗਲਾ ਅਤੇ ਜਸਵੀਰ ਕੌਰ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸੰਗਤ ਦੀ ਪੁਲਿਸ ਨੂੰ ਵੱਡੀ ਸਫਲਤਾ, 260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ
Ad Position 24