ਮਾਨਸਾ ਪੁਲਿਸ ਵਲੋਂ 7 ਪਿਸਤੌਲਾਂ ਤੇ 9 ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ
ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 2 ਨੌਜਵਾਨਾਂ ਨੂੰ 7 ਪਿਸਤੌਲ ਅਤੇ 6 ਕਾਰਤੂਸ ਸਮੇਤ ਕਾਬੂ ਕੀਤਾ ਹੈ। ਐੱਸ.
ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ 2 ਨੌਜਵਾਨਾਂ ਨੂੰ 7 ਪਿਸਤੌਲ ਅਤੇ 6 ਕਾਰਤੂਸ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਵੈਭਵ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਮੌਕੇ ਦੱਸਿਆ ਕਿ ਜਗਵਿੰਦਰ ਸਿੰਘ ਡੀ.ਐੱਸ. ਪੀ. (ਉਪਰੇਸ਼ਨ) ਅਤੇ ਪੁਸ਼ਪਿੰਦਰ ਸਿੰਘ ਡੀ. ਐੱਸ. ਪੀ. (ਡੀ.) ਦੀ ਨਿਗਰਾਨੀ ਹੇਠ ਸੀ.ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਜੈ ਪਰੋਚਾ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੁਸਤੈਦੀ ਵਰਤਦਿਆਂ ਪਸ਼ੂ ਮੰਡੀ ਨੇੜੇ ਰਮਦਿੱਤੇਵਾਲਾ ਚੌਂਕ ਮਾਨਸਾ ਕੋਲ ਸੁਖਵਿੰਦਰ ਰਾਮ ਉਰਫ਼ ਲੱਲੀ ਅਤੇ ਗੁਰਪ੍ਰਤਾਪ ਸਿੰਘ ਉਰਫ਼ ਕੈਂਰੋ ਵਾਸੀ ਨੰਗਲ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲਿਆ। ਉਨ੍ਹਾਂ ਕੋਲੋਂ 2 ਪਿਸਟਲ 30 ਬੋਰ, 3 ਦੇਸੀ ਪਿਸਟਲ 32 ਬੋਰ ਅਤੇ 2 ਪਿਸਟਲ ਦੇਸੀ ਕੱਟਾ 315 ਬੋਰ ਅਤੇ 9 ਕਾਰਤੂਸ ਬਰਾਮਦ ਕੀਤੇ ਗਏ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਉਕਤ ਖ਼ਿਲਾਫ਼ ਥਾਣਾ ਸ਼ਹਿਰੀ-1 ਮਾਨਸਾ ਵਿਖੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਰਿਮਾਂਡ ਹਾਸਲ ਕਰ ਲਿਆ ਹੈ, ਤੋਂ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 257 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਸੀ.ਆਈ.ਏ. ਸਟਾਫ਼ ਮਾਨਸਾ ਅਤੇ ਸਰਦੂਲਗੜ੍ਹ ਪੁਲਿਸ ਨੇ ਗਸ਼ਤ ਦੇ ਚੱਲਦਿਆਂ ਸਾਂਝੇ ਤੌਰ ’ਤੇ ਜ਼ਿਲੇ੍ਹ ਦੇ ਪਿੰਡ ਆਹਲੂਪੁਰ ਤੋਂ ਗੁਰਮੀਤ ਸਿੰਘ ਵਾਸੀ ਪੀਰਾਂਵਾਲੀ, ਜ਼ਿਲ੍ਹਾ ਹਿਸਾਰ (ਹਰਿਆਣਾ) ਨੂੰ ਕਾਬੂ ਕੀਤਾ। ਉਸ ਕੋਲੋਂ 257 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਖ਼ਿਲਾਫ਼ ਐਨ. ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ। ਐੱਸ. ਐੱਸ. ਪੀ. ਚੌਧਰੀ ਨੇ ਕਿਹਾ ਕਿ ਉਸ ਦਾ ਵੀ ਰਿਮਾਂਡ ਹਾਸਲ ਕਰ ਲਿਆ ਹੈ, ਤੋਂ ਪੁੱਛਗਿੱਛ ਦੌਰਾਨ ਇਹ ਸਾਹਮਣੇ ਲਿਆਂਦਾ ਜਾਵੇਗਾ ਕਿ ਇਹ ਨਸ਼ਾ ਕਿੱਥੋਂ ਲਿਆਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ।